Breaking News India Latest News

‘ਘੋੜੇ ਨੂੰ ਪਾਣੀ ਤੱਕ ਲਿਜਾਇਆ ਜਾ ਸਕਦਾ ਹੈ, ਪਿਲਾਇਆ ਨਹੀਂ ਜਾ ਸਕਦਾ’

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ (BJP) ਦੇ ਰਾਜ ਸਭਾ ਮੈਂਬਰ ਅਤੇ ਸੀਨੀਅਰ ਨੇਤਾ ਸੁਬਰਾਮਨੀਅਮ ਸਵਾਮੀ ਅਕਸਰ ਮੋਦੀ ਸਰਕਾਰ ‘ਤੇ ਹਮਲਾ ਬੋਲਦੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਦੇਸ਼ ਦੀ ਆਰਥਿਕਤਾ ਬਾਰੇ ਇਕ ਟਵੀਟ ਕੀਤਾ ਅਤੇ ਤੰਜ਼ ਕੱਸਦੇ ਹੋਏ ਕਿਹਾ ਕਿ ਘੋੜੇ ਨੂੰ ਪਾਣੀ ਤੱਕ ਲਿਜਾਇਆ ਜਾ ਸਕਦਾ ਹੈ, ਪਿਲਾਇਆ ਨਹੀਂ ਜਾ ਸਕਦਾ।

ਭਾਜਪਾ ਸੰਸਦ ਮੈਂਬਰ ਨੇ ਟਵੀਟ ਵਿਚ ਲਿਖਿਆ, “ਅੱਜਕੱਲ੍ਹ ਮੈਨੂੰ ਦੁਕਾਨਦਾਰਾਂ ਦੇ ਵੀ ਫੋਨ ਆ ਰਹੇ ਹਨ ਕਿ ਉਹ ਮੋਦੀ ਨੂੰ ਸੁਝਾਅ ਦੇਣ ਕਿ ਮੌਜੂਦਾ ਆਰਥਿਕ ਸੰਕਟ ਵਿਚੋਂ ਕਿਵੇਂ ਨਿਕਲਿਆ ਜਾਵੇ। ਮੈਂ ਉਨ੍ਹਾਂ ਨੂੰ ਕਿਹਾ ਕਿ ਘੋੜੇ ਨੂੰ ਪਾਣੀ ਤੱਕ ਲਿਜਾਇਆ ਜਾ ਸਕਦਾ ਹੈ, ਪਿਲਾਇਆ ਨਹੀਂ ਜਾ ਸਕਦਾ। ਮੈਂ ਮੋਦੀ ਨੂੰ ਅਰਥ ਵਿਵਸਥਾ ਨੂੰ ਠੀਕ ਕਰਨ ਦੇ ਲਈ 12 ਪੱਤਰ ਲਿਖੇ ਹਨ, ਪਰ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।” ਉਨ੍ਹਾਂ ਦੇ ਇਸ ਟਵੀਟ ਨੂੰ ਲੈ ਕੇ ਯੂਜ਼ਰਸ ਵੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, “ਤੁਹਾਡਾ ਨੰਬਰ ਦੁਕਾਨਦਾਰਾਂ ਦੇ ਕੋਲ ਹੈ? ਅਤੇ ਉਹ ਤੁਹਾਨੂੰ ਸੁਝਾਅ ਵੀ ਦੇ ਰਹੇ ਹਨ?” ਇਸ ਦੇ ਜਵਾਬ ਵਿਚ ਸਵਾਮੀ ਨੇ ਲਿਖਿਆ, “ਮੇਰਾ ਫ਼ੋਨ ਨੰਬਰ ਭਾਜਪਾ ਦੀ ਵੈਬਸਾਈਟ ਅਤੇ ਰਾਜ ਸਭਾ ਮੈਂਬਰਾਂ ਦੀ ਕਿਤਾਬ ਵਿਚ ਹੈ।”

ਤੁਹਾਨੂੰ ਦੱਸ ਦੇਈਏ ਕਿ ਪੀਐਮ ਮੋਦੀ ਦੇ 71 ਵੇਂ ਜਨਮਦਿਨ ਦੇ ਮੌਕੇ ਸੁਬਰਾਮਨੀਅਮ ਸਵਾਮੀ ਨੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਇਕ ਪੱਤਰ ਲਿਖਿਆ ਸੀ। ਲਿਖੀ ਚਿੱਠੀ ‘ਚ ਉਨ੍ਹਾਂ ਨੇ ਕਿਹਾ, “ਜਿੱਥੇ ਕਿਤੇ ਵੀ ਰਾਸ਼ਟਰ ਦੀ ਗੱਲ ਹੋਵੇ, ਮੈਂ ਹਮੇਸ਼ਾ ਤੁਹਾਡੇ ਨਾਲ ਖੜ੍ਹਾ ਰਹਾਂਗਾ।” ਉਨ੍ਹਾਂ ਲਿਖਿਆ, “ਤੁਹਾਡੇ ਜਨਮਦਿਨ ਮੌਕੇ, ਮੈਂ ਤੁਹਾਡੇ ਸਿਹਤਮੰਦ ਜੀਵਨ ਅਤੇ ਆਉਣ ਵਾਲੇ ਸਾਲਾਂ ਵਿਚ ਰਾਸ਼ਟਰ ਦੀ ਸੇਵਾ ਕਰਦੇ ਰਹਿਣ ਦੀ ਕਾਮਨਾ ਕਰਦਾ ਹਾਂ। ਮੈਂ ਭਰੋਸਾ ਦਿਵਾਉਂਦਾ ਹਾਂ ਕਿ ਜਿੱਥੇ ਵੀ ਰਾਸ਼ਟਰ ਨੂੰ ਲੋੜ ਹੋਵੇਗੀ ਮੈਂ ਤੁਹਾਡੇ ਨਾਲ ਖੜ੍ਹਾ ਰਹਾਂਗਾ।”

Related posts

ਦਿਲਜੀਤ ਦੋਸਾਂਝ: ਪੰਜਾਬੀ ਹੀ ਨਹੀਂ, ਸਾਊਥ-ਏਸ਼ੀਅਨ ਲੋਕਾਂ ਦੇ ਦਿਲਾਂ ਨੂੰ ਜਿੱਤਣ ਵਾਲਾ ਬਾਲੀਵੁੱਡ ਹੀਰੋ !

admin

ਸੰਜੇ ਮਲਹੋਤਰਾ ਨੇ ਭਾਰਤੀ ਰਿਜ਼ਰਵ ਬੈਂਕ ਦੇ 26ਵੇਂ ਗਵਰਨਰ ਵਜੋਂ ਚਾਰਜ ਸੰਭਾਲਿਆ !

admin

ਖ਼ਾਲਸਾ ਕਾਲਜ ਦੀ ਬਾਕਸਿੰਗ ਟੀਮ ਨੇ 14ਵੀਂ ਵਾਰ ਜਿੱਤੀ ਇੰਟਰ ਕਾਲਜ ਚੈਂਪੀਅਨਸ਼ਿਪ !

admin