India

ਦਿੱਲੀ ਵਾਸੀਆਂ ਨੂੰ ਪ੍ਰਦੂਸ਼ਣ ਤੋਂ ਨਹੀਂ ਮਿਲ ਰਹੀ ਰਾਹਤ, ਆਬੋ-ਹਵਾ ਬੇਹੱਦ ਖਰਾਬ

ਨਵੀਂ ਦਿੱਲੀ – ਦਿੱਲੀ ਵਿਚ ਸ਼ੁੱਕਰਵਾਰ ਨੂੰ ਲਗਾਤਾਰ 6ਵੇਂ ਦਿਨ ਹਵਾ ਗੁਣਵੱਤਾ ਬਹੁਤ ਖਰਾਬ ਰਹੀ। ਕੇਂਦਰੀ ਪ੍ਰਦੂਸ਼ਣ ਬੋਰਡ (CPCB) ਦੇ ਅੰਕੜਿਆਂ ਮੁਤਾਬਕ ਸਵੇਰੇ 9 ਵਜੇ ਦਿੱਲੀ ਦੀ ਹਵਾ ਗੁਣਵੱਤਾ ਸੂਚਕਾਂਕ (AQI) 329 ਦਰਜ ਕੀਤਾ ਗਿਆ, ਜੋ ਬਹੁਤ ਖਰਾਬ ਸ਼੍ਰੇਣੀ ਵਿਚ ਆਉਂਦਾ ਹੈ। ਪ੍ਰਤੀ ਘੰਟੇ ਅੰਕੜਾ ਉਪਲੱਬਧ ਕਰਾਉਣ ਵਾਲੇ ‘ਸਮੀਰ’ ਐਪ ਮੁਤਾਬਕ 39 ਨਿਗਰਾਨੀ ਕੇਂਦਰਾਂ ਵਿਚੋਂ ਦੋ ਕੇਂਦਰਾਂ- ਭਾਵਨਾ (426) ਅਤੇ ਮੰਡਕਾ (408) ਨੇ ਹਵਾ ਗੁਣਵੱਤਾ ਨੂੰ ਗੰਭੀਰ ਸ਼੍ਰੇਣੀ ਵਿਚ ਦਰਜ ਕੀਤਾ, ਜਦਕਿ 22 ਕੇਂਦਰਾਂ ਨੇ ਬਹੁਤ ਖਰਾਬ ਸ਼੍ਰੇਣੀ ਵਿਚ ਦਰਜ ਕੀਤਾ। ਬਾਕੀ ਨੇ AQI ਖਰਾਬ ਸ਼੍ਰੇਣੀ ਵਿਚ ਦਰਜ ਕੀਤਾ। 0 ਤੋਂ 50 ਵਿਚਕਾਰ AQI ਨੂੰ ‘ਚੰਗਾ’, 51 ਤੋਂ 100 ਵਿਚਕਾਰ ‘ਤਸੱਲੀਬਖਸ਼’, 101 ਤੋਂ 200 ‘ਮੱਧਮ’, 201 ਤੋਂ 300 ‘ਖਰਾਬ’, 301 ਤੋਂ 400 ‘ਬਹੁਤ ਖਰਾਬ’ ਅਤੇ 401 ਤੋਂ 500 ਵਿਚਕਾਰ ‘ਗੰਭੀਰ ਸ਼੍ਰੇਣੀ’ ‘ਚ ਮੰਨਿਆ ਜਾਂਦਾ ਹੈ। ਦੱਸ ਦੇਈਏ ਕਿ ਦਿੱਲੀ ‘ਚ ਬੀਤੀ ਰਾਤ ਇਸ ਸੀਜ਼ਨ ਵਿਚ ਹੁਣ ਤੱਕ ਦੀ ਸਭ ਤੋਂ ਠੰਡੀ ਰਾਤ ਰਿਕਾਰਡ ਕੀਤੀ ਗਈ ਅਤੇ ਰਾਤ ਦਾ ਤਾਪਮਾਨ 9.5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ। ਸਵੇਰੇ 8.30 ਵਜੇ ਨਮੀ ਦਾ ਪੱਧਰ 97 ਫੀਸਦੀ ਦਰਜ ਕੀਤਾ ਗਿਆ ਅਤੇ ਮੌਸਮ ਵਿਭਾਗ ਨੇ ਦਿਨ ਵੇਲੇ ਆਸਮਾਨ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 27 ਅਤੇ 9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

Related posts

ਦਿਲਜੀਤ ਦੋਸਾਂਝ: ਪੰਜਾਬੀ ਹੀ ਨਹੀਂ, ਸਾਊਥ-ਏਸ਼ੀਅਨ ਲੋਕਾਂ ਦੇ ਦਿਲਾਂ ਨੂੰ ਜਿੱਤਣ ਵਾਲਾ ਬਾਲੀਵੁੱਡ ਹੀਰੋ !

admin

ਸੰਜੇ ਮਲਹੋਤਰਾ ਨੇ ਭਾਰਤੀ ਰਿਜ਼ਰਵ ਬੈਂਕ ਦੇ 26ਵੇਂ ਗਵਰਨਰ ਵਜੋਂ ਚਾਰਜ ਸੰਭਾਲਿਆ !

admin

ਡੱਲੇਵਾਲ ਨੂੰ ਕੁੱਝ ਹੋਇਆ ਤਾਂ ਪੈਦਾ ਹੋਣ ਵਾਲੀ ਸਥਿਤੀ ਲਈ ਸਰਕਾਰ ਹੋਵੇਗੀ ਜ਼ਿੰਮੇਵਾਰ – ਪੰਧੇਰ

admin