India Punjab

ਕਿਸਾਨ ਮੋਰਚਾ: ਦਿੱਲੀ ਕੂਚ ਪ੍ਰੋਗਰਾਮ 26 ਜਨਵਰੀ ਤੱਕ ਮੁਲਤਵੀ

ਕਿਸਾਨ ਆਗੂ ਸਵਰਨ ਸਿੰਘ ਪੰਧੇਰ ਮੀਡੀਆ ਨੂੰ ਸੰਬੋਧਨ ਕਰਦੇ ਹੋਏ। (ਫੋਟੋ: ਏ ਐਨ ਆਈ)

ਚੰਡੀਗੜ੍ਹ – ਕਿਸਾਨ ਮਜ਼ਦੂਰ ਮੋਰਚਾ ਨੇ ਕੇਂਦਰ ਵੱਲੋਂ ਮੀਟਿੰਗ ਦਾ ਸੱਦਾ ਮਿਲਣ ਦੇ ਮੱਦੇਨਜ਼ਰ 101 ਕਿਸਾਨਾਂ ਦੇ ਜਥੇ ਦਾ 21 ਜਨਵਰੀ ਨੂੰ ਦਿੱਲੀ ਕੂਚ ਕਰਨ ਦਾ ਪ੍ਰੋਗਰਾਮ 26 ਜਨਵਰੀ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਨੇ ਕੇਂਦਰ ਨੂੰ ਮੁਜ਼ਾਹਰਾਕਾਰੀ ਕਿਸਾਨਾਂ ਨਾਲ 14 ਫਰਵਰੀ ਨੂੰ ਹੋਣ ਵਾਲੀ ਮੀਟਿੰਗ ਪਹਿਲਾਂ ਕਰਨ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਅਪੀਲ ਵੀ ਕੀਤੀ।

ਸ਼ੰਭੂ ਬਾਰਡਰ ’ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਨਾਲ ਮੀਟਿੰਗ ਲਈ ਜੋ ਤਰੀਕ (14 ਫਰਵਰੀ) ਤੈਅ ਕੀਤੀ ਗਈ ਹੈ ਉਸ ’ਚ ਕਾਫੀ ਸਮਾਂ ਹੈ। ਪੰਧੇਰ ਨੇ ਕਿਹਾ, ‘ਸਰਕਾਰ ਨੇ ਮੀਟਿੰਗ ਲਈ ਬਹੁਤ ਸਮਾਂ ਲਗਾ ਦਿੱਤਾ ਹੈ। ਇਹ ਸਾਡੀ ਸ਼ਰਤ ਨਹੀਂ ਹੈ ਪਰ ਸਾਡੀ ਮੰਗ ਹੈ ਕਿ ਮੀਟਿੰਗ ਜਲਦੀ ਹੋਵੇ ਤੇ ਇਹ ਦਿੱਲੀ ਵਿੱਚ ਹੋਵੇ।’ ਇੱਕ ਹੋਰ ਕਿਸਾਨ ਆਗੂ ਐੱਮਐੱਸ ਰਾਏ ਨੇ ਕਿਹਾ ਕਿ 21 ਜਨਵਰੀ ਨੂੰ ਰੱਖਿਆ ਦਿੱਲੀ ਮਾਰਚ ਦਾ ਪ੍ਰੋਗਰਾਮ 26 ਜਨਵਰੀ ਤੱਕ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਕਿਸਾਨਾਂ ਨੇ ਪਹਿਲਾਂ ਫ਼ੈਸਲਾ ਕੀਤਾ ਸੀ ਕਿ 101 ਕਿਸਾਨਾਂ ਦਾ ਜਥਾ 21 ਜਨਵਰੀ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਲਈ ਪੈਦਲ ਮਾਰਚ ਮੁੜ ਤੋਂ ਸ਼ੁਰੂ ਕਰੇਗਾ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਗਣਤੰਤਰ ਦਿਵਸ ਮੌਕੇ ਦੇਸ਼ ਭਰ ’ਚ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਦੇ ਪ੍ਰੋਗਰਾਮ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਸ ਦੌਰਾਨ ਦੇਸ਼ ਭਰ ਵਿੱਚ ਸਾਇਲੌਜ਼, ਕਾਰਪੋਰੇਟ ਘਰਾਣਿਆਂ ਦੇ ਸ਼ਾਪਿੰਗ ਮਾਲਜ਼, ਟੌਲ ਪਲਾਜ਼ਿਆਂ ਅਤੇ ਭਾਜਪਾ ਦੇ ਮੰਤਰੀਆਂ, ਵਿਧਾਇਕਾਂ, ਭਾਜਪਾ ਦਫਤਰਾਂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨਾਂ ਦੇ ਘਰਾਂ ਅੱਗੇ ਟਰੈਕਟਰ ਖੜ੍ਹੇ ਕਰ ਕੇ ਪ੍ਰਰਦਸ਼ਨ ਕੀਤੇ ਜਾਣਗੇ।

