India

ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ’ਚ ਠੰਢ ਨੇ ਦਿੱਤੀ ਦਸਤਕ

ਨਵੀਂ ਦਿੱਲੀ – ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਠੰਢ ਨੇ ਦਸਤਕ ਦੇ ਦਿੱਤੀ ਹੈ। ਦਿੱਲੀ ’ਚ ਵੀ ਤਾਪਮਾਨ ਹੌਲੀ-ਹੌਲੀ ਡਿੱਗਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ’ਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤਕ ਪਹੁੰਚ ਜਾਵੇਗਾ। ਇਸ ਨਾਲ ਸਵੇਰੇ ਅਤੇ ਸ਼ਾਮ ਨੂੰ ਕੜਾਕੇ ਦੀ ਠੰਢ ਹੋਵੇਗੀ। ਪਹਾੜੀ ਖੇਤਰ ਸ਼ਿਮਲਾ ਅਤੇ ਦੇਹਰਾਦੂਨ ਸਮੇਤ ਕਈ ਸ਼ਹਿਰਾਂ ’ਚ ਠੰਢ ਤੋਂ ਜ਼ਿਆਦਾ ਦਿੱਲੀ ’ਚ ਠੰਢ ਵਧਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ 19 ਨਵੰਬਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 12 ਡਿਗਰੀ ਅਤੇ ਵੱਧ ਤੋਂ ਵੱਧ 27 ਡਿਗਰੀ ਸੀ। ਸਵੇਰ ਅਤੇ ਸ਼ਾਮ ਨੂੰ ਹਲਕੀ ਧੁੰਦ ਛਾਈ ਰਹੀ। ਮੌਸਮ ਵਿਭਾਗ ਮੁਤਾਬਕ 19 ਤੋਂ 23 ਨਵੰਬਰ ਤਕ ਤਾਮਿਲਨਾਡੂ ਅਤੇ ਕੇਰਲ ਦੇ ਵੱਖ-ਵੱਖ ਥਾਵਾਂ ’ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗਰਜ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਆਈ.ਐਮ.ਡੀ. ਦੇ ਅਨੁਸਾਰ, ਕੇਰਲ ਅਤੇ ਮਾਹੇ ਵਿੱਚ ਵੱਖ-ਵੱਖ ਥਾਵਾਂ ’ਤੇ ਅਤੇ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਅਲੱਗ-ਥਲੱਗ ਥਾਵਾਂ ’ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮਛੇਰਿਆਂ ਨੂੰ ਇਨ੍ਹਾਂ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ 20 ਨਵੰਬਰ ਦੀ ਸਵੇਰ ਨੂੰ ਪੂਰਬੀ ਅਤੇ ਦੱਖਣੀ ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤਿ੍ਰਪੁਰਾ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਦੱਖਣੀ ਤਾਮਿਲਨਾਡੂ ’ਚ ਵੱਖ-ਵੱਖ ਥਾਵਾਂ ’ਤੇ ਭਾਰੀ ਬਾਰਿਸ਼ ਦਰਜ
ਕੀਤੀ ਗਈ ਹੈ। ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਕੁਝ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਕਰਨਾਟਕ ਵਿੱਚ 22 ਅਤੇ 23 ਨਵੰਬਰ, 2023 ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ। ਤਾਮਿਲਨਾਡੂ ਵਿੱਚ 19, 22 ਅਤੇ 23 ਅਤੇ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਥਾਵਾਂ ’ਤੇ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੇਰਲ ਅਤੇ ਮਹੇ ਵਿੱਚ 22 ਅਤੇ 23 ਨਵੰਬਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰਾਖੰਡ,ਅਸਾਮ ਅਤੇ ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਵੀ ਕੁਝ ਥਾਵਾਂ ’ਤੇ ਮੀਂਹ ਪਵੇਗਾ। ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਅਤੇ ਜੰਮੂ-ਕਸ਼ਮੀਰ ’ਚ ਵੱਖ-ਵੱਖ ਥਾਵਾਂ ’ਤੇ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਆਈ.ਐਮ.ਡੀ. ਨੇ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤਿ੍ਰਪੁਰਾ ਵਿੱਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਬਿਹਾਰ ਦੀ ਰਾਜਧਾਨੀ ਪਟਨਾ ਸਮੇਤ ਕਈ ਸ਼ਹਿਰਾਂ ਦੇ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ। ਪਟਨਾ, ਭਾਗਲਪੁਰ, ਬੇਗੂਸਰਾਏ, ਦਰਭੰਗਾ ਵਿੱਚ ਤਾਪਮਾਨ ਡਿੱਗ ਗਿਆ ਹੈ। ਇਸ ਕਾਰਨ ਛਠ ਪੂਜਾ ਦੇ ਆਖਰੀ ਦਿਨ ਲੋਕਾਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਵੇਰੇ ਬਹੁਤ ਠੰਡ ਹੁੰਦੀ ਹੈ ਪਰ ਦੁਪਹਿਰ ਤਕ ਮੌਸਮ ਗਰਮ ਰਹੇਗਾ। ਪੰਜਾਬ ’ਚ ਤਾਪਮਾਨ ’ਚ ਅਚਾਨਕ ਗਿਰਾਵਟ ਆਈ ਹੈ, ਜਿਸ ਕਾਰਨ ਠੰਡ ਹੋਰ ਵਧ ਗਈ ਹੈ। ਹਾਲਾਂਕਿ ਅੱਜ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਹਵਾ ਦੀ ਗੁਣਵੱਤਾ ਦੀ ਗੱਲ ਕਰੀਏ ਤਾਂ ਸਵੇਰੇ ਹਲਕੀ ਧੁੰਦ ਹੈ। ਅੱਜ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਰਹਿਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਵੱਧ ਤੋਂ ਵੱਧ ਤਾਪਮਾਨ ਇੱਕ ਤੋਂ ਤਿੰਨ ਡਿਗਰੀ ਤਕ ਡਿੱਗ ਗਿਆ ਹੈ। ਸਭ ਤੋਂ ਵੱਧ ਗਿਰਾਵਟ ਸ਼ਿਮਲਾ ਦੇ ਮਸ਼ੋਬਰਾ ਵਿੱਚ 3.1 ਡਿਗਰੀ, ਚੰਬਾ ਦੇ ਡਲਹੌਜ਼ੀ ਵਿੱਚ 2.9 ਡਿਗਰੀ, ਊਨਾ ਵਿੱਚ 2.6 ਡਿਗਰੀ ਦਰਜ ਕੀਤੀ ਗਈ ਹੈ। ਮੰਡੀ, ਸੋਲਨ ਅਤੇ ਊਨਾ ਰਾਤ ਨੂੰ ਸ਼ਿਮਲਾ ਨਾਲੋਂ ਠੰਢੇ ਸਨ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਅਗਲੇ ਇੱਕ ਹਫ਼ਤੇ ਤਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

Related posts

ਸਾ਼ਬਾਸ਼ ਬੱਚੇ . . . ਚੱਕੀ ਜਾਹ ਫੱਟੇ . . . !

admin

ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਜ਼ਿੰਦਗੀ ਦਾ ਖ਼ਤਰਾ ਟਲ ਜਾਵੇਗਾ ?

admin

ਭਾਰਤੀ ਸਕੂਲਾਂ ਵਿੱਚ ਦਾਖ਼ਲੇ ’ਚ 37 ਲੱਖ ਤੋਂ ਵੱਧ ਦੀ ਗਿਰਾਵਟ !

admin