ਅਹਿਮਦਾਬਾਦ ਵਿੱਚ ਜਹਾਜ਼ ਹਾਦਸੇ ਤੋਂ ਬਾਅਦ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਵੱਡੀ ਕਾਰਵਾਈ ਕੀਤੀ ਹੈ। ਸਖ਼ਤ ਨਿਰਦੇਸ਼ ਦਿੰਦੇ ਹੋਏ, ਡੀਜੀਸੀਏ ਨੇ ਕਿਹਾ ਹੈ ਕਿ ਏਅਰ ਇੰਡੀਆ ਨੂੰ ਆਪਣੇ ਚਾਲਕ ਦਲ ਦੇ ਸ਼ਡਿਊਲਿੰਗ ਅਤੇ ਰੋਸਟਰਿੰਗ ਦੀ ਭੂਮਿਕਾ ਨਾਲ ਜੁੜੇ ਤਿੰਨ ਅਧਿਕਾਰੀਆਂ ਨੂੰ ਹਟਾਉਣਾ ਪਵੇਗਾ। ਇਸ ਦੇ ਨਾਲ ਹੀ ਇਨ੍ਹਾਂ ਤਿੰਨਾਂ ਵਿਰੁੱਧ ਅੰਦਰੂਨੀ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਜਿਨ੍ਹਾਂ ਤਿੰਨ ਅਧਿਕਾਰੀਆਂ ਵਿਰੁੱਧ ਕਾਰਵਾਈ ਦਾ ਨਿਰਦੇਸ਼ ਦਿੱਤਾ ਗਿਆ ਹੈ ਉਨ੍ਹਾਂ ਵਿੱਚ ਸ਼ਾਮਲ ਹਨ – ਚੂਰਾ ਸਿੰਘ, ਡਿਵੀਜ਼ਨਲ ਵਾਈਸ ਪ੍ਰੈਜ਼ੀਡੈਂਟ; ਪਿੰਕੀ ਮਿੱਤਲ, ਚੀਫ਼ ਮੈਨੇਜਰ – ਡੀਓਪੀਐਸ, ਕਰੂ ਸ਼ਡਿਊਲੰਿਗ; ਅਤੇ ਪਾਇਲ ਅਰੋੜਾ, ਕਰੂ ਸ਼ਡਿਊਲੰਲਿੰਗ – ਪਲੈਨਿੰਗ। ਡੀਜੀਸੀਏ ਨੇ ਕਿਹਾ ਹੈ ਕਿ ਕਾਰਵਾਈ ਰਿਪੋਰਟ 10 ਦਿਨਾਂ ਦੇ ਅੰਦਰ ਇਸ ਨੂੰ ਦਿੱਤੀ ਜਾਵੇ। ਡੀਜੀਸੀਏ ਦੇ ਅਨੁਸਾਰ, ਤਿੰਨਾਂ ਅਧਿਕਾਰੀਆਂ ਨੇ ਵਾਰ-ਵਾਰ ਲਾਪਰਵਾਹੀ ਕੀਤੀ ਹੈ। 20 ਜੂਨ ਨੂੰ ਜਾਰੀ ਹੁਕਮ ਵਿੱਚ, ਡੀਜੀਸੀਏ ਨੇ ਕਿਹਾ ਕਿ ਚਿੰਤਾ ਦਾ ਵਿਸ਼ਾ ਇਹ ਹੈ ਕਿ ਇਨ੍ਹਾਂ ਲਾਪਰਵਾਹੀਆਂ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਨਹੀਂ ਕੀਤੀ ਗਈ ਹੈ।
ਏਅਰ ਇੰਡੀਆ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਡੀਜੀਸੀਏ ਦੇ ਨਿਰਦੇਸ਼ਾਂ ਨੂੰ ਸਵੀਕਾਰ ਕਰਦੇ ਹਾਂ ਅਤੇ ਹੁਕਮਾਂ ਦੀ ਪਾਲਣਾ ਵੀ ਕੀਤੀ ਹੈ। ਇਸ ਵੇਲੇ ਕੰਪਨੀ ਦੇ ਮੁੱਖ ਸੰਚਾਲਨ ਅਧਿਕਾਰੀ (ਸੀਓਓ) ਸਿੱਧੇ ਤੌਰ ‘ਤੇ ਇੰਟੀਗ੍ਰੇਟਿਡ ਆਪ੍ਰੇਸ਼ਨ ਕੰਟਰੋਲ ਸੈਂਟਰ (ਆਈਓਸੀਸੀ) ਦੀ ਨਿਗਰਾਨੀ ਕਰਨਗੇ। ਬੁਲਾਰੇ ਨੇ ਕਿਹਾ ਕਿ ਏਅਰ ਇੰਡੀਆ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨ ਲਈ ਵਚਨਬੱਧ ਹੈ।