Punjab

ਪੰਜਾਬ ਦੇ ਮੈਡੀਕਲ ਅਫਸਰਾਂ ਨੂੰ 24 ਘੰਟੇ ਡਿਊਟੀ ’ਤੇ ਹਾਜ਼ਰ ਰਹਿਣ ਦੇ ਹੁਕਮ !

ਪੰਜਾਬ ਵੱਲੋਂ ਵੀ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਸੂਬੇ ਭਰ ਦੇ ਸਾਰੇ ਹੀ ਸਿਵਲ ਸਰਜਨਾਂ, ਐੱਸ. ਐੱਮ. ਓਜ਼ ਅਤੇ ਮੈਡੀਕਲ ਅਫਸਰਾਂ ਨੂੰ 24 ਘੰਟੇ ਆਪਣੀ ਡਿਊਟੀ ’ਤੇ ਹਾਜ਼ਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਦੇਸ਼ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਜਿਥੇ ਵੱਖ-ਵੱਖ ਵਿਭਾਗਾਂ ਨੂੰ ਸੁਚੇਤ ਕੀਤਾ ਜਾ ਚੁੱਕਾ ਹੈ, ਉਥੇ ਨਾਲ ਹੀ ਸਿਹਤ ਵਿਭਾਗ ਪੰਜਾਬ ਵੱਲੋਂ ਵੀ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਸੂਬੇ ਭਰ ਦੇ ਸਾਰੇ ਹੀ ਸਿਵਲ ਸਰਜਨਾਂ, ਐੱਸ. ਐੱਮ. ਓਜ਼ ਅਤੇ ਮੈਡੀਕਲ ਅਫਸਰਾਂ ਨੂੰ 24 ਘੰਟੇ ਆਪਣੀ ਡਿਊਟੀ ’ਤੇ ਹਾਜ਼ਰ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਹੁਣ ਕੋਈ ਵੀ ਮੈਡੀਕਲ ਅਫਸਰ ਆਪਣੇ ਮੋਬਾਈਲ ਫੋਨ ਦਾ ਸਵਿੱਚ ਬੰਦ ਨਹੀਂ ਕਰ ਸਕੇਗਾ। ਅਜਿਹਾ ਦੇਸ਼ ਵਿਚ ਚੱਲ ਰਹੇ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਕੀਤਾ ਜਾ ਗਿਆ ਹੈ। ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਮੈਡੀਕਲ ਅਫਸਰ ਨੂੰ ਲੋੜ ਪੈਣ ’ਤੇ ਕਿਸੇ ਹੋਰ ਸਟੇਸ਼ਨ ’ਤੇ ਵੀ ਭੇਜਿਆ ਜਾ ਸਕਦਾ ਹੈ। ਹਸਪਤਾਲਾਂ ਵਿਚ ਐਮਰਜੈਂਸੀ ਵਿਭਾਗਾਂ ਨੂੰ ਵੀ ਅਲਰਟ ’ਤੇ ਰੱਖਿਆ ਗਿਆ ਹੈ।

 

Related posts

ਪੁਲਿਸ ਐਫਆਈਆਰ ਡਾਊਨਲੋਡ ਦੀ ਫੀਸ ਲੈਣ ਦਾ ਫੈਸਲਾ ਵਾਪਸ ਲਿਆ

admin

ਤਿੰਨ-ਰੋਜ਼ਾ ਬਹੁਅਨੁਸ਼ਾਸਨੀ ਅੰਤਰ-ਰਾਸ਼ਟਰੀ ਕਾਨਫ਼ਰੰਸ ਦਾ ਹੋਇਆ ਸ਼ਾਨਦਾਰ ਅਗਾਜ਼

admin

ਅਮਰੀਕਨ ਸਿੱਖ ਪੰਜਾਬ ‘ਚ ਸਰਕਾਰੀ ਤਸ਼ੱਦਦ ਦਾ ਸ਼ਿਕਾਰ ਨੌਜਵਾਨਾਂ ਨੂੰ ਲੀਗਲ ਏਡ ਦੇਣਗੇ

admin