Punjab

ਦੁਸ਼ਯੰਤ ਚੌਟਾਲਾ ਦੀ ਪਾਰਟੀ ਦੇ ਜ਼ਿਆਦਾਤਰ ਉਮੀਦਵਾਰਾਂ ਦੀ ਜ਼ਮਾਨਤ ਹੋਈਆਂ ਜ਼ਬਤ

ਚੰਡੀਗੜ੍ਹ – ਹਰਿਆਣਾ ਵਿਧਾਨ ਸਭਾ ਚੋਣਾਂ ਦੇ ਹੁਣ ਤੱਕ ਦੇ ਰੁਝਾਨਾਂ ਮੁਤਾਬਕ ਭਾਜਪਾ ਪੂਰੇ ਬਹੁਮਤ ਨਾਲ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ। ਰੁਝਾਨਾਂ ਮੁਤਾਬਕ ਜੇਕਰ ਅਜਿਹਾ ਹੁੰਦਾ ਹੈ ਤਾਂ ਭਾਜਪਾ ਸੂਬੇ ’ਚ ਹੈਟਿ੍ਰਕ ਲਗਾ ਲਵੇਗੀ। ਇਸ ਦੇ ਨਾਲ ਹੀ ਕਾਂਗਰਸ ਨੂੰ ਰੁਝਾਨਾਂ ’ਚ ਵੱਡਾ ਝਟਕਾ ਲੱਗ ਰਿਹਾ ਹੈ। ਅਜਿਹੇ ’ਚ ਜੇਕਰ ਐਗਜ਼ਿਟ ਪੋਲ ਦੀ ਗੱਲ ਕਰੀਏ ਤਾਂ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਗਭਗ ਸਾਰੇ ਐਗਜ਼ਿਟ ਪੋਲ ਗਲਤ ਸਾਬਤ ਹੁੰਦੇ ਨਜ਼ਰ ਆ ਰਹੇ ਹਨ। ਕਿਉਂਕਿ ਜ਼ਿਆਦਾਤਰ ਐਗਜ਼ਿਟ ਪੋਲਾਂ ’ਚ ਕਾਂਗਰਸ ਨੇ ਹਰਿਆਣਾ ’ਚ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਸੀ ਪਰ ਹੁਣ ਤਕ ਦੇ ਰੁਝਾਨਾਂ ਮੁਤਾਬਕ ਭਾਜਪਾ ਪੂਰੇ ਬਹੁਮਤ ਨਾਲ ਹਰਿਆਣਾ ’ਚ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ। ਅਜਿਹੇ ’ਚ ਜੇਕਰ ਹਰਿਆਣਾ ’ਚ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੀ ਪਾਰਟੀ ਜੇ.ਜੇ.ਪੀ. ਦੀ ਗੱਲ ਕਰੀਏ ਤਾਂ ਰੁਝਾਨਾਂ ਮੁਤਾਬਕ ਜੇ.ਜੇ.ਪੀ. ਹਰਿਆਣਾ ’ਚ ਇਕ ਵੀ ਸੀਟ ਨਹੀਂ ਜਿੱਤ ਰਹੀ ਹੈ। ਇਸ ਦੇ ਸਾਰੇ ਉਮੀਦਵਾਰ ਬੁਰੀ ਤਰ੍ਹਾਂ ਹਾਰ ਰਹੇ ਹਨ। ਅਜਿਹੇ ’ਚ ਕਿਹਾ ਜਾ ਸਕਦਾ ਹੈ ਕਿ ਜੇ.ਜੇ.ਪੀ. ਦਾ ਹਰਿਆਣਾ ’ਚੋਂ ਪੂਰੀ ਤਰ੍ਹਾਂ ਸਫਾਇਆ ਹੁੰਦਾ ਨਜ਼ਰ ਆ ਰਿਹਾ ਹੈ। ਦੁਸ਼ਯੰਤ ਚੌਟਾਲਾ ਖੁਦ ਆਪਣੀ ਸੀਟ ’ਤੇ ਉਚਾਨਾ ਕਲਾਂ ਤੋਂ 5ਵੇਂ ਨੰਬਰ ’ਤੇ ਹਨ। ਇਸ ਵਾਰ ਜੇ.ਜੇ.ਪੀ. ਨੇ ਸੰਸਦ ਮੈਂਬਰ ਚੰਦਰਸ਼ੇਖਰ ਆਜ਼ਾਦ ਦੇ ਏ.ਐੱਸ.