India

ਇਜ਼ਰਾਈਲੀ ਸੰਸਦ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ‘ਨੇਸੈੱਟ ਮੈਡਲ’ ਨਾਲ ਸਨਮਾਨ

ਇਜ਼ਰਾਈਲੀ ਸੰਸਦ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ 'ਨੇਸੈੱਟ ਮੈਡਲ' ਨਾਲ ਸਨਮਾਨ ਕੀਤਾ ਗਿਆ ਹੈ।

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਨੇਸੈੱਟ ਮੈਡਲ’ ਨਾਲ ਸਨਮਾਨਿਤ ਕੀਤਾ ਗਿਆ ਹੈ, ਜੋ ਕਿ ਇਜ਼ਰਾਈਲੀ ਸੰਸਦ ਦਾ ਸਭ ਤੋਂ ਵੱਡਾ ਸਨਮਾਨ ਹੈ ਅਤੇ ਉਹ ਇਹ ਮਾਣ ਪ੍ਰਾਪਤ ਕਰਨ ਵਾਲੇ ਪਹਿਲੇ ਪਹਿਲੇ ਵਿਸ਼ਵ ਨੇਤਾ ਅਤੇ ਭਾਰਤੀ ਬਣ ਗਏ ਹਨ।

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੱਲ੍ਹ ਬੁੱਧਵਾਰ ਨੂੰ ਇਜ਼ਰਾਈਲ ਦੀ ਸੰਸਦ, ਨੇਸੈੱਟ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ ਇਜ਼ਰਾਈਲ ਦਾ ਸਭ ਤੋਂ ਵੱਡਾ ਸੰਸਦ ਸਨਮਾਨ ‘ਨੇਸੈੱਟ ਮੈਡਲ’ ਨਾਲ ਸਨਮਾਨਿਤ ਕੀਤਾ ਗਿਆ। ਇਹ ਮੈਡਲ ਦੀ ਸੰਸਦ ਦੇ ਸਪੀਕਰ ਅਮੀਰ ਓਹਾਨਾ ਦੁਆਰਾ ਪੇਸ਼ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਮੋਦੀ ਇਹ ਸਨਮਾਨ ਪ੍ਰਾਪਤ ਕਰਨ ਵਾਲੇ ਪਹਿਲੇ ਵਿਸ਼ਵ ਨੇਤਾ ਹਨ। ਇਹ ਤਗਮਾ ਉਨ੍ਹਾਂ ਨੂੰ ਉਨ੍ਹਾਂ ਦੀ ਨਿੱਜੀ ਅਗਵਾਈ ਅਤੇ ਭਾਰਤ-ਇਜ਼ਰਾਈਲ ਰਣਨੀਤਕ ਸਬੰਧਾਂ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਲਈ ਇਹ ਪ੍ਰਾਪਤੀ ਇਸ ਲਈ ਵੀ ਖਾਸ ਹੈ ਕਿਉਂਕਿ ਉਹ ਵਿਸ਼ਵ ਨੇਤਾਵਾਂ ਦੇ ਇੱਕ ਚੋਣਵੇਂ ਸਮੂਹ ਵਿੱਚ ਸ਼ਾਮਲ ਹੁੰਦੇ ਹਨ ਜਿਨ੍ਹਾਂ ਨੂੰ ਇਜ਼ਰਾਈਲ ਅਤੇ ਫਲਸਤੀਨ ਦੋਵਾਂ ਦੁਆਰਾ ਉਨ੍ਹਾਂ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ-ਇਜ਼ਰਾਈਲ ਦੋਸਤੀ ‘ਤੇ ਇਜ਼ਰਾਈਲ ਦੀ ਸੰਸਦ ਨੂੰ ਸੰਬੋਧਨ ਕਰਦਿਆਂ ਕਿਹਾ ਕਿ, “ਭਰਤ ਅਤੇ ਇਜ਼ਰਾਈਲ ਦੇ ਸਬੰਧ 2000 ਸਾਲ ਪੁਰਾਣੇ ਹਨ। ਮੈਂ ਨੇਸੈੱਟ ਮੈਡਲ ਪ੍ਰਾਪਤ ਕਰਕੇ ਬਹੁਤ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ। ਮੈਂ ਇਸਨੂੰ ਨਿਮਰਤਾ ਅਤੇ ਸ਼ੁਕਰਗੁਜ਼ਾਰੀ ਨਾਲ ਸਵੀਕਾਰ ਕਰਦਾ ਹਾਂ। ਇਹ ਸਨਮਾਨ ਕਿਸੇ ਵਿਅਕਤੀ ਲਈ ਨਹੀਂ ਹੈ, ਪਰ ਭਾਰਤ ਅਤੇ ਇਜ਼ਰਾਈਲ ਵਿਚਕਾਰ ਅਟੁੱਟ ਦੋਸਤੀ ਅਤੇ ਸਾਡੀਆਂ ਸਾਂਝੀਆਂ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ।”

ਇਹ ਪ੍ਰਧਾਨ ਮੰਤਰੀ ਮੋਦੀ ਦਾ 9 ਸਾਲਾਂ ਵਿੱਚ ਇਜ਼ਰਾਈਲ ਦਾ ਦੂਜਾ ਦੌਰਾ ਹੈ। 2017 ਵਿੱਚ ਉਨ੍ਹਾਂ ਦੀ ਪਹਿਲੀ ਇਤਿਹਾਸਕ ਫੇਰੀ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ ‘ਗ੍ਰੈਂਡ ਕਾਲਰ ਆਫ਼ ਦ ਸਟੇਟ ਆਫ਼ ਫਲਸਤੀਨ’ ਨਾਲ ਸਨਮਾਨਿਤ ਕੀਤਾ ਗਿਆ ਸੀ, ਜੋ ਕਿ ਵਿਦੇਸ਼ੀ ਨੇਤਾਵਾਂ ਲਈ ਫਲਸਤੀਨ ਦਾ ਸਭ ਤੋਂ ਵੱਡਾ ਸਨਮਾਨ ਹੈ।

Related posts

ਭਾਰਤ-ਆਸਟ੍ਰੀਆ ਵਲੋਂ ਵਪਾਰ, ਨਿਵੇਸ਼ ਅਤੇ ਹਰੀ ਤਕਨਾਲੋਜੀ ‘ਚ ਸਹਿਯੋਗ ਵਧਾਉਣ ‘ਤੇ ਜ਼ੋਰ

admin

ਆਰ. ਵੈਸ਼ਾਲੀ ਨੇ FIDE ਮਹਿਲਾ ਕੈਂਡੀਡੇਟਸ ਚੈਂਪੀਅਨ ਬਣਕੇ ਨਵਾਂ ਇਤਿਹਾਸ ਰਚਿਆ

admin

ਭਾਰਤ ਵਿੱਚ ਮਨੀ ਲਾਂਡਰਿੰਗ ਤੇ ਵਿੱਤੀ ਅਪਰਾਧਾਂ ਵਿਰੁੱਧ ਕਾਰਵਾਈ ਲਈ ਸਮਝੌਤਾ ਸਹੀਬੰਦ

admin