India

ਕੋਲਕਾਤਾ ’ਚ ਟਰੇਨੀ ਡਾਕਟਰ ਨਾਲ ਰੇਪ ਅਤੇ ਹੱਤਿਆ ਦਾ ਮਾਮਲਾ ਸੀ.ਬੀ.ਆਈ. ਨੂੰ ਜਾਂਚ ’ਚ ਅਹਿਮ ਸੁਰਾਗ਼ ਮਿਲੇ: ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੋਲਕਾਤਾ ਦੇ ਜਬਰ ਜਨਾਹ ਤੇ ਕਤਲ ਮਾਮਲੇ ਦੀ ਸੁਣਵਾਈ ਅਗਾਂਹ ਤੋਰੀ। ਕੋਲਕਾਤਾ ਦੇ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਇਕ ਟਰੇਨੀ ਡਾਕਟਰ ਨਾਲ ਵਾਪਰੀ ਇਸ ਭਿਆਨਕ ਘਟਨਾ ਦਾ ਸੁਪਰੀਮ ਕੋਰਟ ਆਪਣੇ ਤੌਰ ’ਤੇ ਨੋਟਿਸ ਲਿਆ ਸੀ।
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਇਸ ਮਾਮਲੇ ਵਿਚ ਹਾਲੇ ਤੱਕ ਦੀ ਸੀਬੀਆਈ ਜਾਂਚ ਦੀ ਸਥਿਤੀ ਰਿਪੋਰਟ ਉਤੇ ਗ਼ੌਰ ਕਰਦਿਆਂ ਕਿਹਾ ਕਿ ਕੌਮੀ ਜਾਂਚ ਏਜੰਸੀ ਦੀ ਤਫ਼ਤੀਸ਼ ਵਿਚ ਅਹਿਮ ਸੁਰਾਗ਼ ਸਾਹਮਣੇ ਆਏ ਹਨ।
ਇਸ ਤੋਂ ਪਹਿਲਾਂ ਬੀਤੀ 17 ਸਤੰਬਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਬੈਂਚ ਨੇ ਕਿਹਾ ਸੀ ਕਿ ਮਾਮਲੇ ਦੀਆਂ ਸੀਬੀਆਈ ਵੱਲੋਂ ਕੀਤੀਆਂ ਗਈਆਂ ਲੱਭਤਾਂ ਬਹੁਤ ਪ੍ਰੇਸ਼ਾਨ ਕਰਨ ਵਾਲੀਆਂ ਹਨ। ਉਂਝ ਅਦਾਲਤ ਨੇ ਇਹ ਕਹਿੰਦਿਆਂ ਇਨ੍ਹਾਂ ਲੱਭਤਾਂ ਦਾ ਖ਼ੁਲਾਸਾ ਕਰਨ ਤੋਂ ਨਾਂਹ ਕਰ ਦਿੱਤੀ ਸੀ ਕਿ ਇਸ ਨਾਲ ਮਾਮਲੇ ਦੀ ਜਾਰੀ ਜਾਂਚ ਨੂੰ ਨੁਕਸਾਨ ਪੁੱਜ ਸਕਦਾ ਹੈ।

Related posts

ਦਿੱਲੀ ਸਰਕਾਰ ਵੱਲੋਂ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਪਟਾਕਿਆਂ ’ਤੇ ਪਾਬੰਦੀ

editor

ਸੁਪਰੀਮ ਕੋਰਟ ’ਚ ਕੋਰੋਨਾ ਵੈਕਸੀਨ ਦੇ ਮਾੜੇ ਪ੍ਰਭਾਵਾਂ ਦਾ ਦੋਸ਼ ਲਗਾਉਣ ਵਾਲੀ ਪਟੀਸ਼ਨ ਹੋਈ ਖ਼ਾਰਜ

editor

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ.

editor