Punjab

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਨੀਟ ਘੁਟਾਲੇ ਨੂੰ ਲੈ ਕੇ ਕੇਂਦਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦੀ ਕੀਤੀ ਅਗਵਾਈ

ਚੰਡੀਗੜ੍ਹ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਾਲ ਹੀ ਵਿੱਚ ਹੋਏ N55“ ਪ੍ਰੀਖਿਆ ਘੁਟਾਲੇ ਤੇ ਯੂ.ਜੀ.ਸੀ.-ਨੈੱਟ ਪ੍ਰੀਖਿਆ ਨੂੰ ਅਚਾਨਕ ਰੱਦ ਕੀਤੇ ਜਾਣ ਦੇ ਮੱਦੇਨਜ਼ਰ ਮੌਜੂਦਾ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਅੱਜ ਇੱਕ ਮਹੱਤਵਪੂਰਨ ਪ੍ਰਦਰਸ਼ਨ ਦੀ ਅਗਵਾਈ ਕੀਤੀ। ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਭਵਨ ਦੇ ਬਾਹਰ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਵਿੱਚ ਭਾਜਪਾ ਸਰਕਾਰ ਦੀ ਅਯੋਗਤਾ ਵਿਰੁੱਧ ਇੱਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।
ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਕਰਨ ’ਚ ਨਾਕਾਮ ਰਹਿਣ ਲਈ ਭਾਜਪਾ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ‘ਭਾਜਪਾ ਸਰਕਾਰ ਦੀ ਅਯੋਗਤਾ ਕਾਰਨ ਸਾਡੇ ਨੌਜਵਾਨਾਂ ਦਾ ਭਵਿੱਖ ਖਤਰੇ ਵਿੱਚ ਪੈ ਰਿਹਾ ਹੈ। ਵਿਦਿਆਰਥੀਆਂ ਦੇ ਭਵਿੱਖ ਲਈ ਅਹਿਮ ਪ੍ਰੀਖਿਆ N55“ ਦੀ ਸਾਲਾਂ ਤੋਂ ਤਿਆਰੀ ਕਰ ਰਹੇ ਵਿਦਿਆਰਥੀਆਂ ਦੀ ਮਿਹਨਤ ਨੂੰ ਖੋਰਾ ਲਾਇਆ ਗਿਆ ਹੈ। ਇਸ ਸਰਕਾਰ ਨੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ।
ਵੜਿੰਗ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਨੌਜਵਾਨਾਂ ਤੇ ਦੇਸ਼ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਪੇਪਰ ਲੀਕ ਨੂੰ ਰੋਕਣ ਨੂੰ ਇੱਕ ਮਿਸ਼ਨ ਬਣਾਇਆ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ‘ਸਾਨੂੰ ਆਪਣੀ ਲੜਾਈ ਜਾਰੀ ਰੱਖਣੀ ਚਾਹੀਦੀ ਹੈ ਕਿਉਂਕਿ ਇਹ ਮੁੱਦਾ ਸਿਰਫ N55“ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦਾ ਹੀ ਨਹੀਂ, ਬਲਕਿ ਪੂਰੇ ਦੇਸ਼ ਦੇ ਭਵਿੱਖ ਨਾਲ ਸੰਬੰਧਿਤ ਹੈ। ਸਰਕਾਰ ਵਾਰ-ਵਾਰ ਰਾਸ਼ਟਰ ਨੂੰ ਅਸਫਲ ਕਰ ਰਹੀ ਹੈ, ਭਾਵੇਂ ਇਹ ਲੋਕਤੰਤਰ ਨੂੰ ਕਮਜ਼ੋਰ ਕਰਕੇ, ਕਿਸਾਨਾਂ ਨੂੰ ਨਜ਼ਰਅੰਦਾਜ਼ ਕਰਕੇ, ਮੀਡੀਆ ਦੀ ਆਜ਼ਾਦੀ ਨੂੰ ਦਬਾਉਣ ਨਾਲ ਤੇ ਹੁਣ ਸਾਡੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਕੇ ਕਰ ਰਹੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਇਹ ਧਰਨਾ ਭਾਜਪਾ ਪੰਜਾਬ ਹੈੱਡਕੁਆਰਟਰ ਵੱਲ ਵਧਿਆ ਪਰ ਪੁਲਿਸ ਵੱਲੋਂ ਰੋਕ ਦਿੱਤਾ ਗਿਆ, ਜਿਸ ਕਾਰਨ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਰੋਸ ਮੁਜ਼ਾਹਰੇ ’ਚ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸਾਬਕਾ ਸਪੀਕਰ ਤੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਕੇਪੀ, ਸੰਸਦ ਮੈਂਬਰ ਪਟਿਆਲਾ ਡਾ. ਧਰਮਵੀਰ ਗਾਂਧੀ ਜੀ, ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਸਾਬਕਾ ਵਿਧਾਇਕ ਸੁਖਪਾਲ ਭੁੱਲਰ, ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਸਿਮਰਜੀਤ ਸਿੰਘ ਬੈਂਸ, ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਤੇ N55“ ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਸਮੇਤ ਪ੍ਰਮੁੱਖ ਆਗੂ ਸ਼ਾਮਲ ਹੋਏ।

Related posts

ਹੁਣ ਡੋਰ ਟੂ ਡੋਰ ਵੋਟਾਂ ਮੰਗਣਗੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਉਮੀਦਵਾਰ !

admin

ਖਾਲਸਾ ਕਾਲਜ ਤੇ ਹਰਿਆਣਾ ਗਿਆਨ ਨਿਗਮ ਲਿਮਟਿਡ ਦਰਮਿਆਨ ਸਮਝੌਤਾ !

admin

ਅਸ਼ਲੀਲ ਤੇ ਇਹੋ ਜਿਹੇ ਕੰਟੈਂਟ ਪਾਉਣੇ ਬੰਦ ਕਰੋ: ਐਮ ਪੀ ਸਰਬਜੀਤ ਸਿੰਘ ਖਾਲਸਾ

admin