International

ਕਮਲਾ ਹੈਰਿਸ ਰਾਸ਼ਟਰਪਤੀ ਦੀ ਦੌੜ ਲਈ ਕੁਆਲੀਫਾਈ ਕਰਨ ਵਾਲੀ ਇਕਲੌਤੀ ਡੈਮੋਕ੍ਰੇਟਿਕ ਉਮੀਦਵਾਰ

ਵਾਸ਼ਿੰਗਟਨ – ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਡੈਮੋਕ੍ਰੇਟਿਕ ਪਾਰਟੀ ਵਲੋਂ ਰਾਸ਼ਟਰਪਤੀ ਦੇ ਅਹੁਦੇ ਲਈ ਆਪਣੀ ਨਾਮਜ਼ਦਗੀ ਦੀ ਪੁਸ਼ਟੀ ਕਰ ਦਿੱਤੀ ਹੈ, ਕਿਉਂਕਿ ਉਹ ਦੇਸ਼ ਭਰ ਦੇ ਪਾਰਟੀ ਪ੍ਰਤੀਨਿਧਾਂ ਤੋਂ ‘ਵਰਚੁਅਲ ਰੋਲ ਕਾਲ’ ਵੋਟ ਲਈ ਕੁਆਲੀਫਾਈ ਕਰਨ ਵਾਲੀ ਇਕੋ ਇਕ ਉਮੀਦਵਾਰ ਵਜੋੋਂ ਸਾਹਮਣੇ ਆਈ ਹੈ। ਡੈਮੋਕ੍ਰੇਟਿਕ ਪਾਰਟੀ ਨੇ ਅਧਿਕਾਰਤ ਸਮਾਂ ਸੀਮਾ ਤੋਂ ਬਾਅਦ ਮੰਗਲਵਾਰ ਰਾਤ ਘੋਸ਼ਣਾ ਕੀਤੀ ਕਿ ਦੇਸ਼ ਭਰ ਦੇ 3,923 ਡੈਲੀਗੇਟਾਂ ਨੇ ਹੈਰਿਸ ਦੀ ਡੈਮੋਕ੍ਰੇਟਿਕ ਪਾਰਟੀ ਦੀ ਨਾਮਜ਼ਦਗੀ ਲਈ ਅਰਜ਼ੀ ਦਿੱਤੀ ਸੀ ਅਤੇ ਉਸ ਨੂੰ ਹਿੱਸਾ ਲੈਣ ਵਾਲੇ 99 ਫੀਸਦੀ ਡੈਲੀਗੇਟਾਂ ਦਾ ਸਮਰਥਨ ਪ੍ਰਾਪਤ ਹੋਇਆ। ਡੈਮੋਕ੍ਰੇਟਿਕ ਨੈਸ਼ਨਲ ਕਮੇਟੀ (ਡੀ.ਐਨ.ਸੀ) ਦੇ ਚੇਅਰ ਜੈਮ ਹੈਰੀਸਨ ਅਤੇ ਡੈਮੋਕ੍ਰੇਟਿਕ ਨੈਸ਼ਨਲ ਕਨਵੈਨਸ਼ਨ ਕਮੇਟੀ (ਡੀ.ਐਨ.ਸੀ.ਸੀ) ਦੀ ਚੇਅਰਵੂਮੈਨ ਮਿਨਿਅਨ ਮੂਰ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਕੋਈ ਵੀ ਹੋਰ ਉਮੀਦਵਾਰ ਬੈਲਟ ਲਈ ਕੁਆਲੀਫਾਈ ਕਰਨ ਲਈ 300 ਡੈਲੀਗੇਟ ਦਸਤਖ਼ਤ ਥ੍ਰੈਸ਼ਹੋਲਡ ਨੂੰ ਪੂਰਾ ਨਹੀਂ ਕਰ ਸਕਿਆ। ਬਿਆਨ ਵਿਚ ਕਿਹਾ ਗਿਆ ਕਿ ‘ਵਰਚੁਅਲ ਰੋਲ ਕਾਲ’ ‘ਤੇ ਵੋਟਿੰਗ 1 ਅਗਸਤ ਤੋਂ ਸ਼ੁਰੂ ਹੋਵੇਗੀ ਅਤੇ 5 ਅਗਸਤ ਨੂੰ ਖ਼ਤਮ ਹੋਵੇਗੀ। ਇਹ ਉਹ ਪ੍ਰਕਿਰਿਆ ਹੈ ਜਿਸ ਰਾਹੀਂ ਹੈਰਿਸ ਅਧਿਕਾਰਤ ਤੌਰ ‘ਤੇ ਡੈਮੋਕ੍ਰੇਟਿਕ ਉਮੀਦਵਾਰ ਬਣ ਜਾਵੇਗੀ। ਇਸ ਦੌਰਾਨ ਹੈਰਿਸ ਨੇ ਆਪਣੇ ਰਿਪਬਲਿਕਨ ਵਿਰੋਧੀ, ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਬਹਿਸ ਲਈ ਚੁਣੌਤੀ ਦਿੱਤੀ ਹੈ, ਤੇ ਕਿਹਾ ਹੈ ਕਿ ਉਸ ਨੇ ਜੋ ਵੀ ਕਹਿਣਾ ਹੈ ਉਸ ਦੇ ਸਾਹਮਣੇ ਕਹੇ। ਜਾਰਜੀਆ ਦੇ ਅਟਲਾਂਟਾ ਸ਼ਹਿਰ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਹੈਰਿਸ (59) ਨੇ ਕਿਹਾ ਕਿ ਉਸ ਦੇ ਦੌੜ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਾਸ਼ਟਰਪਤੀ ਚੋਣ ਦੀ ਪ੍ਰਕਿਰਤੀ ਬਦਲ ਗਈ ਹੈ।

Related posts

ਪ੍ਰਧਾਨ ਮੰਤਰੀ ਮੋਦੀ ਵਲੋਂ ਵੀਅਤਨਾਮ ਦੇ ਰਾਸ਼ਟਰਪਤੀ ਟੋ ਲਾਮ ਦਾ ਸਵਾਗਤ ਕੀਤਾ

admin

ਅਮਰੀਕਨ ਫੌਜ ਦਾ ਕੇਸੀ-135 ਸਟ੍ਰੈਟੋਟੈਂਕਰ ਜਹਾਜ਼ ਕਤਰ ਦੇ ਉੱਪਰੋਂ ਗਾਇਬ

admin

ਅਮਰੀਕਾ ਵਲੋਂ ਹੋਰਮੁਜ਼ ਜਲਡਮਰੂ ਵਿੱਚ ‘ਪ੍ਰੋਜੈਕਟ ਫ੍ਰੀਡਮ’ ਦੀ ਸ਼ੁਰੂਆਤ

admin