India

ਬੋਲੇ ਰਾਹੁਲ, ਅਸੀਂ ਨਿਮਰਤਾ ਨਾਲ ਫਤਵਾ ਸਵੀਕਾਰ ਕਰਦੇ ਹਾਂ

ਨਵੀਂ ਦਿੱਲੀ – ਚੋਣ ਨਤੀਜਿਆਂ ’ਚ ਕਾਂਗਰਸ ਪਾਰਟੀ ਨੂੰ ਵੱਡਾ ਨੁਕਸਾਨ ਝੱਲਣਾ ਪਿਆ। ਰਾਜਸਥਾਨ ’ਚ ਅਸ਼ੋਕ ਗਹਿਲੋਤ ਅਤੇ ਛੱਤੀਸਗੜ੍ਹ ’ਚ ਭੂਪੇਸ਼ ਬਘੇਲ ਦੀ ਸਰਕਾਰ ਡਿੱਗ ਗਈ। ਇਥੇ ਭਾਜਪਾ ਨੇ ਬਾਜ਼ੀ ਮਾਰ ਲਈ ਹੈ। ਉਥੇ ਹੀ ਮੱਧ ਪ੍ਰਦੇਸ਼ ’ਚ ਸਰਕਾਰ ਬਣਾਉਣ ਦੀ ਆਸ ਦੇਖ ਰਹੀ ਪਾਰਟੀ ਨੂੰ ਤਕੜਾ ਝਟਕਾ ਲੱਗਾ ਹੈ। ਰਾਹੁਲ ਗਾਂਧੀ ਵੱਲੋਂ ਇਸ ਹਾਰ ’ਤੇ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਮਰਤਾ ਨਾਲ ਫਤਵਾ ਸਵੀਕਾਰ ਕਰਦੇ ਹਾਂ। ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ। ਤੇਲੰਗਾਨਾ ’ਚ ਕਾਂਗਰਸ ਪਹਿਲੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ। ਇਸ ’ਤੇ ਉਨ੍ਹਾਂ ਕਿਹਾ ਕਿ ਪ੍ਰਜਾਲੁ ਤੇਲੰਗਾਨਾ ਬਣਾਉਣ ਦਾ ਵਾਅਦਾ ਅਸੀਂ ਜ਼ਰੂਰ ਪੂਰਾ ਕਰਾਂਗੇ।
ਰਾਹੁਲ ਗਾਂਧੀ ਨੇ ਸੋਸ਼ਲ ਸਾਈਟ ’ਐਕਸ’ ’ਤੇ ਤਿੰਨ ਸੂਬਿਆਂ ’ਚ ਹਾਰ ਸਵੀਕਾਰ ਕੀਤੀ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੇ ਫਤਵੇ ਨੂੰ ਨਿਰਮਤਾ ਨਾਲ ਸਵੀਕਾਰ ਕਰਦੇ ਹਾਂ’ ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ। ਮੈਂ ਤੇਲੰਗਾਨਾ ਦੇ ਲੋਕਾਂ ਦਾ ਬਹੁਤ ਧੰਨਵਾਦੀ ਹਾਂ। ਅਸੀਂ ਪ੍ਰਜਾਲੁ ਤੇਲੰਗਾਨਾ ਬਣਾਉਣ ਦਾ ਵਾਅਦਾ ਜ਼ਰੂਰ ਪੂਰਾ ਕਰਾਂਗੇ। ਸਾਰੇ ਵਰਕਰਾਂ ਦਾ ਉਨ੍ਹਾਂ ਦੀ ਮਿਹਨਤ ਅਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ।

Related posts

ਜੰਮੂ-ਕਸ਼ਮੀਰ ਨੇ ਅਮਰਨਾਥ ਯਾਤਰਾ ਰੂਟ ਨੂੰ ‘ਨੋ ਫਲਾਈਂਗ ਜ਼ੋਨ’ ਐਲਾਨਿਆ !

admin

ਅਹਿਮਦਾਬਾਦ ਜਹਾਜ਼ ਹਾਦਸਾ: ਦੂਜਾ ਬਲੈਕ ਬਾਕਸ ਮਿਲਣ ਨਾਲ ਜਾਂਚ ‘ਚ ਤੇਜ਼ੀ ਆਵੇਗੀ !

admin

ਮਰਦਮਸ਼ੁਮਾਰੀ 2027 ਲਈ ਗ੍ਰਹਿ ਮੰਤਰਾਲੇ ਵਲੋਂ ਨੋਟੀਫਿਕੇਸ਼ਨ ਕੀਤਾ ਜਾਰੀ !

admin