India

ਇੰਡੀਆ ਗੱਠਜੋੜ ਦੇ ਸੱਤਾ ’ਚ ਆਉਣ ’ਤੇ ਗਰੀਬਾਂ ਨੂੰ ਮੁਫ਼ਤ ਮਿਲਦਾ ਰਾਸ਼ਨ ਦੁੱਗਣਾ ਕਰ ਦਿਆਂਗੇ: ਖੜਗੇ

ਲਖਨਊ –  ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਇਥੇ ਐਲਾਨ ਕੀਤਾ ਕਿ ਜੇ ਇਡੀਆ ਗੱਠਜੋੜ ਸੱਤਾ ਵਿਚ ਆਉਂਦਾ ਹੈ ਤਾਂ ਉਹ ਗਰੀਬਾਂ ਲਈ ਰਾਸ਼ਨ ਕੋਟਾ 5 ਕਿਲੋਗ੍ਰਾਮ ਤੋਂ ਵਧਾ ਕੇ 10 ਕਿਲੋਗ੍ਰਾਮ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹੀ ਖੁਰਾਕ ਸੁਰੱਖਿਆ ਕਾਨੂੰਨ ਲਿਆਂਦਾ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਇਸ ਦਾ ਸਿਹਰਾ ਲੈ ਰਹੇ ਹਨ।
ਸੱਤਾ ’ਚ ਆਉਣ ’ਤੇ ਇੰਡੀਆ ਗੱਠਜੋੜ ਗਰੀਬਾਂ ਲਈ ਮੁਫਤ ਰਾਸ਼ਨ ਨੂੰ ਦੁੱਗਣਾ ਕਰੇਗੀ। ਅੱਜ ਇਥੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਗਰੀਬ ਅਤੇ ਕਮਜ਼ੋਰ ਵਰਗਾਂ ਦੇ ਨਾਲ ਹੈ, ਜਦ ਕਿ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਅਮੀਰਾਂ ਦੇ ਨਾਲ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਭਾਜਪਾ ਆਪਣੀ ਨਕਾਰਾਤਮਕਤਾ ਵਿੱਚ ਉਲਝ ਰਹੀ ਹੈ। ਉਹ ਪਿਛਲੇ 10 ਸਾਲਾਂ ਵਿੱਚ ਕੀਤੇ ਕੰਮਾਂ ਲਈ ਵੋਟ ਨਹੀਂ ਮੰਗ ਰਹੇ ਹਨ। ਹੋਰ ਦੀਆਂ ਹੋਰ ਗੱਲਾਂ ਕਰਕੇ ਲੋਕਾਂ ਨੂੰ ਉਲਝਾ ਰਹੀ ਹੈ। ਉਨ੍ਹਾਂ ਬਹੁਜਨ ਸਮਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਬਰਬਾਦ ਨਾ ਕਰਨ ਅਤੇ ਇੰਡੀਆ ਗੱਠਜੋੜ ਦੇ ਉਮੀਦਵਾਰਾਂ ਦਾ ਸਮਰਥਨ ਕਰਨ।

Related posts

ਹਾਈਵੇਅ ‘ਤੇ ਅਚਾਨਕ ਰੁਕਣਾ ਲਾਪਰਵਾਹੀ ਦਾ ਦੋਸ਼ੀ ਮੰਨਿਆ ਜਾਵੇਗਾ: ਸੁਪਰੀਮ ਕੋਰਟ

admin

ਹਾਈਵੇਅ ਅਤੇ ਐਕਸਪ੍ਰੈਸਵੇਅ ‘ਤੇ 4,557 EV ਪਬਲਿਕ ਚਾਰਜਿੰਗ ਸਟੇਸ਼ਨ ਲਾਏ: ਗਡਕਰੀ

admin

19 ਸਾਲਾ ਦਿਵਿਆ ਦੇਸ਼ਮੁਖ ਨੇ ਮਹਿਲਾ ਸ਼ਤਰੰਜ ਵਿਸ਼ਵ ਚੈਂਪੀਅਨ 2025 ਬਣਕੇ ਇਤਿਹਾਸ ਰਚਿਆ !

admin