India

ਬੰਗਲਾਦੇਸ਼ ਦੀ ਪੀ.ਐਮ. ਸ਼ੇਖ ਹਸੀਨਾ ਨੇ ਗਾਂਧੀ ਪਰਿਵਾਰ ਨਾਲ ਕੀਤੀ ਮੁਲਾਕਾਤ, ਸੋਨੀਆ ਤੇ ਪਿ੍ਰਯੰਕਾ ਨੂੰ ਲਗਾਇਆ ਗਲ਼

ਨਵੀਂ ਦਿੱਲੀ – ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਸੋਮਵਾਰ ਯਾਨੀ ਅੱਜ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਨਵੀਂ ਦਿੱਲੀ ’ਚ ਮੁਲਾਕਾਤ ਕੀਤੀ। ਇਸ ਮੁਲਾਕਾਤ ’ਚ ਉਨ੍ਹਾਂ ਨਾਲ ਰਾਏਬਰੇਲੀ ਤੋਂ ਚੁਣੇ ਗਏ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਕਾਂਗਰਸ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵੀ ਮੌਜੂਦ ਰਹੇ। ਇਸ ਮੁਲਾਕਾਤ ਦੀ ਜਾਣਕਾਰੀ, ਕਾਂਗਰਸ ਨੇ ’ਐਕਸ’ ਹੈਂਡਲ ’ਤੇ ਇਕ ਪੋਸਟ ਰਾਹੀਂ ਦਿੱਤੀ। ਇਸ ਦੌਰਾਨ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਸੋਨੀਆ ਗਾਂਧੀ ਨੂੰ ਗਲ਼ ਲੱਗ ਕੇ ਮਿਲੀ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਹੁਲ ਅਤੇ ਪਿ੍ਰਯੰਕਾ ਨੂੰ ਵੀ ਗਲ਼ ਲਗਾਇਆ। ਸ਼ੇਖ ਹਸੀਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਰੋਹ ’ਚ ਸ਼ਾਮਲ ਹੋਣ ਲਈ ਸ਼ਨੀਵਾਰ ਨੂੰ ਦਿੱਲੀ ਪਹੁੰਚੀ, ਇਸ ਤੋਂ ਬਾਅਦ ਉਹ ਬੀਤੇ ਦਿਨ ਐਤਵਾਰ ਨੂੰ ਰਾਸ਼ਟਰਪਤੀ ਭਵਨ ’ਚ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਰੋਹ ’ਚ ਸ਼ਾਮਲ ਹੋਈ। ਇਸ ਪ੍ਰੋਗਰਾਮ ’ਚ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ, ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ’ਪ੍ਰਚੰਡ’ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਸਮੇਤ ਭਾਰਤ ਦੇ ਗੁਆਂਢੀ ਦੇਸ਼ਾਂ ਅਤੇ ਹਿੰਦ ਮਹਾਸਾਗਰ ਖੇਤਰ ਦੇ ਸੀਨੀਅਰ ਨੇਤਾਵਾਂ ਨੇ ਹਿੱਸਾ ਲਿਆ।

Related posts

ਪੀ.ਓ.ਕੇ ਵਾਸੀਆਂ ਬਾਰੇ ਰਾਜਨਾਥ ਦਾ ਵੱਡਾ ਬਿਆਨ, ਕਿਹਾ- ਤੁਹਾਨੂੰ ਭਾਰਤ ਦਾ ਹਿੱਸਾ ਬਣਨਾ ਚਾਹੀਦੈ

editor

ਕੋਲਕਾਤਾ ਕਾਂਡ: ਤਿ੍ਰਣਮੂਲ ਕਾਂਗਰਸ ਦੇ ਸੰਸਦ ਮੈਂਬਰ ਜਵਾਹਰ ਸਿਰਕਾਰ ਵੱਲੋਂ ਰਾਜ ਸਭਾ ਦੀ ਮੈਂਬਰੀ ਤੇ ਰਾਜਨੀਤੀ ਛੱਡਣ ਦਾ ਐਲਾਨ

editor

ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ, 23 ਘਰ ਸੜ ਕੇ ਹੋਏ ਸੁਆਹ

editor