India

ਕੁੜੀਆਂ ਤੇ ਮਾੜੀ ਨਜ਼ਰ ਰੱਖਣ ਵਾਲਿਆਂ ਦੀ ਹਾਲਤ ਕਰ ਦੇਵਾਂਗੇ ਤਰਸਯੋਗ : ਯੋਗੀ

ਪ੍ਰਯਾਗਰਾਜ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬੁੱਧਵਾਰ ਨੂੰ ਬਦਮਾਸ਼ਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਉਨ੍ਹਾਂ ਦੀ ਬੇਟੀ ’ਤੇ ਬੁਰੀ ਨਜ਼ਰ ਰੱਖੇਗਾ ਤਾਂ ਉਹ ਆਪਣੇ ਪੈਰਾਂ ’ਤੇ ਨਹੀਂ ਚੱਲ ਸਕੇਗਾ। ਹੈੱਡਕੁਆਰਟਰ ਤੋਂ ਕਰੀਬ 35 ਕਿਲੋਮੀਟਰ ਦੂਰ ਇਫਕੋ, ਫੂਲਪੁਰ ਵਿਖੇ ਆਯੋਜਿਤ ਸਵਾਮੀ ਵਿਵੇਕਾਨੰਦ ਯੁਵਾ ਸਸ਼ਕਤੀਕਰਨ, ਰੁਜ਼ਗਾਰ ਅਤੇ ਕਰਜ਼ਾ ਵੰਡ ਮੇਲੇ ’ਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਯੋਗੀ ਨੇ ਕਿਹਾ ਕਿ ਜੇਕਰ ਕਿਸੇ ਨੇ ਸੜਕ ’ਤੇ ਪੈਦਲ ਜਾ ਰਹੀ ਬੇਟੀ ’ਤੇ ਹੱਥ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਹੱਥ-ਪੈਰ ਵੱਖ ਕੀਤੇ ਜਾਣਗੇ।
ਕੁੜੀਆਂ ’ਤੇ ਬੁਰੀ ਨਜ਼ਰ ਰੱਖਣ ਵਾਲੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਦਾ ਚੌਰਾਹਿਆਂ ’ਤੇ ਜਲੂਸ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸਾਰਿਆਂ ਨੂੰ ਸੁਰੱਖਿਆ ਅਤੇ ਸਨਮਾਨ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਅਪਰਾਧੀਆਂ ਨੂੰ ਕਿਸੇ ਵੀ ਰੂਪ ਵਿੱਚ ਬਖਸ਼ਿਆ ਨਹੀਂ ਜਾਵੇਗਾ। ਸ਼੍ਰੀ ਯੋਗੀ ਨੇ ਲਗਭਗ 650 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਰੋਜ਼ਗਾਰ ਮੇਲੇ ਵਿੱਚ ਕਰੀਬ 90 ਕੰਪਨੀਆਂ ਆਈਆਂ ਸਨ। ਉਨ੍ਹਾਂ 10 ਹਜ਼ਾਰ ਵਿਦਿਆਰਥੀਆਂ ਨੂੰ ਲੈਪਟਾਪ ਅਤੇ ਸਮਾਰਟ ਫੋਨ ਵੀ ਵੰਡੇ। ਸ਼੍ਰੀ ਯੋਗੀ ਨੇ ਸਟੇਜ ਤੋਂ ਕੁਝ ਵਿਦਿਆਰਥੀਆਂ ਨੂੰ ਲੈਪਟਾਪ ਅਤੇ ਸਮਾਰਟ ਫੋਨ ਦਿੱਤੇ।
ਉਨ੍ਹਾਂ ਕਿਹਾ ਕਿ ਹਰ ਧੀ ਨੂੰ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਹਰ ਕਾਰੋਬਾਰੀ ਨੂੰ ਸੁਰੱਖਿਆ ਦੇਣ ਦਾ ਕੰਮ ਸਰਕਾਰ ਕਰੇਗੀ। ਮੈਂ ਪਹਿਲਾਂ ਹੀ ਕਿਹਾ ਸੀ ਕਿ ਜੇਕਰ ਮਾਫੀਆ ਨੇ ਆਪਣਾ ਸਿਰ ਚੁੱਕਣ ਦੀ ਕੋਸ਼ਿਸ਼ ਕੀਤੀ ਤਾਂ ਅਸੀਂ ਉਸ ਨੂੰ ਜ਼ਮੀਨ ’ਤੇ ਸੁੱਟ ਦੇਵਾਂਗੇ।

Related posts

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin

ਮਹਾਕੁੰਭ: ਮੁਕਤੀ ਦੀ ਭਾਲ ‘ਚ ਸ਼ਰਧਾਲੂਆਂ ਵਲੋਂ ਸੰਗਮ ‘ਚ ਡੁੱਬਕੀਆਂ !

admin

50ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ

admin