Punjab

ਘੱਲੂਘਾਰਾ ਦਿਵਸ ਦੀ 41ਵੀਂ ਬਰਸੀ ‘ਤੇ ਸ਼ਹੀਦਾਂ ਦੇ ਪ੍ਰੀਵਾਰਾਂ ਦਾ ਸਨਮਾਨ !

ਇਸ ਮੌਕੇ ਸ਼ਹੀਦਾਂ ਦੇ ਕਈ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

41 ਸਾਲ ਪਹਿਲਾਂ ਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਇਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ। ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਜਰਨਲ ਸ਼ੁਬੇਗ ਸਿੰਘ ਦੇ ਭਰਾ ਸ. ਬੇਅੰਤ ਸਿੰਘ ਸਮੇਤ ਸ਼ਹੀਦਾਂ ਦੇ ਕਈ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਾਬਕਾ ਪ੍ਰਧਾਨ ਸ. ਅਲਵਿੰਦਰ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਜਥੇਦਾਰ ਕੌਰ ਸਿੰਘ, ਸ. ਗੁਰਮੀਤ ਸਿੰਘ ਬੂਹ, ਸ. ਭੁਪਿੰਦਰ ਸਿੰਘ ਭਲਵਾਨ, ਬਾਬਾ ਬੂਟਾ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਅਵਤਾਰ ਸਿੰਘ ਵਣਵਾਲਾ, ਸ. ਬਲਦੇਵ ਸਿੰਘ ਚੂੰਘਾਂ, ਸ. ਸਿਮਰਨਜੀਤ ਸਿੰਘ ਮਾਨ, ਸ. ਕੰਵਰਚੜ੍ਹਤ ਸਿੰਘ, ਸ. ਈਮਾਨ ਸਿੰਘ ਮਾਨ, ਸ. ਕਰਨੈਲ ਸਿੰਘ ਪੀਰਮੁਹੰਮਦ, ਸ. ਕੰਵਰਪਾਲ ਸਿੰਘ, ਭਾਈ ਜਸਬੀਰ ਸਿੰਘ ਘੁੰਮਣ, ਸ. ਅਮਰਬੀਰ ਸਿੰਘ ਢੋਟ, ਡਾ. ਅਮਰਜੀਤ ਸਿੰਘ, ਭਾਈ ਤਰਸੇਮ ਸਿੰਘ ਮੋਰਾਂਵਾਲੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਗੁਰਦਿਆਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਮਨਜੀਤ ਸਿੰਘ, ਸੁਪਰਡੰਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

ਸਮਾਪਤੀ ਸਮਾਗਮ ਤੋਂ ਬਾਅਦ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ‘1984 ‘ਚ ਕਾਂਗਰਸ ਦੇ ਇਸ਼ਾਰੇ ‘ਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਫੌਜੀ ਹਮਲਾ ਕੀਤਾ ਗਿਆ ਸੀ ਜਿਸ ਨੂੰ 41 ਸਾਲ ਹੋ ਗਏ ਨੇ ਪਰ ਅਜੇ ਤੱਕ ਇਨਸਾਫ ਨਹੀਂ ਮਿਲਿਆ। ਹੁਣ ਤੱਕ ਇੱਕ ਮਾਤਾ ਜਿਸਦੇ ਘਰ ਦੇ ਚਾਰ ਜੀ ਘੱਲੂਘਾਰੇ ਵਿੱਚ ਸ਼ਹੀਦ ਹੋ ਗਏ ਸਨ ਅਤੇ ਅੱਜ ਵੀ ਉਹ ਇਕੱਲੀ ਰਹਿ ਰਹੀ ਹੈ। ਸਾਨੂੰ ਸਭ ਨੂੰ ਇਕੱਠੇ ਹੋਣ ਦੀ ਲੋੜ ਹੈ ਤੇ ਇੱਕ ਖਾਲਸਾਈ ਝੰਡੇ ਹੇਠ ਇਕੱਠੇ ਹੋਣ ਦੀ ਲੋੜ ਹੈ। ਜਿੰਨਾ ਚਿਰ ਕੌਮ ਇਕੱਠੇ ਨਹੀਂ ਹੁੰਦੀ, ਉਨ੍ਹਾਂ ਨੂੰ ਇਨਸਾਫ ਨਹੀਂ ਮਿਲਣਾ। ਸਾਨੂੰ ਆਪਸੀ ਮਤਭੇਦ ਛੱਡ ਕੇ ਇੱਕਜੁੱਟ ਹੋਣਾ ਚਾਹੀਦਾ ਹੈ। ਜਦੋਂ ਕੌਮ ਦੇ ਵੱਡੇ ਹਿੱਤ ਦੇਖਣੇ ਹੋਣ ਉਦੋਂ ਬਹੁਤ ਕੁਝ ਦੇਖਣਾ ਪੈਂਦਾ ਹੈ। ਉਨ੍ਹਾਂ ਪਹੁੰਚੀਆਂ ਹੋਈਆਂ ਸਾਰੀਆਂ ਰਾਜਨੀਤਿਕ ਅਤੇ ਹੋਰ ਜਥੇਬੰਦੀਆਂ ਦਾ ਧੰਨਵਾਦ ਕੀਤਾ।

ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ, ‘ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜੁਲਮ ਕਦੇ ਨਹੀਂ ਭੁਲਾਇਆ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਤਕ ਦੁਨੀਆ ਰਹੇਗੀ ਕਾਂਗਰਸ ਵੱਲੋਂ ਸਿੱਖਾਂ ’ਤੇ ਵਰਤਾਇਆ ਕਹਿਰ ਯਾਦ ਕੀਤਾ ਜਾਂਦਾ ਰਹੇਗਾ। ਹਰ ਸਾਲ ਜੂਨ ਮਹੀਨੇ ਅੰਦਰ ਸਿੱਖ ਕੌਮ ਦੀਆਂ ਭਾਵਨਾਵਾਂ ਗਹਿਰੀ ਪੀੜਾ ’ਚੋਂ ਲੰਘਦੀਆਂ ਹਨ ਅਤੇ ਹਰ ਸੰਜੀਦਾ ਮਨੁੱਖ ਸਰਕਾਰ ਦੀ ਇਸ ਘਟੀਆ ਹਰਕਤ ਨੂੰ ਨਿੰਦਦਾ ਹੈ। ਉਨ੍ਹਾਂ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਕੌਮ ਦੇ ਜੁਝਾਰੂ ਨਾਇਕ ਕਰਾਰ ਦਿੰਦਿਆਂ ਕੌਮ ਦੀ ਚੜ੍ਹਦੀ ਕਲਾ ਵਾਸਤੇ ਕਾਮਨਾ ਕੀਤੀ।
ਉਨ੍ਹਾਂ ਕਿਹਾ ਕਿ ਜੂਨ ਦਾ ਇਹ ਹਫ਼ਤਾ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੀ ਬੇਗਾਨਗੀ ਦਾ ਅਹਿਸਾਸ ਕਰਵਾਉਂਦਾ ਹੈ। ਅੱਜ ਵੀ ਬਹੁਤ ਸਾਰੇ ਮਾਮਲੇ ਸਰਕਾਰਾਂ ਪਾਸ ਲੰਬਤ ਹਨ, ਜਿਨ੍ਹਾਂ ਪ੍ਰਤੀ ਸਰਕਾਰਾਂ ਦਾ ਰਵੱਈਆ ਨਾਕਾਰਾਤਮਿਕ ਹੀ ਰਿਹਾ ਹੈ। ਉਨ੍ਹਾਂ ਕਿਹਾ ਕਿ 2019 ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਭਾਰਤ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦਾ ਐਲਾਨ ਕੀਤਾ ਸੀ, ਜਿਸ ’ਤੇ ਸਰਕਾਰ ਪੂਰਾ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਅੱਜ ਵੀ ਸਿੱਖਾਂ ਦੀ ਤਾਕਤ ਨੂੰ ਖੇਰੂੰ-ਖੇਰੂੰ ਕਰਨ ਦੇ ਯਤਨ ਹੋ ਰਹੇ ਹਨ,  ਇਸੇ ਤਹਿਤ ਸਿੱਖ ਸੰਸਥਾ ਤੋਂ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਅਲੱਗ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਕਮੇਟੀ ਦੀ ਚੋਣ ਸਮੇਂ ਜਿਸ ਤਰ੍ਹਾਂ ਦਖ਼ਲਅੰਦਾਜ਼ੀ ਕੀਤੀ ਗਈ, ਉਹ ਸਭ ਦੇ ਸਾਹਮਣੇ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਮਸਲਿਆਂ ਦੇ ਹੱਲ ਲਈ ਕੌਮ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਸ਼ਹੀਦੀ ਸਮਾਗਮ ਵਿਚ ਪਹੁੰਚੇ ਸਿੰਘ ਸਾਹਿਬਾਨ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਸੰਪ੍ਰਦਾਵਾਂ, ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।’

Related posts

ਮੁੱਖ-ਮੰਤਰੀ ਵਲੋਂ ਅਹਿਮਦਗੜ੍ਹ-ਅਮਰਗੜ੍ਹ ਦੇ ਲੋਕਾਂ ਨੂੰ ਤਹਿਸੀਲ ਕੰਪਲੈਕਸਾਂ ਦੀ ਸੌਗਾਤ !

admin

ਮੁਸਲਿਮ ਭਾਈਚਾਰੇ ਵੱਲੋਂ ਟਾਵਰ ਮੋਰਚਾ ਸਮਾਣਾ ‘ਚ ਮਿੱਠੇ ਚੌਲਾਂ ਦਾ ਲੰਗਰ !

admin

ਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੁੱਖ-ਮੰਤਰੀ ਨੂੰ ਮੰਗ ਪੱਤਰ ਭੇਜਿਆ !

admin