Punjab

ਖ਼ਾਲਸਾ ਕਾਲਜ ਵਿਖੇ 5 ਰੋਜਾ ਪ੍ਰੀ-ਪਲੇਸਮੈਂਟ ਸਿਖਲਾਈ ਵਰਕਸ਼ਾਪ ਲਗਾਈ ਗਈ

ਖ਼ਾਲਸਾ ਕਾਲਜ ਵਿਖੇ ਕਰਵਾਈ ਗਈ 5 ਰੋਜਾ ਪ੍ਰੀ-ਪਲੇਸਮੈਂਟ ਸਿਖਲਾਈ ਵਰਕਸ਼ਾਪ ਦੌਰਾਨ ਡਾ. ਤਮਿੰਦਰ ਸਿੰਘ ਭਾਟੀਆ ਵਿਦਿਆਰਥੀਆਂ ਨੂੰ ਸਰਟੀਫਿਕੇਟ ਭੇਂਟ ਕਰਨ ਉਪਰੰਤ ਖੜ੍ਹੇ ਵਿਖਾਈ ਦੇ ਰਹੇ ਨਾਲ ਡਾ. ਹਰਭਜਨ ਸਿੰਘ ਰੰਧਾਵਾ, ਡਾ. ਅਨੂਰੀਤ ਕੌਰ ਤੇ ਹੋਰ ਸਟਾਫ਼। 

ਅੰਮ੍ਰਿਤਸਰ – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵੱਲੋਂ ਆਖਰੀ ਸਾਲ ਦੇ ਵਿਦਿਆਰਥੀਆਂ ਲਈ 5 ਰੋਜਾ ਪ੍ਰੀ-ਪਲੇਸਮੈਂਟ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਈ ਗਈ ਉਕਤ ਪਲੇਸਮੈਂਟ ਮੌਕੇ ਸ੍ਰੀਮਤੀ ਵਿੰਮੀ ਸੇਠੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।

ਇਸ ਦੌਰਾਨ ਪ੍ਰਿੰ: ਡਾ. ਮਹਿਲ ਸਿੰਘ ਨੇ ਡਾ. ਹਰਭਜਨ ਸਿੰਘ ਰੰਧਾਵਾ ਡਾਇਰੈਕਟਰ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ, ਡਾ. ਅਨੂਰੀਤ ਕੌਰ, ਸਹਾਇਕ ਡਾਇਰੈਕਟਰ ਨਾਲ ਮਿਲ ਕੇ ਸ੍ਰੀਮਤੀ ਸੇਠੀ ਨੂੰ ਫੁੱਲਾਂ ਦਾ ਗੁਲਸਦਤਾ ਦੇ ਕੇ ਸਵਾਗਤ ਕੀਤਾ। ਇਸ ਸਬੰਧੀ ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਵਰਕਸ਼ਾਪ ਦਾ ਪਹਿਲਾ ਦਿਨ ਭਾਸ਼ਾ ਦੀ ਰਵਾਨਗੀ, ਸਖਸ਼ੀਅਤ ਵਿਕਾਸ, ਇੰਟਰਵਿਊ ਦੌਰਾਨ ਵਿਦਿਆਰਥੀਆਂ ਦੇ ਪਹਿਰਾਵੇ ’ਤੇ ਕੇਂਦਰਿਤ ਸੀ। ਜਦਕਿ ਦੂਜੇ ਦਿਨ ਮੌਕ ਇੰਟਰਵਿਊ ਕਰਵਾਈ ਗਈ ਜਿਸ ’ਚ ਵਿਦਿਆਰਥੀਆਂ ਨੇ ਬਹੁਤ ਹੀ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਤੀਜੇ ਦਿਨ ਵਿਦਿਆਰਥੀਆਂ ਨੂੰ ਪੇਸ਼ੇਵਰ ਅਤੇ ਪ੍ਰਭਾਵਸ਼ਾਲੀ ਰੇਜਿਊਮ ਲਿਖਣ ਸਬੰਧੀ ਦੱਸਿਆ ਗਿਆ। ਅਗਲੇ ਦਿਨ ਆਈ. ਬੀ. ਟੀ. ਅੰਮ੍ਰਿਤਸਰ ਤੋਂ ਸ੍ਰੀ ਜਤਿੰਦਰ ਕੁਮਾਰ ਅਤੇ ਸ੍ਰੀ ਜਤਿਨ ਮੋਹਨ ਸ਼ਰਮਾ ਨੇ ਯੋਗਤਾ ਹੁਨਰ ਬਾਰੇ ਜਾਣਕਾਰੀ ਪ੍ਰਦਾਨ ਕੀਤੀ, ਜੋ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਇੰਟਰਵਿਊ ਨੂੰ ਪਾਸ ਕਰਨ ਲਈ ਬਹੁਤ ਜਰੂਰੀ ਹਨ।

ਵਰਕਸ਼ਾਪ ਦੀ ਸਮਾਪਤੀ ’ਤੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ ਨੇ ਡਾ. ਰੰਧਾਵਾ ਨਾਲ ਮਿਲ ਕੇ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ। ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਭਵਿੱਖ ’ਚ ਅਜਿਹੇ ਹੋਰ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ’ਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਮੌਕੇ ਡਾ. ਭਾਟੀਆ ਨੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਦੇ ਯਤਨਾਂ ਦੀ ਸ਼ਲਾਘਾ ਕੀਤੀ ਜੋ ਸਮੇਂ-ਸਮੇਂ ’ਤੇ ਵਿਦਿਆਰਥੀਆਂ ਲਈ ਅਜਿਹੀਆਂ ਵਰਕਸ਼ਾਪ ਦਾ ਆਯੋਜਨ ਕਰਦੇ ਹਨ। ਇਸ ਮੌਕੇ ਪਲੇਸਮੈਂਟ ਕੋਆਰਡੀਨੇਟਰ ਪ੍ਰੋ. ਸੋਨਾਲੀ ਤੁਲੀ, ਪ੍ਰੋ. ਹਰਿਆਲੀ ਢਿੱਲੋਂ, ਪ੍ਰੋ. ਰੋਹਿਤ ਕਾਕੜੀਆ ਨੇ ਡਾ. ਰੰਧਾਵਾ ਅਤੇ ਡਾ. ਅਨੂਰੀਤ ਕੌਰ ਦੀ ਅਗਵਾਈ ਹੇਠ  ਵਰਕਸ਼ਾਪ ਦੇ ਆਯੋਜਨ ’ਚ ਸਹਿਯੋਗ ਦਿੱਤਾ।

Related posts

14 ਅੱਤਵਾਦੀ ਹਮਲਿਆਂ ਦਾ ਦੋਸ਼ੀ, 5 ਲੱਖ ਰੁਪਏ ਦਾ ਇਨਾਮ: ਗੈਂਗਸਟਰ ਹੈਪੀ ਪਾਸੀਆ ਅਮਰੀਕਾ ‘ਚ ਗ੍ਰਿਫਤਾਰ

admin

ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ: ਭਰਾਜ 

admin

ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਘੁੰਮਣ ਨੂੰ ਉਮੀਦਵਾਰ ਐਲਾਨਿਆ !

admin