ਸੁਨਾਮ ਉਧਮ ਸਿੰਘ ਵਾਲਾ/ਸੰਗਰੂਰ – ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸੁਨਾਮ ਵਿਖੇ ਸਥਿਤ ਗੁਰਦੁਆਰਾ ਅਕਾਲਗੜ੍ਹ ਸਾਹਿਬ ਅਤੇ ਗੁਰਦੁਆਰਾ ਨਾਮਦੇਵ ਜੀ ਵਿਖੇ ਨਤਮਸਤਕ ਹੋਏ ਅਤੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਕਿਹਾ ਕਿ ਪਰਮਾਤਮਾ ਲੋਕਾਂ ਵਿੱਚ ਭਾਈਚਾਰਕ ਸਾਂਝ ਨੂੰ ਹਮੇਸ਼ਾਂ ਕਾਇਮ ਰੱਖਣ ਅਤੇ ਸੂਬਾ ਹਰ ਪੱਖੋਂ ਖੁਸ਼ਹਾਲ ਹੋਵੇ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਗਏ ਹੱਕ ਸੱਚ ਦੇ ਮਾਰਗ ਉੱਤੇ ਚੱਲਣਾ ਚਾਹੀਦਾ ਹੈ ਅਤੇ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਇੱਕਜੁੱਟ ਹੋ ਕੇ ਉਪਰਾਲੇ ਕਰਨੇ ਚਾਹੀਦੇ ਹਨ।
ਇਸ ਮੌਕੇ ਦੋਵਾਂ ਹੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਹੋਰਨਾਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਸਾਹਿਬ ਸਿੰਘ ਬਲਾਕ ਪ੍ਰਧਾਨ, ਦੀਪ ਸਰਪੰਚ, ਰਾਜਨ ਸਿੰਗਲਾ, ਲੱਕੀ, ਕੁਲਵਿੰਦਰ ਨਾਮਧਾਰੀ ਤੇ ਹਰਵਿੰਦਰ ਨਾਮਧਾਰੀ ਸਮੇਤ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ।