Punjab

ਪੱਤਰਕਾਰਾਂ ਨੂੰ ਧਮਕੀਆਂ: ਪੱਤਰਕਾਰਾਂ ਨੇ ਦਿੱਤਾ ਮੁੱਖ ਮੰਤਰੀ ਦੇ ਨਾਮ ਡੀ ਸੀ ਰਾਹੀ ਮੰਗ ਪੱਤਰ     

ਅੰਮ੍ਰਿਤਸਰ – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਇੱਕ ਵਫਦ ਨੇ ਜਿਲ੍ਹਾ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਕੇ ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਇੱਕ ਮੰਗ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਦਿੱਤਾ ਤੇ ਡਿਪਟੀ ਕਮਿਸ਼ਨਰ ਨੇ ਵਿਸ਼ਵਾਸ਼ ਦਿਵਾਇਆ ਕਿ ਮੰਗ ਨੰਬਰ 14 ਅਨੁਸਾਰ ਐਸੋਸੀਏਸ਼ਨ ਦੇ ਇੱਕ ਨੁੰਮਾਇੰਦੇ ਨੂੰ ਜਿਲ੍ਹਾ ਸ਼ਕਾਇਤ ਨਿਵਾਰਣ ਕਮੇਟੀ ਵਿੱਚ ਸ਼ਾਮਲ ਕੀਤਾ ਜਾਵੇ।ਵਰਨਣਯੋਗ ਹੈ ਕਿ ਪੰਜਾਬ ਸਰਕਾਰ ਇੱਕ ਪੱਤਰ ਸਬੰਧੀ ਪਹਿਲਾਂ ਹੀ ਡੀ ਸੀ ਦਫਤਰ ਨੂੰ ਭੇਜ ਚੁੱਕੀ ਹੈ।

ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਦੀ ਅਗਵਾਈ ਹੇਠ ਦਿੱਤੇ ਗਏ ਮੰਗ ਪੱਤਰ ਵਿੱਚ ਜਿਥੇ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਵੱਲੋਂ ਸਰਕਾਰੀ ਕਾਰਡ ਬਣਾਉਣ ਵਿੱਚ ਵਿਤਕਰਾ ਕਰਨ ਦਾ ਮੁੱਦਾ ਉਠਾਇਆ ਗਿਆ ਹੈ ਉਥੇ ਪ੍ਰੈਸ ਕਲੱਬ ਦੀਆਂ ਚੋਣਾਂ ਵਿੱਚ ਹੋਈ ਜਾਅਲੀ ਵੋਟਾਂ ਦੀ ਧਾਂਦਲੀ ਦੇੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਚੱਲਦੇ ਕੇਸ ਦੇ ਕਾਪੀ ਮਾਨਯੋਗ ਵੀ ਡੀ ਸੀ ਨੂੰ ਦਿੱਤੀ ਗਈ ਤੇ ਉਹਂਨਾਂ ਨੇ ਕਿਹਾ ਕਿ ਉਹ ਇਸ ਸਬੰਧੀ ਅਤਿਆਤ ਵਰਤਣਗੇ।

ਇਸੇ ਤਰ੍ਹਾਂ ਪੱਤਰਕਾਰਾਂ ‘ਤੇ ਹੋ ਰਹੇ ਹਮਲੇ ਤੇ ਪੱਤਰਕਾਰਾਂ ਨੂੰ ਆ ਰਹੀਆਂ ਧਮਕੀਆਂ ਦਾ ਮਾਮਲਾ ਵੀ ਮੁੱਖ ਮੰਤਰੀ ਨੂੰ ਲਿਖੇ ਮੰਗ ਪੱਤਰ ਵਿੱਚ ਉਠਾਇਆ ਗਿਆ ਤੇ ਮੰਗ ਕੀਤੀ ਕਿ ਸਰਕਾਰ ਪੱਤਰਕਾਰਾਂ ਦੀ ਸੁਰੱਖਿਆਂ ਦਾ ਲੋੜੀਦਾ ਪ੍ਰਬੰਧ ਕਰੇ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਤੁਰੰਤ ਕਾਰਵਾਈ ਕਰੇ।ਪ੍ਰੈਸ ਕੌਂਸਲ ਦੀਆਂ ਹਦਾਇਤਾਂ ਮੁਤਾਬਕ ਹਰੇਕ ਫੀਲਡ ਵਿੱਚ ਕੰਮ ਕਰਦੇ ਪੱਤਰਕਾਰ ਨੂੰ ਸਰਕਾਰੀ ਸ਼ਨਾਖਤੀ ਕਾਰਡ ਜਾਰੀ ਕੀਤਾ ਜਾਵੇ। ਜੇਕਰ ਸਰਕਾਰ ਦਾ ਲੋਕ ਸੰਪਰਕ ਵਿਭਾਗ ਅਜਿਹਾ ਨਹੀ ਕਰਦਾ ਤਾਂ ਲੋਕ ਸੰਪਰਕ ਵਿਭਾਗ ਦੇ ਉੱਚ ਅਧਿਕਾਰੀਆ ਦੇ ਖਿਲਾਫ ਅਦਾਲਤ ਵਿੱਚ ਮਾਮਲਾ ਲਿਜਾਇਆ ਜਾਵੇਗਾ ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਸਬੰਧਿਤ ਅਧਿਕਾਰੀ ਤੇ ਕਰਮਚਾਰੀ ਹੋਣਗੇ।ਜਿਹੜੇ ਪੱਤਰਕਾਰਾਂ ਕੋਲ ਆਪਣੇ ਮਕਾਨ ਨਹੀਂ ਹਨ ਉਹਨਾਂ ਨੂੰ ਸਰਕਾਰੀ ਪੱਧਰ ‘ਤੇ ਮਕਾਨ ਦਿੱਤੇ ਜਾਣ ਤਾਂ ਕਿ ਉਹ ਨਿਸਚਿੰਤ ਹੋ ਕੇ ਆਪਣਾ ਕੰਮ ਕਰ ਸਕਣ।ਮੰਗ ਪੱਤਰ ਦੇਣ ਵਾਲਿਆ ਵਿੱਚ ਮਹਿਲਾਂ ਵਿੰਂਗ ਦੀ ਪ੍ਰਧਾਨ ਮਮਤਾ ਸ਼ਰਮਾ (ਦੇਵਗਨ), ਸਿਮਰਨ ਰਾਜਪੂਤ, ਖੁਸ਼ਬੂ ਸ਼ਰਮਾ, ਜਿਲ੍ਹਾ ਪ੍ਰਧਾਨ ਰਾਜੇਸ਼ ਸ਼ਰਮਾ ਤੇ ਹਰਦੇਵ ਪ੍ਰਿੰਸ ਤੇ ਸਾਹਿਬ ਸਿੰਘ ਸ਼ਾਮਲ ਸਨ।

Related posts

ਮੁੱਖ-ਮੰਤਰੀ ਮਾਨ ਵਲੋਂ ਰੋਡ ਸ਼ੋਅ: ‘ਆਪ’ ਸਰਕਾਰ ਨੇ ਢਾਈ ਸਾਲਾਂ ਵਿੱਚ ਇਤਿਹਾਸਕ ਕੰਮ ਕੀਤੇ

admin

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨਾਲ ਮੀਟਿੰਗ !

admin

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਦੋਸ਼ਾਂ ਦੀ ਪੜਤਾਲ ਵਾਸਤੇ ਕਮੇਟੀ ਦਾ ਗਠਨ !

admin