Punjab

ਨਰੈਣ ਸਿੰਘ ਚੌੜਾ ਦੀ ਅਗਲੀ ਸੁਣਵਾਈ 19 ਨੂੰ ਹੋਵੇਗੀ !

ਨਰੈਣ ਸਿੰਘ ਚੌੜਾ (ਫੋਟੋ: ਏ ਐਨ ਆਈ)

ਅੰਮ੍ਰਿਤਸਰ – ਖਾਲਿਸਤਾਨੀ ਸਮਰਥਕ ਨਰੈਣ ਸਿੰਘ ਚੌੜਾ ਨੇ ਚਾਰ ਦਸੰਬਰ ਨੂੰ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਸਾਲ 2015 ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਇਸ ਸਬੰਧ ਵਿੱਚ ਕੋਈ ਠੋਸ ਕਾਰਵਾਈ ਨਾ ਹੋਣ ਦੇ ਕਾਰਨ ਦੇ ਰੋਸ ਵਜੋਂ ਚਲਾਈ ਸੀ। ਇਸ ਦਾ ਖ਼ੁਲਾਸਾ ਅੰਮ੍ਰਿਤਸਰ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਚਲਾਨ ਅਦਾਲਤ ਵਿੱਚ ਪੇਸ਼ ਕੀਤੇ ਚਲਾਨ ਤੋਂ ਹੋਇਆ ਹੈ। ਪੁਲੀਸ ਵੱਲੋਂ ਇਸ ਸਬੰਧ ਵਿੱਚ 31 ਜਨਵਰੀ ਨੂੰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ ਪਰ ਇਸ ਬਾਰੇ ਵੇਰਵੇ ਹੁਣ ਜਨਤਕ ਹੋਏ ਹਨ।

ਪੁਲੀਸ ਵੱਲੋਂ ਇਸ ਮਾਮਲੇ ਦੀ ਕੀਤੀ ਗਈ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਚੌੜਾ ਨੇ ਚਾਰ ਦਸੰਬਰ ਨੂੰ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਸੇਵਾਦਾਰ ਵਜੋਂ ਤਨਖ਼ਾਹ ਭੁਗਤ ਰਹੇ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਈ ਸੀ ਪਰ ਮੌਕੇ ’ਤੇ ਹਾਜ਼ਰ ਸੁਰੱਖਿਆ ਕਰਮਚਾਰੀ ਤੇ ਹੋਰਨਾਂ ਨੇ ਉਸ ਨੂੰ ਕਾਬੂ ਕਰ ਲਿਆ ਸੀ। ਉਸ ਨੂੰ ਬਾਅਦ ਵਿੱਚ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਉਹ ਇਸ ਵੇਲੇ ਨਿਆਂਇਕ ਹਿਰਾਸਤ ਦੌਰਾਨ ਜੇਲ੍ਹ ਵਿੱਚ ਹੈ। ਚਲਾਨ ਵਿੱਚ ਦੱਸਿਆ ਗਿਆ ਹੈ ਕਿ ਨਰੈਣ ਸਿੰਘ ਚੌੜਾ ਨੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਲਈ ਨੌਂ ਐੱਮਐੱਮ ਦੀ ਚੀਨ ਦੀ ਬਣੀ ਹੋਈ ਪਿਸਤੌਲ ਦੀ ਵਰਤੋਂ ਕੀਤੀ ਸੀ। ਨਰੈਣ ਸਿੰਘ ਦੇ ਪੁੱਤਰ ਜਗਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧ ’ਚ ਅਦਾਲਤ ਵੱਲੋਂ ਅਗਲੀ ਸੁਣਵਾਈ 19 ਫਰਵਰੀ ਨੂੰ ਹੋਵੇਗੀ।

Related posts

ਗੈਂਗਸਟਰ ਫੜਾਓ ਤੇ 10 ਲੱਖ ਰੁਪਏ ਦਾ ਇਨਾਮ ਲੈ ਜਾਓ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

ਹਰਿਆਣਾ ਦੇ ਸਿੱਖ ਵਿਦਿਆਰਥੀਆਂ ਹੁਣ ਕਿਰਪਾਨ ਪਾ ਕੇ ਪ੍ਰੀਖਿਆ ਦੇ ਸਕਣਗੇ

admin

ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ

admin