International

ਆਸਟ੍ਰੇਲੀਆ ਨੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ

ਸਿਡਨੀ- ਆਸਟ੍ਰੇਲੀਆ ਨੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਜਿਸ ਨਾਲ ਆਸਟ੍ਰੇਲੀਆ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਦੇਖਣ ਵਾਲੇ ਵਿਦਿਆਰਥੀਆਂ ਲਈ ਆਪਣੇ ਸੁਪਨਿਆਂ ਨੂੰ ਸਾਕਾਰ ਕਰਨਾ ਥੋੜ੍ਹਾ ਔਖਾ ਹੋ ਗਿਆ ਹੈ। ਆਸਟ੍ਰੇਲੀਆ ਨੇ 1 ਜੁਲਾਈ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ 710 ਆਸਟ੍ਰੇਲੀਅਨ ਡਾਲਰ ਤੋਂ ਵਧਾ ਕੇ 1600 ਆਸਟ੍ਰੇਲੀਅਨ ਡਾਲਰ ਕਰ ਦਿੱਤੀ ਹੈ। ਇਹ ਜਾਣਕਾਰੀ ਕੇਂਦਰ ਨੇ ਵੀਰਵਾਰ ਨੂੰ ਸੰਸਦ ਨੂੰ ਦਿੱਤੀ। ਆਸਟ੍ਰੇਲੀਆ ਸਰਕਾਰ ਦੇ ਇਸ ਫ਼ੈਸਲੇ ਨਾਲ ਭਾਰਤੀ ਵਿਦਿਆਰਥੀ ਵੱਡੀ ਗਿਣਤੀ ਵਿਚ ਪ੍ਰਭਾਵਿਤ ਹੋਣਗੇ।ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਸ ਨੂੰ ਆਸਟ੍ਰੇਲੀਆ ਵੱਲੋਂ ਹਾਲ ਹੀ ਵਿਚ ਵਿਦਿਆਰਥੀਆਂ ਲਈ ਵਧਾਈ ਵੀਜ਼ਾ ਫੀਸ ਸਬੰਧੀ ਸਵਾਲ ਪੁੱਛਿਆ ਗਿਆ ਸੀ। ਮੰਤਰੀ ਨੂੰ ਇਹ ਵੀ ਪੁੱਛਿਆ ਗਿਆ ਕੀ ਭਾਰਤ ਸਰਕਾਰ ਨੇ ਵਿਦਿਆਰਥੀ ਵੀਜ਼ਾ ਫੀਸਾਂ ਘਟਾਉਣ ਲਈ ਆਸਟ੍ਰੇਲੀਆ ਤੱਕ ਪਹੁੰਚ ਕੀਤੀ ਹੈ ਤਾਂ ਸਿੰਘ ਨੇ ਦੱਸਿਆ,”ਆਸਟ੍ਰੇਲੀਅਨ ਸਰਕਾਰ ਨੇ 1 ਜੁਲਾਈ, 2024 ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ 710 ਆਸਟ੍ਰੇਲੀਆਈ ਡਾਲਰ ਤੋਂ ਵਧਾ ਕੇ 1,600 ਆਸਟ੍ਰੇਲੀਆਈ ਡਾਲਰ ਕਰ ਦਿੱਤੀ ਹੈ। ਵਿਦਿਆਰਥੀਆਂ ਨਾਲ ਸਬੰਧਤ ਹੋਰ ਮੁੱਦਿਆਂ ਦੇ ਨਾਲ ਇਹ ਮਾਮਲਾ ਆਸਟ੍ਰੇਲੀਆਈ ਸਰਕਾਰ ਦੇ ਸਬੰਧਤ ਅਧਿਕਾਰੀਆਂ ਕੋਲ ਉਠਾਇਆ ਗਿਆ ਹੈ।” ਮੰਤਰੀ ਨੇ ਅੱਗੇ ਕਿਹਾ ਕਿ ਵੀਜ਼ਾ ਫੀਸਾਂ ਵਿੱਚ ਵਾਧੇ ਨਾਲ ਆਸਟ੍ਰੇਲੀਆ ਵਿੱਚ ਆਪਣੀ ਪੜ੍ਹਾਈ ਜਾਰੀ ਰੱਖਣ ਦੇ ਚਾਹਵਾਨ ਭਾਰਤ ਦੇ ਵਿਦਿਆਰਥੀਆਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵਿੱਤੀ ਚੁਣੌਤੀਆਂ ਪੈਦਾ ਹੋਣ ਦੀ ਸੰਭਾਵਨਾ ਹੈ।

Related posts

ਦਿਲਜੀਤ ਦੋਸਾਂਝ: ਪੰਜਾਬੀ ਹੀ ਨਹੀਂ, ਸਾਊਥ-ਏਸ਼ੀਅਨ ਲੋਕਾਂ ਦੇ ਦਿਲਾਂ ਨੂੰ ਜਿੱਤਣ ਵਾਲਾ ਬਾਲੀਵੁੱਡ ਹੀਰੋ !

admin

ਹਰਮੀਤ ਕੌਰ ਢਿੱਲੋਂ ਨੂੰ ਆਪਣੀ ਟੀਮ ‘ਚ ਸ਼ਾਮਿਲ ਕਰਕੇ ਬਹੁਤ ਖੁਸ਼ ਹੈ ਅਮਰੀਕਨ ਨਵੇਂ ਚੁਣੇ ਰਾਸ਼ਟਰਪਤੀ !

admin

ਵਿਦੇਸ਼ ਸਕੱਤਰ ਮਿਸਰੀ ਵੱਲੋਂ ਬੰਗਲਾਦੇਸ਼ੀ ਹਮਰੁਤਬਾ ਨਾਲ ਮੁਲਾਕਾਤ

admin