India

ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ – ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ ਕਰਨ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ।
ਬਨਵਾਰੀ ਲਾਲ ਪੁਰੋਹਿਤ ਨੇ ਧਾਰਮਿਕ ਸਮਾਗਮਾਂ ’ਚ ਹਿੱਸਾ ਲਿਆ, ਅਰਦਾਸ ’ਚ ਸ਼ਾਮਲ ਹੋਏ ਤੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦੀ ਸ਼ਹਾਦਤ ਨਿਆਂ, ਸਮਾਨਤਾ ਤੇ ਨਿਰਸਵਾਰਥਤਾ ਦੀਆਂ ਕਦਰਾਂ-ਕੀਮਤਾਂ ਦੀ ਯਾਦ ਦਿਵਾਉਂਦੀ ਹੈ।
ਇਸ ਤੋਂ ਬਾਅਦ, ਮੀਡੀਆ ਨਾਲ ਗੱਲਬਾਤ ਕਰਦਿਆਂ, ਪੁਰੋਹਿਤ ਨੇ ਸਮਕਾਲੀ ਸਮੇਂ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਆਦਿ ਗ੍ਰੰਥ ਦੇ ਸੰਕਲਨ ’ਚ ਗੁਰੂ ਦੇ ਯੋਗਦਾਨ ਨੂੰ ਉਜਾਗਰ ਕੀਤਾ, ਜਿਸ ਨੇ ਸਿੱਖ ਧਰਮ ਦੇ ਅਧਿਆਤਮਿਕ ਤੇ ਨੈਤਿਕ ਢਾਂਚੇ ਦੀ ਨੀਂਹ ਰੱਖੀ। ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ, ਦੁਨੀਆ ਭਰ ਦੇ ਸਿੱਖਾਂ ਵੱਲੋਂ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਹ ਦਿਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਧਰਮ ਲਈ ਉਨ੍ਹਾਂ ਦੇ ਬਲੀਦਾਨ ਨੂੰ ਦਰਸਾਉਂਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇਸ਼ ਲਈ ਬਹੁਤ ਵੱਡਾ ਦਿਨ ਹੈ ਤੇ ਮੈਂ ਖੁਸ਼ਕਿਸਮਤ ਹਾਂ ਕਿ ਅੱਜ ਮੈਨੂੰ ਇਸ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਸਮੁੱਚੇ ਦੇਸ਼ ਵਾਸੀਆਂ ਦੀ ਖੁਸ਼ਹਾਲੀ ਦੀ ਕਾਮਨਾ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨਾਂ ਦੀ ਅਪਾਰ ਕਿਰਪਾ ਸਦਕਾ ਸਾਡਾ ਦੇਸ਼ ਸ਼ਾਂਤਮਈ ਭਾਈਚਾਰਕ ਸਾਂਝ ਦੇ ਮਾਹੌਲ ’ਚ ਅੱਗੇ ਵਧੇਗਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਗੁਰੂ ਸਾਹਿਬਾਨਾਂ ਦੀ ਕਿਰਪਾ ਤੇ ਅਸ਼ੀਰਵਾਦ ਨਾਲ ਸਾਡਾ ਦੇਸ਼ ਇੱਕ ਵਾਰ ਫਿਰ ਵਿਸ਼ਵਗੁਰੂ ਬਣੇਗਾ। ਉਨ੍ਹਾਂ ਸਾਰਿਆਂ ਨੂੰ ਇਸ ਪਵਿੱਤਰ ਦਿਹਾੜੇ ਨੂੰ ਹਮੇਸ਼ਾ ਯਾਦ ਰੱਖਣ ਦੀ ਅਪੀਲ ਵੀ ਕੀਤੀ। ਇਸ ਦੌਰਾਨ ਰਾਜਪਾਲ ਦੇ ਨਾਲ ਉਨ੍ਹਾਂ ਦੇ ਵਧੀਕ ਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਆਈ.ਏ.ਐਸ. ਵੀ ਨਾਲ ਸਨ।

Related posts

ਅਮਰੀਕਾ ਰਹਿੰਦੇ 7.25 ਲੱਖ ਭਾਰਤੀਆਂ ਦਾ ਭਵਿੱਖ ਡਾਵਾਂਡੋਲ !

admin

ਕਿਸਾਨ ਮੋਰਚਾ: ਦਿੱਲੀ ਕੂਚ ਪ੍ਰੋਗਰਾਮ 26 ਜਨਵਰੀ ਤੱਕ ਮੁਲਤਵੀ

admin

ਮਹਾਕੁੰਭ ਵਿੱਚ ਅਡਾਨੀ ਪ੍ਰੀਵਾਰ ਵਲੋਂ ਸੇਵਾ

admin