International

ਭਾਰਤੀ ਨੇ ਟਰੱਕ ਨਾਲ ਵ੍ਹਾਈਟ ਹਾਊਸ ’ਤੇ ਹਮਲਾ ਕਰਨ ਦਾ ਦੋਸ਼ ਕਬੂਲਿਆ

ਵਾਸ਼ਿੰਗਟਨ – ਅਮਰੀਕਾ ਦੇ ਅਟਾਰਨੀ ਅਨੁਸਾਰ ਦੇਸ਼ ਵਿਚ ਸਥਾਈ ਨਿਵਾਸੀ ਵਜੋਂ ਰਹਿ ਰਹੇ ਭਾਰਤੀ ਨਾਗਰਿਕ ਨੇ ਲੋਕਤੰਤਰੀ ਢੰਗ ਨਾਲ ਚੁਣੀ ਸਰਕਾਰ ਨੂੰ ਨਾਜ਼ੀ ਜਰਮਨੀ ਵਿਚਾਰਧਾਰਾ ਤੋਂ ਪ੍ਰੇਰਿਤ ਤਾਨਾਸ਼ਾਹੀ ਵਿਚ ਬਦਲਣ ਦੇ ਇਰਾਦੇ ਨਾਲ ਕਿਰਾਏ ਦੇ ਟਰੱਕ ਰਾਹੀਂ ਵ੍ਹਾਈਟ ਹਾਊਸ ‘ਤੇ ਹਮਲਾ ਕਰਨ ਦਾ ਦੋਸ਼ ਕਬੂਲ ਲਿਆ ