ਨਵੀਂ ਦਿੱਲੀ – ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਇਥੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।ਗ਼ੌਤਲਬ ਹੈ ਕਿ ਆਤਿਸ਼ੀ ਨੇ 21 ਸਤੰਬਰ ਨੂੰ ਦਿੱਲੀ ਦੀ ਮੁੱਖ ਮੰਤਰੀ ਵਜੋਂ ਹਲਫ਼ ਲਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਅੱਜ ਰਾਸ਼ਟਰਪਤੀ ਨਾਲ ਇਹ ਸਦਭਾਵਨਾ ਮੀਟਿੰਗ ਕੀਤੀ। ਇਸ ਸਬੰਧੀ ਰਾਸ਼ਟਰਪਤੀ ਭਵਨ ਨੇ ‘ਐਕਸ’ ਉਤੇ ਇਕ ਪੋਸਟ ਵਿਚ ਕਿਹਾ, ‘‘ਦਿੱਲੀ ਦੇ ਮੁੱਖ ਮੰਤਰੀ ਬੀਬੀ ਆਤਿਸ਼ੀ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।’’ ਪੋਸਟ ਵਿਚ ਇਸ ਮੀਟਿੰਗ ਦੀ ਇਕ ਫੋਟੋ ਵੀ ਸ਼ੇਅਰ ਕੀਤੀ ਗਈ ਹੈ।