Punjab

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਆਰੰਭਿਕ ਅਰਦਾਸ ਦਿਵਸ ਕਰਵਾਇਆ ਗਿਆ

ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਅਰਦਾਸ ਦਿਵਸ ਮੌਕੇ ਸ: ਪਰਮਜੀਤ ਸਿੰਘ ਬੱਲ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਚੈਕ ਤਕਸੀਮ ਕਰਦੇ ਹੋਏ ਨਾਲ ਸ: ਅਜ਼ਮੇਰ ਸਿੰਘ ਹੇਰ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ, ਡਾਇਰੈਕਟਰ ਡਾ. ਮੰਜ਼ੂ ਬਾਲਾ ਤੇ ਹੋਰ।

ਅੰਮ੍ਰਿਤਸਰ – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਦੀ ਇਮਤਿਹਾਨਾਂ ’ਚ ਸਫ਼ਲਤਾ ਅਤੇ ਹੋਣ ਜਾ ਰਹੇ ਨਵੇਂ ਅਕਾਦਮਿਕ ਸੈਸ਼ਨ-2024 ਦੀ ਆਰਭਿੰਤਾ ਸਬੰਧੀ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਉਨ੍ਹਾਂ ਤੋਂ ਅਸੀਸ ਅਤੇ ਭਰਪੂਰ ਬਖਸ਼ਿਸ਼ ਪ੍ਰਾਪਤ ਕਰਨ ਲਈ ਸਲਾਨਾ ਆਰੰਭਿਕ ਅਰਦਾਸ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸੰਯੁਕਤ ਸਕੱਤਰ ਸ: ਅਜਮੇਰ ਸਿੰਘ ਹੇਰ, ਸ: ਪਰਮਜੀਤ ਸਿੰਘ ਬੱਲ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਾ ਕੇ ਪ੍ਰਮਾਤਮਾ ਦਾ ਅਸ਼ੀਰਵਾਦ ਲਿਆ।

ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੀ ਅਗਵਾਈ ਹੇਠ ਕਰਵਾਏ ਧਾਰਮਿਕ ਸਮਾਗਮ ਮੌਕੇ ਫੈਕਲਟੀ, ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ, ਜਿਸ ਉਪਰੰਤ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਸਰਵਣ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਡਾ. ਬਾਲਾ ਨੇ ਸਮਾਜ ਲਈ ਬੇਹੱਤਰ ਨਾਗਰਿਕ ਬਣਨ ਲਈ ਗੁਰੂ ਦੀਆਂ ਸਿੱਖਿਆਵਾਂ ਰਾਹੀਂ ਵਿਦਿਆਰਥੀਆਂ ’ਚ ਹਮਦਰਦੀ, ਅਡੋਲਤਾ, ਸੇਵਾ ਅਤੇ ਸੰਤੋਖ ਵਰਗੀਆਂਂ ਕਦਰਾਂ ਕੀਮਤਾਂ ਨੂੰ ਪੈਦਾ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਅਰਦਾਸ ਦੀ ਮਹੱਤਤਾ ਅਤੇ ਪ੍ਰਮਾਤਮਾ ਦੀ ਸਰਬ-ਵਿਆਪਕਤਾ ਬਾਰੇ ਵੀ ਆਪਣੇ ਵਡਮੁੱਲੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਧਰਮ ਮਨੁੱਖੀ ਜੀਵਨ ਨੂੰ ਬੇਹਤਰੀ ਵੱਲ ਤੋਰਦਾ ਹੈ।

ਇਸ ਮੌਕੇ ਸ: ਹੇਰ, ਸ: ਬੱਲ ਨੇ ਜੁਆਇੰਟ ਸਕੱਤਰ ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ ਅਤੇ ਡਾ. ਮੰਜ਼ੂ ਬਾਲਾ ਨਾਲ ਮਿਲ ਕੇ ਵੱਖ-ਵੱਖ ਪ੍ਰੀਖਿਆਵਾਂ ਬੀ. ਐੱਚ. ਐੱਮ. ਸੀ. ਟੀ. ਦੀ ਹਰਮਨਪ੍ਰੀਤ ਕੌਰ ਨੂੰ 3100, ਏ. ਆਈ. ਐੱਮ. ਐੱਲ. ਦੀ ਕੋਮਲਪ੍ਰੀਤ ਕੌਰ ਨੂੰ 2100 ਅਤੇ ਆਰ. ਆਈ. ਟੀ. ਦੇ ਹਰਨੂਪ ਸਿੰਘ ਨੂੰ 1100 ਰੁਪਏ ਚੈਕ ਭੇਂਟ ਕਰਕੇ ਹੌਂਸਲਾ ਅਫ਼ਜਾਈ ਕੀਤੀ।

ਇਸ ਮੌਕੇ ਡਾ: ਮੰਜੂ ਬਾਲਾ ਨੇ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ’ਚ ਮੱਲ੍ਹਾਂ ਮਾਰਨ ਲਈ ਉਤਸ਼ਾਹਿਤ ਕਰਦਿਆਂ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਨਵੇਂਂ ਦਾਖਲਾ ਲੈਣ ਵਾਲਿਆਂਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Related posts

ਵਿੱਦਿਆ ਭਾਰਤੀ ਸਕੂਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

admin

ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਭਾਜਪਾ ਦੀ ਸੋਚੀ ਸਮਝੀ ਚਾਲ ਹੈ ਗੋਦਾਮਾਂ ਦਾ ਖਾਲੀ ਨਾ ਹੋਣਾ – ਟੀਨੂੰ

editor

ਹਾਈਕੋਰਟ ਦਾ ਫੈਸਲਾ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ‘ਤੇ ਕਰਾਰੀ ਚਪੇੜ ਹੈ- ‘ਆਪ’ ਬੁਲਾਰਾ ਨੀਲ ਗਰਗ

editor