ਰਾਂਚੀ – ਝਾਰਖੰਡ ਮੁਕਤੀ ਮੋਰਚਾ (ਜੇਐਮਐਮ) ਦੇ ਆਗੂ ਹੇਮੰਤ ਸੋਰੇਨ ਨੇ ਰਾਂਚੀ ਵਿੱਚ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਅਤੇ ਇਸ ਸਮਾਗਮ ਵਿੱਚ ਭਾਰਤ ਗੱਠਜੋੜ ਦੇ ਪ੍ਰਮੁੱਖ ਨੇਤਾਵਾਂ ਨੇ ਸ਼ਿਰਕਤ ਕੀਤੀ। 49 ਸਾਲਾ ਆਦਿਵਾਸੀ ਆਗੂ ਨੇ ਰਾਂਚੀ ਦੇ ਮੋਰਾਬਾਦੀ ਮੈਦਾਨ ਵਿੱਚ ਝਾਰਖੰਡ ਦੇ ਰਾਜਪਾਲ ਸੰਤੋਸ਼ ਕੁਮਾਰ ਗੰਗਵਾਰ ਤੋਂ ਅਹੁਦੇ ਦੀ ਸਹੁੰ ਚੁੱਕੀ।
ਹੇਮੰਤ ਸੋਰੇਨ ਦੇ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਤੇ ਸੰਸਦ ਮੈਂਬਰ ਸੰਜੇ ਸਿੰਘ ਸਮੇਤ ਕਈ ਪ੍ਰਮੁੱਖ ਸਿਆਸੀ ਨੇਤਾਵਾਂ ਨੇ ਸ਼ਿਰਕਤ ਕੀਤੀ ਅਤੇ ਨਵੇਂ ਮੁੱਖਮੰਤਰੀ ਹੇਮੰਤ ਸੋਰੇਨ ਨੂੰ ਮਿਲਕੇ ਵਧਾਈਆਂ ਅਤੇ ਸ਼ੁੱਭ-ਕਾਮਨਾਵਾਂ ਦਿੱਤੀਆਂ।
ਇਸ ਸਮਾਗਮ ਵਿੱਚ ਤਾਮਿਲਨਾਡੂ ਦੇ ਡਿਪਟੀ ਸੀਐਮ ਅਤੇ ਡੀਐਮਕੇ ਨੇਤਾ ਉਧਯਾਨਿਧੀ ਸਟਾਲਿਨ, ਕਰਨਾਟਕ ਦੇ ਡਿਪਟੀ ਸੀਐਮ ਡੀਕੇ ਸ਼ਿਵਕੁਮਾਰ, ਝਾਰਖੰਡ ਕਾਂਗਰਸ ਦੇ ਸੂਬਾ ਇੰਚਾਰਜ ਗੁਲਾਮ ਅਹਿਮਦ ਮੀਰ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ, ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਹੋਰ ਵੀ ਮੌਜੂਦ ਸਨ।