ਜਲੰਧਰ, (ਪਰਮਿੰਦਰ ਸਿੰਘ) – ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦ ਇੱਕ ਬਹੁਤ ਹੀ ਅਹਿਮ ਵਰਚੁਅਲ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਦੱਸਿਆ ਕਿ ਮੀਟਿੰਗ ਦੇ ਆਰੰਭ ਵਿੱਚ ਜੱਥੇਬੰਦੀ ਵਲੋਂ ਪਿਛਲੇ ਕੀਤੇ ਐਕਸ਼ਨਾ ਦਾ ਰੀਵਿਊ ਕੀਤਾ ਗਿਆ ਜਿਸ ਵਿੱਚ 7-8 ਫਰਵਰੀ ਨੂੰ ਮਾਰੇ ਗਏ ਦਿਨ-ਰਾਤ ਦੇ ਧਰਨਿਆ ਸਬੰਧੀ ਕੀਤੀ ਗਈ ਸ਼ਮੂਲੀਅਤ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ।ਇਸ ਉਪਰੰਤ ਵੱਖ-ਵੱਖ ਵਿਭਾਗੀ ਜੱਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ਾਂ ਦੀ ਰਿਪੋਰਟ ਪੇਸ਼ ਕੀਤੀ ਗਈ। ਸੂਬਾ ਪ੍ਰਧਾਨ ਵਲੋਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਵਿਧਾਨ ਸਭਾ ਦੇ ਬੱਜਟ ਸੈਸ਼ਨ ਦੌਰਾਨ ਕੀਤੇ ਜਾਣ ਵਾਲੇ ਐਕਸ਼ਨਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਉਹਨਾਂ ਦੱਸਿਆਂ ਕਿ ਸਾਂਝੇ ਫਰੰਟ ਵਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਸਾਰੇ ਹੀ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ ਜਾ ਚੁੱਕੇ ਹਨ ਤਾਂ ਜੋ ਵਿਧਾਨ ਸਭਾ ਦੇ ਸੈਸ਼ਨ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮੰਗਾਂ ਨੂੰ ਉਠਾਇਆ ਜਾ ਸਕੇ। ਸਾਂਝੇ ਫਰੰਟ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਬੱਜਟ ਸੈਸ਼ਨ ਦੌਰਾਨ ਮਿਤੀ 24 ਅਤੇ 25 ਮਾਰਚ ਨੂੰ ਮੁਹਾਲੀ ਵਿਖੇ ਸੰਘਰਸ਼ ਕੀਤਾ ਜਾਵੇਗਾ ਜਿਸਦੇ ਤਹਿਤ ਮਿਤੀ 24 ਮਾਰਚ ਨੂੰ ਪੈਨਸ਼ਨਰ ਜੱਥੇਬੰਦੀਆਂ ਅਤੇ 25 ਮਾਰਚ ਨੂੰ ਮੁਲਾਜ਼ਮ ਜੱਥੇਬੰਦੀਆਂ ਵਲੋਂ ਰੈਲੀਆਂ ਕੀਤੀਆਂ ਜਾਣਗੀਆਂ। ਮੀਟਿੰਗ ਦੇ ਫੈਸਲਿਆਂ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਸਾਂਝੇ ਫਰੰਟ ਦੇ ਸੱਦੇ ਤੇ ਮਿਤੀ 25 ਮਾਰਚ ਨੂੰ ਸਿੱਖਿਆ ਭਵਨ ਮੁਹਾਲੀ ਨਜ਼ਦੀਕ ਕੀਤੀ ਜਾਣ ਵਾਲੀ ਰੈਲੀ ਵਿੱਚ ਪ.ਸ.ਸ.ਫ. ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਰੈਲੀ ਵਿੱਚ ਸ਼ਮਮੂਲੀਅਤ ਦੀ ਤਿਆਾਰੀ ਸਬਬੰਧੀ ਜ਼ਿਲ੍ਹਾ ਆਗੂਅ ਨੂੰ ਮੀਟਿੰਗ ਕਰਕੇ ਮੁਲਾਜ਼ਮਾਂ ਦੀ ਸ਼ਮੂਲੀਅਤ ਸਬੰਧੀ ਨਿਰਦੇਸ਼ ਦੇ ਦਿੱਤੇ ਗਏ ਹਨ। ਜ਼ਿਲ੍ਹਾ ਆਗੂਆਂ ਵਲੋਂ ਮੀਟਿੰਗ ਵਿੱਚ ਯਕੀਨ ਦਵਾਇਆ ਗਿਆ ਕਿ ਸਾਰੇ ਹੀ ਜ਼ਿਲ੍ਹਿਆਂ ਵਿੱਚੋਂ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਮੁੱਖ ਮੰਤਰੀ ਦੇ ਮੁਲਾਜ਼ਮ ਅਤੇ ਲੋਕ ਵਿਰੋਧੀ ਵਤੀਰੇ ਦੀ ਖੁੱਲ ਕੇ ਵਿਰੋਧਤਾ ਕਰਨਗੇ। ਮੀਟਿੰਗ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਮੱਖਣ ਸਿੰਘ ਵਾਹਿਦਪੁਰੀ, ਸੁਖਵਿੰਦਰ ਚਾਹਲ, ਗੁਰਦੀਪ ਸਿੰਘ ਬਾਜਵਾ, ਅਨਿਲ ਕੁਮਾਰ, ਗੁਰਪ੍ਰੀਤ ਸਿੰਘ ਹੀਰ, ਬਲਵਿੰਦਰ ਭੁੱਟੋ, ਗੁਰਦੇਵ ਸਿੰਘ ਸਿੱਧੂ, ਬੀਰਇੰਦਰਜੀਤ ਪੁਰੀ, ਕਿਸ਼ੋਰ ਚੰਦ ਗਾਜ, ਨਿਰਮੋਲਕ ਸਿੰਘ ਹੀਰਾ, ਮਨੋਹਰ ਲਾਲ ਸ਼ਰਮਾ, ਪ੍ਰਸ਼ੋਤਮ ਲਾਲ, ਬਲਜਿੰਦਰ ਸਿੰਘ, ਪ੍ਰੇਮ ਸਿੰਘ, ਸਰਬਜੀਤ ਪੱਟੀ, ਗੁਰਬਿੰਦਰ ਸਿੰਘ, ਸਤਨਾਮ ਸਿੰਘ, ਜਸਵਿੰਦਰ ਸੋਜਾ, ਜਤਿੰਦਰ ਕੁਮਾਰ, ਕੁਲਦੀਪ ਕੌੜਾ, ਅਮਰੀਕ ਸਿੰਘ, ਕੁਲਦੀਪ ਪੁਰੋਵਾਲ, ਬਿਮਲਾ ਰਾਣੀ, ਰਾਣੋ ਖੇੜੀ ਗਿੱਲਾਂ ਆਦਿ ਆਗੂ ਵੀ ਹਾਜਰ ਸਨ।