Punjab

ਅੰਗਰੇਜੀ ਵਿਭਾਗ ਵੱਲੋਂ ਲਿਟੇਰੇਰੀ ਕੁਇਜ਼ ਮੁਕਾਬਲੇ ਕਰਵਾਏ ਗਏ !

ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਸਾਹਿਤ ਕੁਵਿਜ਼ ਮੁਕਾਬਲੇ ਦੇ ਵੱਖ-ਵੱਖ ਦ੍ਰਿਸ਼।

ਅੰਮ੍ਰਿਤਸਰ – ਖਾਲਸਾ ਕਾਲਜ ਦੇ ਅੰਗਰੇਜੀ ਵਿਭਾਗ ਵੱਲੋਂ ਲਿਟੇਰੇਰੀ ਕੁਇਜ਼ ਮੁਕਾਬਲੇ ਕਰਵਾਏ ਗਏ। ਉਕਤ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਹਾਜ਼ਰ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ  ਬੱਚਿਆਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਵਿੱਦਿਆ ਦਾ ਅਸਲ ਮੰਤਵ ਤਦ ਹੀ ਪੂਰਾ ਹੁੰਦਾ ਹੈ, ਜਦ ਵਿਦਿਆਰਥੀ ਕਲਾਸਰੂਮ ਤੋਂ ਪ੍ਰਾਪਤ ਪੜ੍ਹਾਈ ਨੂੰ ਅਮਲੀ ਰੂਪ ’ਚ ਜ਼ਿੰਦਗੀ ’ਚ ਅਪਨਾਉਂਦੇ ਹਨ।

ਇਸ ਤੋਂ ਪਹਿਲਾਂ ਪ੍ਰੋਗਰਾਮ ਦਾ ਅਗਾਜ ਵਿਦਿਆਰਥੀਆਂ ਵੱਲੋਂ ਸ਼ਬਦ ਉਚਾਰਨ ਨਾਲ ਕੀਤਾ ਗਿਆ। ਇਸ ਮੌਕੇ ਡਾ. ਕਾਹਲੋਂ ਨੇ ਕਿਹਾ ਕਿ ਸਾਹਿਤਕ ਮੁਕਾਬਲੇ ਪ੍ਰੀਖਿਆ ਤੋਂ ਪਹਿਲਾ ਇਮਤਿਹਾਨ ਸਾਬਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਹਿਤਕ ਗਤੀਵਿਧੀਆਂ  ਮਨੁੱਖੀ ਰੂਹ ਦੀ ਖੁਰਾਕ ਹਨ। ਇਸ ਲਈ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ’ਚ ਭਾਗ ਲੈਣਾ ਚਾਹੀਦਾ ਹੈ।

ਇਸ ਮੌਕੇ ਵਿਭਾਗ ਮੁੱਖੀ ਪ੍ਰੋ: ਸੁਪਨਿੰਦਰਜੀਤ ਕੌਰ ਨੇ ਸਹਿਪਾਠੀ ਗਤੀਵਿਧੀਆਂ ਨੂੰ ਇਕ ਵਿਸ਼ੇਸ਼ ਅਵਸਰ ਦੱਸਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਇਨ੍ਹਾਂ ’ਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਕਿਉਂਕਿ ਇਹ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਹੀ ਉਪਯੋਗੀ ਸਾਬਿਤ ਹੁੰਦੀਆਂ ਹਨ ਅਤੇ ਉਨ੍ਹਾਂ ’ਚ ਸਵੈ-ਭਰੋਸਾ ਤੇ ਉਤਸ਼ਾਹ ਭਰਦੀਆਂ ਹਨ।

