India

ਇਲੈਕਟਿ੍ਰਕ ਬੱਸਾਂ ਲਈ 327 ਕਰੋੜ ਰੁਪਏ ਦਾ ਬਜਟ : ਸੁੱਖੂ

ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਯਾਨੀ ਸੋਮਵਾਰ ਨੂੰ ਇੱਥੇ ਹਿਮਾਚਲ ਰੋਡ ਟਰਾਂਸਪੋਰਟ ਨਿਗਮ (ਐੱਚ.ਆਰ.ਟੀ.ਸੀ.) ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਨਿਗਮ ਰਾਜ ਦੇ ਲੋਕਾਂ ਨੂੰ ਟਰਾਂਸਪੋਰਟ ਸਹੂਲਤਾਂ ਪ੍ਰਦਾਨ ਕਰਨ ’ਚ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਨਿਗਮ ਦੇ ਸੰਚਾਲਨ ਲਈ ਪ੍ਰਦੇਸ਼ ਸਰਕਾਰ ਵਲੋਂ ਹਰ ਸੰਭਵ ਸਹਿਯੋਗ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ। ਸੁੱਖੂ ਨੇ ਕਿਹਾ ਕਿ ਯਾਤਰੀਆਂ ਦੀ ਸਹੂਲਤ ਲਈ ਨਿਗਮ ਵਲੋਂ 25 ਮਈ ਵੋਲਵੋ ਬੱਸਾਂ ਅਤੇ 50 ਟੈਂਪੂ ਟਰੈਵਲਰ ਖਰੀਦੇ ਜਾਣਗੇ। ਇਸ ਤੋਂ ਇਲਾਵਾ ਨਿਗਮ ਦੇ ਬੇੜੇ ’ਚ ਇਲੈਕਟਿ੍ਰਕ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ, ਜਿਸ ਦੀ ਖਰੀਦ ਲਈ ਪ੍ਰਕਿਰਿਆ ਜਾਰੀ ਹੈ। ਮੌਜੂਦਾ ਵਿੱਤ ਸਾਲ ’ਚ ਇਲੈਕਟਿ੍ਰਕ ਬੱਸਾਂ ਦੀ ਖਰੀਦ ਲਈ 327 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ।

Related posts

WPL 2025 ਮੁੰਬਈ ਇੰਡੀਅਨਜ਼ ਟੀਮ ਨੇ ਜਿੱਤ ਲਿਆ !

admin

ਸੁਨੀਤਾ ਵਿਲੀਅਮਜ਼ ਅਤੇ ਵਿਲਮੋਰ ਦੇ ਧਰਤੀ ‘ਤੇ ਵਾਪਸ ਆਉਣ ਦੀਆਂ ਤਿਆਰੀਆਂ !

admin

ਭਾਰਤ ਦੇ ਮੁਸਲਮਾਨ ਵਕਫ਼ ਬਿੱਲ ਦਾ ਵਿਰੋਧ ਕਿਉਂ ਕਰ ਰਹੇ ਹਨ ?

admin