Punjab

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੀਖਿਆ ’ਚ ਸ਼ਾਨਦਾਰ ਨਤੀਜਾ ਹਾਸਲ ਕੀਤਾ

ਅੰਮ੍ਰਿਤਸਰ – ਖਾਲਸਾ ਕਾਲਜ ਆਫ਼ ਲਾਅ ਦੇ ਬੀ. ਕਾਮ. ਐਲ. ਐਲ. ਬੀ. (5 ਸਾਲਾ ਕੋਰਸ) ਦੂਜਾ ਸਮੈਸਟਰ ਅਤੇ ਬੀ. ਏ. ਐਲ. ਐਲ. ਬੀ. (5 ਸਾਲਾ ਕੋਰਸ) 8ਵਾਂ ਸਮੈਸਟਰ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਨਤੀਜ਼ਾ ਹਾਸਲ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ’ਚ ਹੋਰ ਬੁਲੰਦੀਆਂ ਛੂਹਣ ਲਈ ਉਤਸ਼ਾਹਿਤ ਕੀਤਾ।

ਇਸ ਮੌਕੇ ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ. ਕਾਮ. ਐਲ. ਐਲ. ਬੀ. (5 ਸਾਲਾ ਕੋਰਸ) ਦੂਜਾ ਸਮੈਸਟਰ ਦੇ ਹੋਏ ਇਮਤਿਹਾਨਾਂ ’ਚੋਂ ਵਿਦਿਆਰਥਣ ਖੁਸ਼ਦੀਪ ਕੌਰ, ਹਿਮਾਂਸ਼ੀ ਅਤੇ ਅਕਸ਼ਿਤ ਟੰਡਨ ਨੇ ਕੁਲ 600 ਨੰਬਰਾਂ ’ਚੋਂ ਕ੍ਰਮਵਾਰ 452, 449 ਅਤੇ 448 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਦੂਜਾ, ਤੀਜਾ ਅਤੇ ਚੌਥਾ ਸਥਾਨ ਪ੍ਰਾਪਤ ਕੀਤਾ ਹੈ। ਜਦ ਕਿ ਬੀ. ਏ. ਐਲ. ਐਲ. ਬੀ. (5 ਸਾਲਾ ਕੋਰਸ) 8ਵਾਂ ਸਮੈਸਟਰ ਦੀ ਪ੍ਰੀਖਿਆ ’ਚ ਵਿਦਿਆਰਥਣ ਤਾਨੀਆ ਭੱਲਾ ਨੇ 500 ਅੰਕਾਂ ’ਚੋਂ 370 ਨੰਬਰਾਂ ਨਾਲ ’ਵਰਸਿਟੀ ’ਚੋਂ ਤੀਜਾ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥਣ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਵਿਦਿਆਰਥਣ ਨੂੰ ਭਵਿੱਖ ’ਚ ਹੋਰ ਵੀ ਮਿਹਨਤ ਕਰ ਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਪੁਰਨਿਮਾ ਖੰਨਾ, ਡਾ. ਦਿਵਿਯਾ ਸ਼ਰਮਾ, ਪ੍ਰੋ: ਅਨੀਤਾ, ਡਾ. ਸ਼ਿਵਨ ਸਰਪਾਲ, ਪ੍ਰੋ: ਹਰਜੋਤ ਕੌਰ, ਪ੍ਰੋ: ਸੁਗਮ, ਡਾ. ਪਵਨਦੀਪ ਕੌਰ, ਡਾ. ਮੋਹਿਤ ਸੈਣੀ ਆਦਿ ਹਾਜ਼ਰ ਸਨ।

Related posts

ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਭਾਜਪਾ ਦੀ ਸੋਚੀ ਸਮਝੀ ਚਾਲ ਹੈ ਗੋਦਾਮਾਂ ਦਾ ਖਾਲੀ ਨਾ ਹੋਣਾ – ਟੀਨੂੰ

editor

ਹਾਈਕੋਰਟ ਦਾ ਫੈਸਲਾ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ‘ਤੇ ਕਰਾਰੀ ਚਪੇੜ ਹੈ- ‘ਆਪ’ ਬੁਲਾਰਾ ਨੀਲ ਗਰਗ

editor

ਹਾਰ ਦੇ ਡਰੋਂ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਹਨ – ਮਲਵਿੰਦਰ ਕੰਗ 

editor