ਅੰਮ੍ਰਿਤਸਰ – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ’ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਸੰਸਥਾ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਗਰਲਜ਼ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੂੰ ਵਿਦਿਆਰਥੀਆਂ ਦੀ ਉਕਤ ਉਪਲਬੱਧੀ ’ਤੇ ਵਧਾਈ ਦਿੰਦਿਆਂ ਸਮੂਹ ਸਟਾਫ਼ ਦੁਆਰਾ ਕਰਵਾਈ ਜਾਂਦੀ ਮਿਹਨਤ ਦੀ ਸ਼ਲਾਘਾ ਕੀਤੀ।
ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਸਾਇੰਸ, ਹਿਊਮੈਨੇਟੀਜ਼ ਅਤੇ ਕਾਮਰਸ ਗਰੁੱਪ ਦਾ ਨਤੀਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਇੰਸ ਗਰੁੱਪ ਦੀ ਵਿਦਿਆਰਥਣ ਤਮੰਨਾ ਨੇ 97 ਫ਼ੀਸਦੀ, ਕਾਮਰਸ ਦੀ ਅੰਕਿਤਾ ਸ਼ਰਮਾ ਨੇ 95 ਅਤੇ ਹਿਊਮੈਨੇਟੀਜ਼ ਦੀ ਨਵਜੋਤ ਕੌਰ ਨੇ 92 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਹੈ। ਹੋਰਨਾਂ ’ਚ 31 ਵਿਦਿਆਰਥਣਾਂ ਨੇ 90 ਪ੍ਰਤੀਸ਼ਤ ਤੋਂ ਵਧੇਰੇ ਅੰਕ ਅਤੇ 75 ਵਿਦਿਆਰਥਣਾਂ ਨੇ 80 ਤੋਂ ਵਧੇਰੇ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਇਸੇ ਤਰ੍ਹਾਂ ਪ੍ਰਿੰਸੀਪਲ ਡਾ. ਗੋਗੋਆਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਡੀਕਲ ਵਿਦਿਆਰਥੀ ਹਰਸੁਮੀਤ ਸਿੰਘ ਨੇ ਸਕੂਲ ’ਚੋਂ 95 ਪ੍ਰਤੀਸ਼ਤ, ਹਿਊਮੈਨਟੀਜ਼ ਦੇ ਸ਼ਿਵਾਪਾਲ ਨੇ 94 ਪ੍ਰਤੀਸ਼ਤ ਅਤੇ ਕਾਮਰਸ ਦੇ ਮਾਨਵ ਕੁਮਾਰ ਨੇ 92 ਪ੍ਰਤੀਸ਼ਤ ਅੰਕ ਨਾਲ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਅਦਾਰੇ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਉਕਤ ਤੋਂ ਇਲਾਵਾ ਸ਼ੋਰਿਆ ਸੈਣੀ ਨੇ 91.8, ਕਰਿਸ਼ ਨੇ 91 ਅਤੇ ਸੁਖਵਿੰਦਰ ਸਿੰਘ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ। ਡਾ. ਗੋਗੋਆਣੀ ਨੇ ਕਿਹਾ ਕਿ ਇਸ ਸਾਲ ਬੋਰਡ ਦੀ ਪ੍ਰੀਖਿਆ ’ਚ ਸਕੂਲ ਦੇ ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਹਿਊਮੈਨਟੀਜ਼ ਦੇ ਕੁਲ 374 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ’ਚੋਂ 337 ਫਸਟ ਡਵੀਜ਼ਨ ਅਤੇ 37 ਵਿਦਿਆਰਥੀ ਸੈਕਿੰਡ ਡਵੀਜਨ ’ਚ ਪਾਸ ਹੋਏ। ਜਿਸ ਸਦਕਾ ਸਕੂਲ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ ਹੈ।
ਇਸੇ ਦੌਰਾਨ ਗਰਲਜ਼ ਸਕੂਲ ਪ੍ਰਿੰ: ਸ੍ਰੀਮਤੀ ਨਾਗਪਾਲ ਨੇ ਦੱਸਿਆ ਕਿ ਸਕੂਲ ’ਚੋਂ ਵਿਦਿਆਰਥਣ ਪਾਵਨੀ ਸ਼ਰਮਾ ਨੇ 95% ਫੀਸਦੀ ਅੰਕਾਂ ਨਾਲ ਪਹਿਲਾ, ਹਿਮਾਸ਼ੀ ਨੇ (92.4%) ਫੀਸਦੀ ਅੰਕਾਂ ਨਾਲ ਦੂਸਰਾ, ਗੁਰਪ੍ਰੀਤ ਕੌਰ ਅਤੇ ਮੁਸਕਾਨਪ੍ਰੀਤ ਕੌਰ ਨੇ 92% ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਹਿਊਮੈਨਟੀਜ਼ ’ਚ ਪਾਵਨੀ ਸ਼ਰਮਾ 95% ਫੀਸਦੀ ਅੰਕਾਂ ਨਾਲ ਪਹਿਲਾ, ਗੁਰਪ੍ਰੀਤ ਕੌਰ ਨੇ 92% ਫੀਸਦੀ ਅੰਕਾਂ ਨਾਲ ਦੂਸਰਾ ਸਥਾਨ ਅਤੇ ਤਾਨੀਆ ਸ਼ਰਮਾ 91.4% ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਾਇੰਸ ਗਰੁੱਪ ’ਚ ਮੁਸਕਾਨਪ੍ਰੀਤ ਕੌਰ ਨੇ 92% ਨਾਲ ਪਹਿਲਾ, ਦੀਆ ਪਾਲ 91.2% ਨਾਲ ਦੂਸਰਾ ਅਤੇ ਗੁਰਲੀਨ ਕੌਰ ਨੇ 91% ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਕਾਮਰਸ ਗਰੁੱਪ ’ਚ ਹਿਮਾਸ਼ੀ ਨੇ 92.4%, , ਪੰਕਜ਼ ਕੁਮਾਰੀ ਨੇ 91.2%, ਪ੍ਰੀਆ ਨੇ 90% ਅੰਕਾਂ ਨਾਲ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਇਸ ਦੌਰਾਨ ਪ੍ਰਿੰ: ਡਾ. ਸੁਰਿੰਦਰ ਕੌਰ, ਡਾ. ਗੋਗੋਆਣੀ ਅਤੇ ਸ੍ਰੀਮਤੀ ਨਾਗਪਾਲ ਨੇ ਉਕਤ ਸ਼ਾਨਦਾਰ ਉਪਲਬੱਧੀ ’ਤੇ ਵਿਦਿਆਰਥੀਆਂ ਦੀ ਅਣਥੱਕ ਕੋਸ਼ਿਸ਼ਾਂ ਤੇ ਲਗਨ ਦਾ ਫਲ ਦੱਸਦਿਆਂ ਕਾਲਜ, ਸਕੂਲ ਦੇ ਮਿਹਨਤੀ ਸਟਾਫ਼ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਬੁਲੰਦੀਆਂ ਛੂਹਣ ਲਈ ਪ੍ਰੇਰਿਤ ਵੀ ਕੀਤਾ।