ਇਸ ਮੌਕੇ ਮੰਚ ਦਾ ਸੰਚਾਲਣ ਬੀ. ਏ. (ਆਨਰਜ) ਅੰਗਰੇਜੀ ਸਮੈਸਰ ਛੇਵੇਂ ਦੀਆਂ ਵਿਦਿਆਰਥਣਾਂ ਕਾਵਿਆ ਮਲਹੋਤਰਾ ਅਤੇ  ਅਕ੍ਰਿਤੀ ਤੋਂ ਇਲਾਵਾ ਹੋਰਨਾਂ ਜ਼ਿੰਮੇਵਾਰੀਆਂ ਨੂੰ ਗੁਰਪ੍ਰੀਤ ਕੌਰ ਅਤੇ ਸੁਖਦੀਪ ਕੌਰ ਨੇ ਵੀ ਬੜੇ ਸੁਚੱਜੇ ਢੰਗ ਨਾਲ ਨਿਭਾਇਆ। ਜਦਕਿ ਪ੍ਰੋ: ਗੁਰਪ੍ਰੀਤ ਸਿੰਘ ਨੇ ਕੁਇਜ ਮਾਸਟਰ ਦੀ ਭੂਮਿਕਾ ਨਿਭਾਈ। ਇਸ ਮੌਕੇ ਪ੍ਰਿੰ: ਡਾ. ਕਾਹਲੋਂ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟਾਂ ਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ’ਚ ਡਾ. ਸਾਂਵਤ ਸਿੰਘ ਮੰਟੋਂ ਨੇ ਪ੍ਰਿੰ: ਡਾ. ਕਾਹਲੌਂ ਵੱਲੋਂ ਦਿੱਤੇ ਸਹਿਯੋਗ, ਰਹਿਨੁਮਾਈ ਅਤੇ ਵਿਭਾਗ ਮੁੱਖੀ ਦੇ ਅਣਥੱਕ ਯਤਨਾਂ ਸਬੰਧੀ ਧੰਨਵਾਦ ਕੀਤਾ।

ਇਸ ਮੌਕੇ ਪ੍ਰੋ: ਮਲਕਿੰਦਰ ਸਿੰਘ, ਪ੍ਰੋ: ਦਲਜੀਤ ਸਿੰਘ, ਪ੍ਰੋ: ਵਿਜੈ ਬਰਨਾਡ, ਡਾ. ਜਸਵਿੰਦਰ ਕੌਰ, ਪ੍ਰੋ: ਪੂਜਾ ਕਾਲੀਆ, ਪ੍ਰੋ: ਹਰਸ਼ ਸਲਾਰੀਆ, ਪ੍ਰੋ: ਸੌਰਵ ਮੇਘ, ਪ੍ਰੋ: ਐਮ. ਪੀ. ਮਸੀਹ, ਪ੍ਰੋ: ਹਰਮਨਪ੍ਰੀਤ ਸਿੰਘ, ਪ੍ਰੋ: ਅਮਨਪ੍ਰੀਤ ਕੌਰ, ਪ੍ਰੋ: ਵਿਮਲਜੀਤ ਕੌਰ ਆਦਿ ਸਟਾਫ਼ ਤੋਂ ਇਲਾਵਾ ਬੀ. ਏ. (ਆਨਰਜ) ਅੰਗਰੇਜੀ ਭਾਗ ਪਹਿਲਾ, ਦੂਜਾ, ਤੀਜਾ ਅਤੇ ਐਮ.ਏ. ਭਾਗ ਪਹਿਲਾ, ਦੂਜਾ ਦੇ ਵਿਦਿਆਰਥੀਆਂ ਹਾਜ਼ਰ ਸਨ।

Related posts

‘ਆਪ’ ਸੁਪਰੀਮੋ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ !

admin

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦਾ ਵਫ਼ਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮਿਲਿਆ 

admin

ਅੰਮ੍ਰਿਤਸਰ ਮੰਦਰ ਧਮਾਕੇ ਦੇ ਤਿੰਨ ਮੁਲਜ਼ਮ ਨੇਪਾਲ ਭੱਜਣ ਦੀ ਕੋਸ਼ਿਸ਼ ਕਰਦੇ ਗ੍ਰਿਫ਼ਤਾਰ: ਭੁੱਲਰ

admin