Punjab

ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਪਰ ਜੇਲ੍ਹ ‘ਚੋਂ ਰਿਹਾਈ ਟਲੀ !

ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਅਕਾਲੀ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਪਰ ਮੁਹਾਲੀ ਅਦਾਲਤ ਵਿੱਚ ਸੁਪਰੀਮ ਕੋਰਟ ਦੇ ਆਰਡਰ ਅਪਲੋਡ ਨਾ ਹੋਣ ਕਾਰਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਮੰਗਲਵਾਰ 3 ਫਰਵਰੀ ਤੱਕ ਲਈ ਟਲ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰਦਿਆਂ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਦਲੀਲ ਨਹੀਂ ਸੁਣੀ। ਪਰੰਤੂ ਆਰਡਰ ਅਪਲੋਡ ਨਾ ਹੋਣ ਕਾਰਨ ਰਿਹਾਈ 3 ਫਰਵਰੀ ਤੱਕ ਲਈ ਟਲ ਗਈ ਹੈ। ਸੁਪਰੀਮ ਕੋਰਟ ਨੇ ਅਕਾਲੀ ਆਗੂ ਨੂੰ ਅੱਜ ਵੱਡੀ ਰਾਹਤ ਦਿੰਦਿਆਂ ਆਮਦਨ ਤੋਂ ਵੱਧ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਹੈ, ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਵੱਲੋਂ ਨਾਭਾ ਜੇਲ੍ਹ ਵਿਚੋਂ ਬਾਹਰ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ। ਵਕੀਲ ਅਰਸ਼ਦੀਪ ਸਿੰਘ ਕਲੇਰ ਵੱਲੋਂ ਮੁਹਾਲੀ ਅਦਾਲਤ ਵਿੱਚ ਸੁਪਰੀਮ ਕੋਰਟ ਦੇ ਆਰਡਰਾਂ ਦੀ ਕਾਪੀ ਲੈਣ ਲਈ ਪਹੁੰਚ ਵੀ ਕੀਤੀ ਗਈ ਪਰੰਤੂ ਆਰਡਰ ਅਪਲੋਡ ਨਾ ਹੋਣ ਕਾਰਨ ਰਿਹਾਈ ਕੱਲ੍ਹ ਤੱਕ ਲਈ ਟਲ ਗਈ।

ਜਸਟਿਸ ਵਿਕਰਮ ਨਾਥ ਤੇ ਸੰਦੀਪ ਮਹਿਤਾ ਦੀ ਬੈਂਚ ਨੇ ਸੁਣਵਾਈ ਦੌਰਾਨ ਮਜੀਠੀਆ ਦੇ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਮਜੀਠੀਆ ਦੇ ਘਰੋਂ 5 ਰੁਪਏ ਵੀ ਬਰਾਮਦ ਨਹੀਂ ਹੋਏ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਬਿਨਾ ਸ਼ਰਤ ਰਾਹਤ ਦੇ ਦਿੱਤੀ।
ਵਰਨਣਯੋਗ ਹੈ ਕਿ 25 ਜੂਨ 2025 ਤੋਂ ਬਿਕਰਮ ਸਿੰਘ ਮਜੀਠੀਆ ਨਾਭਾ ਦੀ ਨਵੀਂ ਜੇਲ੍ਹ ’ਚ ਬੰਦ ਹਨ ਅਤੇ ਉਨ੍ਹਾਂ ਨੂੰ ਵਿਜੀਲੈਂਸ ਨੇ 25 ਜੂਨ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।
ਇਸੇ ਦੌਰਾਨ ਅੱਜ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਨਾਭਾ ਜੇਲ੍ਹ ਪਹੁੰਚੇ। ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਮਜੀਠੀਆ ਨਾਲ ਲਗਪਗ ਅੱਧਾ ਘੰਟਾ ਮੁਲਾਕਾਤ ਕੀਤੀ ਜਿਸ ਮਗਰੋਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਜੀਠੀਆ ਉੱਪਰ ਲੱਗੇ ਸਾਰੇ ਇਲਜ਼ਾਮ ਝੂਠੇ ਹਨ। ਹਾਲਾਂਕਿ ਉਨ੍ਹਾਂ ਨੇ ਮਜੀਠੀਆ ਉੱਪਰ ਕੇਸਾਂ ਬਾਰੇ ਕੋਈ ਹੋਰ ਟਿੱਪਣੀ ਕਰਨ ਤੋਂ ਇਨਕਾਰ ਕੀਤਾ। ਡੇਰਾ ਬਿਆਸ ਮੁਖੀ ਨਾਭਾ ਜੇਲ੍ਹ ਵਿੱਚ ਮਜੀਠੀਆ ਨਾਲ ਮੁਲਾਕਾਤ ਕਰਨ ਦੂਜੀ ਵਾਰ ਆਏ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਰਿਸ਼ਤੇਦਾਰ ਹਨ ਜਿਸ ਕਾਰਣ ਉਹ ਉਨ੍ਹਾਂ ਨੂੰ ਮਿਲਣ ਲਈ ਦੁਬਾਰਾ ਆਏ ਹਨ।

Related posts

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਦੂਸ਼ਣਬਾਜ਼ੀ ਅਤੇ ਮੀਡੀਆ ਫੈਸਲੇ ਨਾ ਦੇਣ ਦੇ ਆਦੇਸ਼ !

admin

ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

admin

ਸਰਕਾਰ ਤਾਂ ਚਾਹੁੰਦੀ ਸੀ ਕਿ ਮੈਂ ਬਾਹਰ ਨਾ ਆਵਾਂ – ਬਿਕਰਮ ਮਜੀਠੀਆ

admin