ਪੀ. (ਕਾਂਸ਼ੀ ਰਾਮ) ਨਾਲ ਗਠਜੋੜ ਕਰਕੇ ਹਰਿਆਣਾ ਵਿਧਾਨ ਸਭਾ ਚੋਣਾਂ ਲੜੀਆਂ ਸਨ। ਜਿੱਥੇ ਜੇਜੇਪੀ. ਨੇ 70 ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਸਨ। ਜਦੋਂ ਕਿ ਚੰਦਰਸ਼ੇਖਰ ਆਜ਼ਾਦ ਦੇ ਏ.ਐੱਸ.ਪੀ. (ਕਾਂਸ਼ੀ ਰਾਮ) ਨੇ 20 ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਸਨ। ਹਾਲਾਂਕਿ 70 ਸੀਟਾਂ ’ਚੋਂ ਜੇ.ਜੇ.ਪੀ. ਦਾ ਕੋਈ ਉਮੀਦਵਾਰ ਜਿੱਤਦਾ ਨਜ਼ਰ ਨਹੀਂ ਆ ਰਿਹਾ ਹੈ। ਅਜਿਹੇ ’ਚ ਮੰਨਿਆ ਜਾ ਰਿਹਾ ਹੈ ਕਿ ਹਰਿਆਣਾ ’ਚੋਂ ਜੇ.ਜੇ.ਪੀ. ਦਾ ਸਫਾਇਆ ਹੋ ਜਾਵੇਗਾ। ਅਜਿਹੀ ਸਥਿਤੀ ਵਿੱਚ, ਇਹ ਕਿਹਾ ਜਾ ਸਕਦਾ ਹੈ ਕਿ ਭਾਜਪਾ ਅਤੇ ਕਾਂਗਰਸ ਦੀਆਂ ਜ਼ੋਰਦਾਰ ਤਿਆਰੀਆਂ ਦੇ ਵਿਚਕਾਰ, ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਨੂੰ ਬਚਾਅ ਦੇ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 2019 ’ਚ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਵਾਲੀ ਅਤੇ 10 ਸੀਟਾਂ ਜਿੱਤਣ ਵਾਲੀ ਜੇ.ਜੇ.ਪੀ. ਨੂੰ ਇਸ ਚੋਣ ਤੋਂ ਪਹਿਲਾਂ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਕਿਉਂਕਿ ਇਸ ਦੇ ਕਈ ਵਿਧਾਇਕ ਬਾਗੀ ਹੋ ਗਏ ਸਨ। ਲੋਕ ਸਭਾ ਚੋਣਾਂ ਵਿੱਚ ਜੇ.ਜੇ.ਪੀ. ਦੀ ਕਾਰਗੁਜ਼ਾਰੀ ਵੀ ਬਹੁਤ ਨਿਰਾਸ਼ਾਜਨਕ ਰਹੀ ਅਤੇ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਪਾਰਟੀ ਛੱਡ ਗਏ ਸਨ।

Related posts

ਦਿਲਜੀਤ ਦੋਸਾਂਝ: ਪੰਜਾਬੀ ਹੀ ਨਹੀਂ, ਸਾਊਥ-ਏਸ਼ੀਅਨ ਲੋਕਾਂ ਦੇ ਦਿਲਾਂ ਨੂੰ ਜਿੱਤਣ ਵਾਲਾ ਬਾਲੀਵੁੱਡ ਹੀਰੋ !

admin

ਸੁਖਬੀਰ ਸਿੰਘ ਬਾਦਲ ਨੇ ਆਪਣੀ ਧਾਰਮਿਕ ਸਜ਼ਾ ਪੂਰੀ ਕੀਤੀ !

admin

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਇਕ ਦੋਸਤਾਨਾ ਮੈਚ ਖੇਡਿਆ ਗਿਆ: ਭਾਈ ਮੰਡ

admin