Punjab

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਧਾਰਮਿਕ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਜੇਤੂ ਟੀਮ ਅਤੇ ਸਟਾਫ਼ ਦਰਮਿਆਨ ਬੈਠੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਵੱਖ-ਵੱਖ  ਧਾਰਮਿਕ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ ਆਪਣੀ ਕਾਬਲੀਅਤ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਸ਼ਬਦ ਗਾਇਨ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਧਾਰਮਿਕ ਮੁਕਾਬਲਿਆਂ ਦੌਰਾਨ ਸ਼ਬਦ ਗਾਇਨ ਟੀਮ ਨੇ ਕੁਲ 28 ਟੀਮਾਂ ’ਚੋਂ ਪਹਿਲਾਂ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਕਵੀਸ਼ਰੀ ਟੀਮ ਨੇ ਕੁਲ 26 ਟੀਮਾਂ ’ਚੋਂ ਤੀਸਰਾ ਅਤੇ ਸੁੰਦਰ ਲਿਖਾਈ ’ਚ ਤੀਜੇ ਸਥਾਨ ’ਤੇ ਕਬਜ਼ਾ ਕੀਤਾ ਹੈ। ਉਨ੍ਹਾਂ ਨੇ ਜੇਤੂ ਟੀਮ ਅਤੇ ਸਬੰਧਿਤ ਅਧਿਆਪਕਾਵਾਂ ਨੂੰ ਵਧਾਈ ਦਿੰਦਿਆਂ ਵਿਦਿਆਰਥਣਾਂ ਨੂੰ ਅਗਾਂਹ ਹੋਰ ਵਧੀਆ ਕਾਰਗੁਜ਼ਾਰੀ ਲਈ ਉਤਸ਼ਾਹਿਤ ਕਰਦਿਆਂ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।

Related posts

ਪੰਜਾਬ ‘ਚ ਸੁਰੱਖਿਆ ਵਿਵਸਥਾ ਨੂੰ ਲੈ ਕੇ ਐਂਟੀ ਡਰੋਨ ਸਿਸਟਮ ਨੂੰ ਪ੍ਰਵਾਨਗੀ !

admin

ਦਿੱਲੀ ਹਵਾਈ ਅੱਡੇ ‘ਤੇ ਏਅਰਲਾਈਨਾਂ ਵਲੋਂ 138 ਉਡਾਣਾਂ ਰੱਦ !

admin

ਪੰਜਾਬ ਦੇ ਮੈਡੀਕਲ ਅਫਸਰਾਂ ਨੂੰ 24 ਘੰਟੇ ਡਿਊਟੀ ’ਤੇ ਹਾਜ਼ਰ ਰਹਿਣ ਦੇ ਹੁਕਮ !

admin