Punjab

ਪੰਜਾਬ ਯੂਥ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ !

ਸ਼ੁਭਮ ਸ਼ਰਮਾ, ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ।
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿੱਬ ਵੱਲੋਂ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀਆਂ ਗਈਆਂ ਹਨ। ਸ਼ੁਭਮ ਸ਼ਰਮਾ ਤੋਂ ਇਲਾਵਾ ਗਗਨਦੀਪ ਸਿੰਘ ਨੂੰ ਪੰਜਾਬ ਯੂਥ ਕਾਂਗਰਸ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਕਰਨਵੀਰ ਸਿੰਘ ਢਿੱਲੋਂ ਨੂੰ ਮੀਤ ਪ੍ਰਧਾਨ ਲਗਾਇਆ ਗਿਆ ਹੈ।
ਇਥੇ ਦੱਸਣਾ ਬਣਦਾ ਹੈ ਕਿ ਸ਼ੁਭਮ ਸ਼ਰਮਾ ਦੇਵਗਨ ਦੀ ਨਿਯੁਕਤੀ ਮਹੱਤਵਪੂਰਨ ਹੈ ਕਿਉਂਕਿ ਉਸਨੂੰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਰੀਬੀ ਮੰਨਿਆ ਜਾਂਦਾ ਹੈ। ਪੰਜਾਬ ਯੂਥ ਕਾਂਗਰਸ ਦੀ ਚੋਣ ਵਿੱਚ ਸ਼ੁਭਮ ਸ਼ਰਮਾ ਸੂਬੀ ਸ਼ੁਭਮ ਸ਼ਰਮਾ ਦੇਵਗਨ ਨੇ ਸਭ ਤੋਂ ਵੱਧ ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ ਸੀ। ਇਸ ਚੋਣ ਦੌਰਾਨ ਕੁੱਲ 4,68,614 ਵੋਟਾਂ ਪਈਆਂ ਸਨ ਜਿਨ੍ਹਾਂ ਵਿੱਚੋਂ ਸ਼ੁਭਮ ਸ਼ਰਮਾ ਸੂਬੀ 1,60,154 ਵੋਟਾਂ ਲੈਕੇ ਪਹਿਲੇ ਨੰਬਰ ‘ਤੇ, ਗਗਨਦੀਪ ਸਿੰਘ ਨੂੰ 1,56,271 ਵੋਟਾਂ ਹਾਸਲ ਕਰਕੇ ਦੂਜੇ ਨੰਬਰ ‘ਤੇ ਅਤੇ ਕਰਨਵੀਰ ਸਿੰਘ ਢਿੱਲੋਂ 94,181 ਵੋਟਾਂ ਹਾਸਲ ਕਰਕੇ ਤੀਜੇ ਸਥਾਨ ‘ਤੇ ਰਹੇ ਸਨ।

Related posts

ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਪੰਥ ਵਿਰੋਧੀ ਸ਼ਕਤੀਆਂ ਕਰ ਰਹੀਆਂ ਨੇ ਦਖ਼ਲਅੰਦਾਜ਼ੀ- ਐਡਵੋਕੇਟ ਧਾਮੀ

Bunty

ਐਸ.ਬੀ.ਐਸ. ਨਗਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੀਆਂ ਦੋ ਕਾਲੋਨੀਆਂ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ

Bunty

ਸ਼ਾਹਕੋਟ ‘ਚ ਕਿਸਾਨ ਤੇ ਭਾਜਪਾ ਵਰਕਰ ਹੋਏ ਆਹਮੋ-ਸਾਹਮਣੇ

Bunty