Punjab

ਅਕਾਲ ਤਖਤ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਸੁਝਾਵਾਂ ਦੇ ਸਮੇਂ ਵਿੱਚ ਵਾਧਾ

ਸ੍ਰੀ ਅਕਾਲ ਤਖ਼ਤ ਸਾਹਿਬ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਮੰਗੇ ਸੁਝਾਵਾਂ ਦੇ ਸਮੇਂ ਵਿਚ ਵਾਧਾ ਕਰ ਦਿੱਤਾ ਹੈ। ਹੁਣ ਇਹ ਸੁਝਾਅ 20 ਮਈ 2025 ਤੱਕ ਭੇਜੇ ਜਾ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਸਬੰਧੀ ਸੇਵਾ ਨਿਯਮ ਬਣਾਉਣ ਲਈ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ, ਸੰਸਥਾਵਾਂ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ ਅਤੇ ਸਿੱਖ ਵਿਦਵਾਨਾਂ ਪਾਸੋਂ 20 ਅਪ੍ਰੈਲ 2025 ਤੱਕ ਸੁਝਾਅ ਮੰਗੇ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਸਬੰਧੀ ਸੇਵਾ ਨਿਯਮ ਬਣਾਉਣ ਲਈ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ, ਸੰਸਥਾਵਾਂ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ ਅਤੇ ਸਿੱਖ ਵਿਦਵਾਨਾਂ ਪਾਸੋਂ 20 ਅਪ੍ਰੈਲ 2025 ਤੱਕ ਸੁਝਾਅ ਮੰਗੇ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬੇਸ਼ੱਕ ਬਹੁਤ ਸਾਰੇ ਸੁਝਾਅ ਪ੍ਰਾਪਤ ਹੋਏ ਹਨ, ਪਰ ਇਸ ਦੇ ਹੋਰ ਵਿਸਥਾਰ ਲਈ 20 ਮਈ 2025 ਤੱਕ ਦਾ ਸਮਾਂ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਪਹਿਲੇ ਪੁੱਜੇ ਸੁਝਾਵਾਂ ਨੂੰ ਵਾਚਣ ਅਤੇ ਕੱਚਾ ਖਰੜਾ ਤਿਆਰ ਕਰਨ ਦੀ ਪ੍ਰਕਿਰਿਆ ਵੀ ਆਰੰਭੀ ਜਾਵੇਗੀ, ਜਿਸ ਮਗਰੋਂ ਇਕ ਕਮੇਟੀ ਗਠਤ ਕਰਕੇ ਇਸ ਨੂੰ ਅੰਤਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੁਝਾਅ ਪਹਿਲਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ ਤੇ ਵਟਸਐਪ ਨੰਬਰ 77101-36200 ਉੱਤੇ ਭੇਜੇ ਜਾਣ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

admin

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ

admin