International

ਕੈਨੇਡਾ ਨੇ ਟਰੈਵਲ ਐਡਵਾਈਜਰੀ ਕੀਤੀ ਅਪਡੇਟ, ਭਾਰਤ ’ਚ ਲੋਕ ਸਭਾ ਚੋਣਾਂ ਦੌਰਾਨ ਚੌਕਸ ਰਹਿਣ ਕੈਨੇਡੀਅਨ

ਟੋਰਾਂਟੋ –  ਕੈਨੇਡਾ ਨੇ ਭਾਰਤ ਲਈ ਆਪਣੀ ਟਰੈਵਲ ਐਡਵਾਈਜਰੀ ਨੂੰ ਅਪਡੇਟ ਕੀਤਾ ਹੈ, ਜਿਸ ਵਿੱਚ ਦੇਸ਼ ਵਿੱਚ ਲੋਕ ਸਭਾ ਚੋਣਾਂ ਨਾਲ ਸਬੰਧਤ ਪ੍ਰਦਰਸ਼ਨਾਂ ਦੀ ਸੰਭਾਵਨਾ ਦੇ ਕਾਰਨ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਦੀ ਚਿਤਾਵਨੀ ਦਿੱਤੀ ਗਈ ਹੈ। ਇਹ ਟਰੈਵਲ ਐਡਵਾਈਜਰੀ ਅਪਡੇਟ ਕੀਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿੱਚ 19 ਅਪ੍ਰੈਲ ਤੋਂ 1 ਜੂਨ ਤਕ ਲੋਕ ਸਭਾ ਚੋਣਾਂ ਹੋ ਰਹੀਆਂ ਹਨ, ਜਿਨ੍ਹਾਂ ਦੇ ਮੱਦੇਨਜ਼ਰ ਵੱਡੇ ਪੱਧਰ ’ਤੇ ਰੋਸ ਵਿਖਾਵੇ ਹੋ ਸਕਦੇ ਹਨ, ਇਸ ਲਈ ਕੈਨੇਡੀਅਨਾਂ ਨੂੰ ਉੱਚ ਪੱਧਰੀ ਸਾਵਧਾਨੀ ਵਰਤਣੀ ਚਾਹੀਦੀ ਹੈ।
ਯਾਤਰਾ ਸੁਝਾਅ ਵਿੱਚ ਚਿਤਾਵਨੀ ਦਿਤੀ ਗਈ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਟ੍ਰੈਫ਼ਿਕ ਪ੍ਰਭਾਵਿਤ ਹੋ ਸਕਦਾ ਹੈ ਅਤੇ ਸਰਕਾਰੀ ਟ੍ਰਾਂਸਪੋਰਟ ਸੇਵਾ ਠੱਪ ਹੋ ਸਕਦੀ ਹੈ। ਇੱਥੋਂ ਤਕ ਕਿ ਬਗੈਰ ਕਿਸੇ ਨੋਟਿਸ ਤੋਂ ਕਰਫ਼ਿਊ ਵੀ ਲਾਇਆ ਜਾ ਸਕਦਾ ਹੈ। ਕੈਨੇਡੀਅਨ ਨਾਗਰਿਕਾਂ ਨੂੰ ਵੱਡੇ ਇੱਕੱਠ ਜਾਂ ਰੋਸ ਵਿਖਾਵਿਆਂ ਵਾਲੇ ਪਾਸੇ ਜਾਣ ਤੋਂ ਵਰਜਿਆ ਗਿਆ ਹੈ। ਐਡਵਾਈਜਰੀ ਵਿੱਚ ਬੈਂਗਲੁਰੂ, ਚੰਡੀਗੜ੍ਹ ਅਤੇ ਮੁੰਬਈ ਵਰਗੇ ਸ਼ਹਿਰਾਂ ਨੂੰ ਦੀ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਕਿਹਾ ਗਿਆ ਹੈ ਕਿ ਵਿਅਕਤੀਗਤ ਤੌਰ ’ਤੇ ਕੌਂਸਲਰ ਸੇਵਾਵਾਂ ਇਨ੍ਹਾਂ ਸ਼ਹਿਰਾਂ ਜਾਂ ਆਸ ਪਾਸ ਦੇ ਖੇਤਰਾਂ ਵਿੱਚ ਅਸਥਾਈ ਤੌਰ ’ਤੇ ਉਪਲਬੱਧ ਨਹੀਂ ਹਨ। ਜੇਕਰ ਤੁਹਾਨੂੰ ਕੌਂਸਲਰ ਸੇਵਾਵਾਂ ਦੀ ਲੋੜ ਹੈ, ਤਾਂ ਨਵੀਂ ਦਿੱਲੀ ਵਿੱਚ ਸਥਿਤ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨ ਨਾਲ ਸੰਪਰਕ ਕਰੋ। ਕਿਸੇ ਵੀ ਸਮੇਂ, ਤੁਸੀਂ ਔਟਵਾ ਵਿੱਚ ਐਮਰਜੈਂਸੀ ਵਾਚ ਐਂਡ ਰਿਸਪੌਂਸ ਸੈਂਟਰ ਨਾਲ ਵੀ ਸੰਪਰਕ ਕਰ ਸਕਦੇ ਹੋ। ਇਸ ਤੋਂ ਇਲਾਵਾ ਕੈਨੇਡੀਅਨਾਂ ਨੂੰ ਅਤਿਵਾਦ ਦੇ ਖ਼ਤਰੇ ਦੇ ਕਾਰਨ ਆਸਾਮ, ਮਣੀਪੁਰ ਅਤੇ ਜੰਮੂ-ਕਸ਼ਮੀਰ ਦੀ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਵੀ ਸਲਾਹ ਦਿੱਤੀ ਗਈ ਹੈ।

Related posts

ਭਾਰਤ-ਕੈਨੇਡਾ ਆਪਸੀ ਸਾਂਝ ਨੂੰ ਅੱਗੇ ਵਧਾਉਣ ਲਈ ‘ਰੀਸੈਟ ਅਤੇ ਪੁਨਰ ਸੁਰਜੀਤ’ ਪ੍ਰੋਸੈਸ ਲਈ ਸਹਿਮਤ !

admin

ਪੈਂਟਾਗਨ ਦੁਆਰਾ ਦਾੜ੍ਹੀ ‘ਤੇ ਪਾਬੰਦੀ ਧਾਰਮਿਕ ਆਜ਼ਾਦੀ ਦੀ ਉਲੰਘਣਾ : ਸਤਨਾਮ ਸਿੰਘ ਚਾਹਲ

admin

ਸਰਜੀਓ ਗੋਰ ਨੇ ਭਾਰਤ ਵਿੱਚ ਅਮਰੀਕੀ ਰਾਜਦੂਤ ਵਜੋਂ ਅਹੁਦਾ ਸੰਭਾਲਿਆ !

admin