India

‘ਆਪ’ ਨੇ ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦੀ ਕੀਤੀ ਨਿੰਦਾ

ਨਵੀਂ ਦਿੱਲੀ – ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦੀ ਨਿੰਦਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਨੂੰ ਗੰਭੀਰਤਾ ਨਾਲ ਲਿਆ ਹੈ। ‘ਆਪ’ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਦੱਸਿਆ ਕਿ ਮਾਲੀਵਾਲ ਕੱਲ੍ਹ ਸਵੇਰੇ ਸੀ.ਐੱਮ. ਕੇਜਰੀਵਾਲ ਨੂੰ ਮਿਲਣ ਲਈ ਮੁੱਖ ਮੰਤਰੀ ਨਿਵਾਸ ਪਹੁੰਚੇ ਸਨ। ਉਹ ਡਰਾਇੰਗ ਰੂਮ ਵਿੱਚ ਇੰਤਜ਼ਾਰ ਕਰ ਰਹੇ ਸਨ, ਜਦੋਂ ਮੁੱਖ ਮੰਤਰੀ ਦੇ ਨਿੱਜੀ ਸਹਾਇਕ (ਪੀ.ਏ.) ਵਿਭਵ ਕੁਮਾਰ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ। ਸੰਜੇ ਸਿੰਘ ਨੇ ਦੱਸਿਆ ਕਿ ਮਾਲੀਵਾਲ ਨੇ 102 ਨੰਬਰ ’ਤੇ ਫੋਨ ਕਰਕੇ ਪੁਲਿਸ ਨੂੰ ਇਸ ਪੂਰੇ ਮਾਮਲੇ ਦੀ ਸੂਚਨਾ ਦਿੱਤੀ। ਇਸ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ, ਘੱਟ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਸਾਰੀ ਘਟਨਾ ਦਾ ਨੋਟਿਸ ਲੈਂਦਿਆਂ ਇਸ ਪੂਰੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਪਾਰਟੀ ਅਜਿਹੇ ਲੋਕਾਂ ਦਾ ਸਮਰਥਨ ਨਹੀਂ ਕਰਦੀ। ਅੱਜ ਪਹਿਲੀ ਵਾਰ ਪਾਰਟੀ ਨੇ ਮੰਨਿਆ ਕਿ ਕੇਜਰੀਵਾਲ ਦੇ ਪੀ.ਏ. ਵਿਭਵ ਕੁਮਾਰ ਨੇ ਮਾਲੀਵਾਲ ਨਾਲ ਬਦਸਲੂਕੀ ਕੀਤੀ ਸੀ।

Related posts

WPL 2025 ਮੁੰਬਈ ਇੰਡੀਅਨਜ਼ ਟੀਮ ਨੇ ਜਿੱਤ ਲਿਆ !

admin

ਸੁਨੀਤਾ ਵਿਲੀਅਮਜ਼ ਅਤੇ ਵਿਲਮੋਰ ਦੇ ਧਰਤੀ ‘ਤੇ ਵਾਪਸ ਆਉਣ ਦੀਆਂ ਤਿਆਰੀਆਂ !

admin

ਭਾਰਤ ਦੇ ਮੁਸਲਮਾਨ ਵਕਫ਼ ਬਿੱਲ ਦਾ ਵਿਰੋਧ ਕਿਉਂ ਕਰ ਰਹੇ ਹਨ ?

admin