Punjab

ਤਰੁਣ ਚੁੱਘ ਸਮੇਤ ਭਾਜਪਾ ਦੇ ਮੱਧ ਪ੍ਰਦੇਸ਼ ਤੋਂ ਤਿੰਨੇ ਉਮੀਦਵਾਰ ਨਿਰ-ਵਿਰੋਧ ਜਿੱਤੇ

ਤਰੁਣ ਚੁੱਘ, ਭਾਜਪਾ ਆਗੂ।

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਨੇ ਰਾਜ ਸਭਾ ਵਿਚ ਮੱਧ ਪ੍ਰਦੇਸ਼ ਕੋਟੇ ਦੀਆਂ ਤਿੰਨੋਂ ਸੀਟਾਂ ਜਿੱਤ ਲਈਆਂ ਹਨ। ਦਰਅਸਲ ਨਾਮਜ਼ਦਗੀਆਂ ਵਾਪਸ ਲੈਣ ਦੀ ਸਮਾਂ ਸੀਮਾ ਖਤਮ ਹੋਣ ਅਤੇ ਤਿੰਨ ਅਹੁਦਿਆਂ ਲਈ ਸਿਰਫ਼ ਤਿੰਨ ਨਾਮਜ਼ਦਗੀਆਂ ਰਹਿ ਜਾਣ ਕਾਰਣ ਸਾਰੇ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਸਨ। ਇਸ ਮੌਕੇ ਰਿਟਰਨਿੰਗ ਅਫ਼ਸਰ ਅਰਵਿੰਦ ਸ਼ਰਮਾ ਨੇ ਤਰੁਣ ਚੁੱਘ, ਰਜਨੀਸ਼ ਅਗਰਵਾਲ ਅਤੇ ਮਹੇਸ਼ ਕੇਵਟ ਨੂੰ ਚੋਣ ਸਰਟੀਫਿਕੇਟ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕਾਂਗਰਸ ਉਮੀਦਵਾਰ ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀ ਕਾਂਗਰਸ ਦੀ ਪਟੀਸ਼ਨ ‘ਤੇ ਸੁਣਵਾਈ ਸ਼ੁੱਕਰਵਾਰ ਤੱਕ ਮੁਲਤਵੀ ਕਰ ਦਿੱਤੀ। ਚੋਣ ਕਮਿਸ਼ਨ ਨੇ ਵੀ ਇਸ ਮਾਮਲੇ ‘ਤੇ ਕੋਈ ਫੈਸਲਾ ਜਾਰੀ ਨਹੀਂ ਕੀਤਾ ਹੈ। ਇਸ ਤੋਂ ਬਾਅਦ ਤਿੰਨੋਂ ਸੀਟਾਂ ‘ਤੇ ਭਾਜਪਾ ਦੀ ਜਿੱਤ ਦੀ ਪੁਸ਼ਟੀ ਹੋ ਗਈ। ਚੁਣੇ ਗਏ ਤਿੰਨੋਂ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਮੁੱਚੀ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ।

Related posts

ਪੰਜਾਬ ਦੇ ਨੌਜਵਾਨਾਂ ਦਾ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ

Bunty

ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਗੋਲ਼ੀ ਮਾਰ ਕੇ ਹੱਤਿਆ!

Bunty

ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ

Bunty