International

ਟਰੰਪ ਵੱਲੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਮੁੜ ਪੇਸ਼ਕਸ਼ !

ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ। (ਫੋਟੋ: ਏ ਐਨ ਆਈ)

ਉਟਾਵਾ – ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫ਼ੇ ਮਗਰੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਆਪਣੀ ਪੇਸ਼ਕਸ਼ ਦੁਹਰਾਈ ਹੈ। ਟਰੰਪ ਨੇ ਪਿਛਲੇ ਸਾਲ 5 ਨਵੰਬਰ ਨੂੰ ਰਾਸ਼ਟਰਪਤੀ ਦੀ ਚੋਣ ਜਿੱਤਣ ਮਗਰੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਕੀਤੀ ਸੀ ਜਿਸ ਮਗਰੋਂ ਟਰੰਪ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਲਗਾਤਾਰ ਇੱਛਾ ਜਤਾਉਂਦੇ ਰਹੇ ਹਨ।

ਟਰੰਪ ਕਈ ਵਾਰ ਆਪਣੀ ਸੋਸ਼ਲ ਮੀਡੀਆ ਪੋਸਟ ਵਿਚ ਵੀ ਇਸ ਪੇਸ਼ਕਸ਼ ਦਾ ਜ਼ਿਕਰ ਕਰ ਚੁੱਕੇ ਹਨ। ਟਰੰਪ ਦੇ ਪਿਛਲੇ ਕਾਰਜਕਾਲ ਦੌਰਾਨ ਵੀ ਉਨ੍ਹਾਂ ਦੇ ਟਰੂਡੋ ਨਾਲ ਸਬੰਧ ਕੋਈ ਬਹੁਤੇ ਚੰਗੇ ਨਹੀਂ ਰਹੇ ਸਨ। ਉਧਰ ਕੈਨੇਡਾ ਨੇ ਟਰੰਪ ਦੀ ਇਸ ਤਜਵੀਜ਼ ’ਤੇ ਕੋਈ ਤਵੱਜੋ ਨਹੀਂ ਦਿੱਤੀ ਹੈ।

ਜਸਟਿਨ ਟਰੂਡੋ ਦੇ ਅਸਤੀਫੇ ਤੋਂ ਥੋੜ੍ਹੀ ਦੇਰ ਬਾਅਦ ਟਰੰਪ ਨੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੇ ਆਪਣੇ ਪ੍ਰਸਤਾਵ ਨੂੰ ਇੱਕ ਵਾਰ ਫਿਰ ਦੁਹਰਾਇਆ। ਜਸਟਿਨ ਟਰੂਡੋ ਨੇ ਆਪਣੀ ਲੀਡਰਸ਼ਿਪ ਪ੍ਰਤੀ ਵਧਦੀ ਅਸੰਤੁਸ਼ਟੀ ਦੇ ਮੱਦੇਨਜ਼ਰ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਕੈਨੇਡਾ ਵਿਚ ਇਸ ਸਾਲ ਆਮ ਚੋਣਾਂ ਹੋਣੀਆਂ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਉਦੋਂ ਤੱਕ ਪ੍ਰਧਾਨ ਬਣੇ ਰਹਿਣਗੇ ਜਦੋਂ ਤੱਕ ਪਾਰਟੀ ਕੋਈ ਨਵਾਂ ਆਗੂ ਨਹੀਂ ਚੁਣਦੀ।

Related posts

ਕਰਜ਼਼ੇ ਦਾ ਬੋਝ: ਟਰੰਪ ਕਿਵੇਂ ਬਨਾਉਣਗੇ ਅਮਰੀਕਾ ਨੂੰ ਇੱਕ ਨਵਾਂ ਦੇਸ਼ ?

admin

ਡੋਨਾਲਡ ਟਰੰਪ ਨੇ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ !

admin

ਭਾਰਤੀ ਵਰਕਰਾਂ ਲਈ ਅਮਰੀਕਨ ਐਚ-1ਬੀ ਵੀਜ਼ਾ ਦੇ ਅੰਤਿਮ ਨਿਯਮ ਲਾਗੂ !

admin