India

ਪ੍ਰਧਾਨ ਮੰਤਰੀ ਮੋਦੀ ਦੀ ਕਾਮਯਾਬੀ ਲਈ ਤਖ਼ਤ ਪਟਨਾ ਸਾਹਿਬ ਵਿਖੇ ਅਖੰਡ ਪਾਠ ਆਰੰਭ

ਪਟਨਾ – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਫ਼ਲਤਾ ਅਤੇ ਲੰਬੀ ਉਮਰ ਦੀ ਕਾਮਨਾ ਲਈ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨ ਤੋਂ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਗਏ, ਜਿਸ ਦੀ ਸਮਾਪਤੀ ਵਧੀਕ ਹੈੱਡ ਗ੍ਰੰਥੀ ਗਿਆਨੀ ਦਲੀਪ ਸਿੰਘ ਨੇ ਕੀਤੀ। ਉਨ੍ਹਾਂ ਦੀ ਲੰਬੀ ਉਮਰ ਅਤੇ ਸਫ਼ਲਤਾ ਲਈ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਉਪ ਚੇਅਰਮੈਨ ਗੁਰਵਿੰਦਰ ਸਿੰਘ, ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਸੰਨੀ ਸੋਹੀ ਹਾਜ਼ਰ ਸਨ।ਸ: ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਦਾ ਪਲ ਇਤਿਹਾਸ ਦੇ ਪੰਨਿਆਂ ‘’ਤੇ ਦਰਜ ਹੈ ਕਿਉਂਕਿ ਇਸ ਤੋਂ ਪਹਿਲਾਂ ਕਦੇ ਵੀ ਕੋਈ ਪ੍ਰਧਾਨ ਮੰਤਰੀ ਇਸ ਅਸਥਾਨ ‘ਤੇ ਦਰਸ਼ਨਾਂ ਲਈ ਨਹੀਂ ਆਇਆ, ਇਸ ਲਈ ਸਿੱਖ ਕੌਮ ਪ੍ਰਧਾਨ ਮੰਤਰੀ ਮੋਦੀ ਦਾ ਤਹਿ ਦਿਲੋਂ ਰਿਣੀ ਹੈ ਸ: ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਇਸੇ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਮਯਾਬੀ ਲਈ ਤਖ਼ਤ ਸਾਹਿਬ ਦੀ ਕਮੇਟੀ ਅਤੇ ਸਿੱਖ ਸੰਗਤ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ, ਜਿਸ ਵਿਚ ਪ੍ਰਧਾਨ ਮੰਤਰੀ ਨੇ ਖੁਦ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਨੂੰ ਚੋਰ ਸਾਹਿਬ ਦੀ ਸੇਵਾ ਕਰਦਿਆਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ. ਪਾਠ ਸਾਹਿਬ ਦੀ ਸੰਪੂਰਨਤਾ ਹੋ ਚੁੱਕੀ ਹੈ ਅਤੇ ਅਰਦਾਸ ਵੀ ਕੀਤੀ ਗਈ ਕਿ ਗੁਰੂ ਮਹਾਰਾਜ ਆਪ ਜੀ ਨੂੰ ਕਾਮਯਾਬੀ ਬਖਸ਼ਣ ਤਾਂ ਜੋ ਸਿੱਖ ਕੌਮ ਦਾ ਇਹ ਕਾਰਜ ਨਿਰੰਤਰ ਜਾਰੀ ਰਹੇ।

Related posts

ਪੀ.ਓ.ਕੇ ਵਾਸੀਆਂ ਬਾਰੇ ਰਾਜਨਾਥ ਦਾ ਵੱਡਾ ਬਿਆਨ, ਕਿਹਾ- ਤੁਹਾਨੂੰ ਭਾਰਤ ਦਾ ਹਿੱਸਾ ਬਣਨਾ ਚਾਹੀਦੈ

editor

ਕੋਲਕਾਤਾ ਕਾਂਡ: ਤਿ੍ਰਣਮੂਲ ਕਾਂਗਰਸ ਦੇ ਸੰਸਦ ਮੈਂਬਰ ਜਵਾਹਰ ਸਿਰਕਾਰ ਵੱਲੋਂ ਰਾਜ ਸਭਾ ਦੀ ਮੈਂਬਰੀ ਤੇ ਰਾਜਨੀਤੀ ਛੱਡਣ ਦਾ ਐਲਾਨ

editor

ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ, 23 ਘਰ ਸੜ ਕੇ ਹੋਏ ਸੁਆਹ

editor