Punjab

ਪੰਜਾਬ ਸਰਕਾਰ ਵੱਲੋਂ ਪੰਚਾਇਤੀ ਵੋਟਾਂ ਵਾਲੇ ਦਿਨ 15 ਅਕਤੂਬਰ ਨੂੰ ਛੁੱਟੀ ਦਾ ਐਲਾਨ 

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ। (ਫੋਟੋ: ਏ ਐਨ ਆਈ)

ਚੰਡੀਗੜ੍ਹ – ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅਧਿਸੂਚਨਾ ਜਾਰੀ ਕਰਦਿਆਂ ਗ੍ਰਾਮ ਪੰਚਾਇਤ ਵੋਟਾਂ ਵਾਲੇ ਦਿਨ 15 ਅਕਤੂਬਰ  ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

ਪ੍ਰਸੋਨਲ ਵਿਭਾਗ ਵੱਲੋਂ ਅਧਿਸੂਚਨਾ ਜਾਰੀ ਕਰਦਿਆਂ ਲਿਖਿਆ ਗਿਆ ਹੈ ਕਿ ਇਹ ਅਧਿਸੂਚਿਤ ਕੀਤਾ ਜਾਂਦਾ ਹੈ ਕਿ ਜਨਰਲ ਚੋਣਾਂ ਗ੍ਰਾਮ ਪੰਚਾਇਤ ਚੋਣਾਂ 2024 (General Elections to Gram Panchayats 2024) ਨੂੰ ਮੁੱਖ ਰੱਖਦੇ ਹੋਏ ਮਿਤੀ 15-10-2024 (ਮੰਗਲਵਾਰ) ਦੀ ਪੰਜਾਬ ਰਾਜ ਵਿੱਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਇਹ ਛੁੱਟੀ ਪੰਜਾਬ ਰਾਜ ਦੇ ਚੰਡੀਗੜ੍ਹ ਵਿਖੇ ਸਥਿਤ ਸਾਰੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਲਈ ਵੀ ਘੋਸ਼ਿਤ ਕੀਤੀ ਜਾਂਦੀ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਘੋਸ਼ਿਤ ਕੀਤੀ ਜਾਂਦੀ ਹੈ।

Related posts

14 ਅੱਤਵਾਦੀ ਹਮਲਿਆਂ ਦਾ ਦੋਸ਼ੀ, 5 ਲੱਖ ਰੁਪਏ ਦਾ ਇਨਾਮ: ਗੈਂਗਸਟਰ ਹੈਪੀ ਪਾਸੀਆ ਅਮਰੀਕਾ ‘ਚ ਗ੍ਰਿਫਤਾਰ

admin

ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ: ਭਰਾਜ 

admin

ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਘੁੰਮਣ ਨੂੰ ਉਮੀਦਵਾਰ ਐਲਾਨਿਆ !

admin