ਕੇਂਦਰ ਵੱਲੋਂ ਕਿਸਾਨੀ ਮੰਗਾਂ ਬਾਰੇ ਗੱਲਬਾਤ ਸ਼ੁਰੂ ਕਰਨ ਲਈ 14 ਫਰਵਰੀ ਨੂੰ ਮੀਟਿੰਗ ਦਾ ਸੱੱਦਾ ਦੇਣ ਮਗਰੋਂ ਜਗਜੀਤ ਸਿੰਘ ਡੱਲੇਵਾਲ ਦੀ ਸਹਿਮਤੀ ਤਹਿਤ ਮੈਡੀਕਲ ਬੋਰਡ ਨੇ ਕਿਸਾਨ ਆਗੂ ਦਾ ਇਲਾਜ ਦੂਜੇ ਦਿਨ ਵੀ ਜਾਰੀ ਰੱਖਿਆ, ਪਰ ਡੱਲੇਵਾਲ ਦਾ ਮਰਨ ਵਰਤ ਵੀ ਅੱਜ 56ਵੇਂ ਦਿਨ ਜਾਰੀ ਰਿਹਾ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਡੱਲੇਵਾਲ ਨੂੰ ਮਰਨ ਵਰਤ ਵੀ ਖਤਮ ਕਰਨ ਦੀ ਬੇਨਤੀ ਕੀਤੀ। ਸ਼ੰਭੂ ਬਾਰਡਰ ’ਤੇ ਪ੍ਰੈੱਸ ਕਾਨਫਰੰਸ ਦੌਰਾਨ ਸਰਵਣ ਪੰਧੇਰ ਨੇ ਕਿਹਾ ਉਹ ਸਾਰੇ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ’ਚ ਸ਼ਾਮਲ ਹੋਣ ਤੱਕ ਡੱਲੇਵਾਲ ਪੂਰੀ ਤਰ੍ਹਾਂ ਤੰਦਰੁਸਤ ਹੋ ਜਾਣ। ਦੂਜੇ ਪਾਸੇ ਕਾਕਾ ਸਿੰਘ ਕੋਟੜਾ ਨੇ ਸਰਵਣ ਪੰਧੇਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਅਪੀਲ ਡੱਲੇਵਾਲ ਦੀ ਸਿਹਤ ਪ੍ਰਤੀ ਉਨ੍ਹਾਂ ਦੀ ਚਿੰਤਾ ਦਾ ਪ੍ਰਗਟਾਵਾ ਹੈ।

Related posts

ਪ੍ਰਧਾਨ ਮੰਤਰੀ ਮੋਦੀ ਤਿੰਨ ਰੋਜ਼ਾ ਦੌਰੇ ’ਤੇ ਫਰਾਂਸ ਪੁੱਜੇ !

admin

ਰੱਖਿਆ ਨਿਰਮਾਣ ‘ਚ ਜਵਾਬੀ ਉਪਾਅ ਬਣਾਉਣ ’ਤੇ ਧਿਆਨ ਕੇਂਦਰਿਤ ਕਰਨਾ ਹੋਵੇਗਾ !

admin

15ਵਾਂ ਏਅਰੋ ਇੰਡੀਆ-2025 ਦਾ ਆਗਾਜ਼ !

admin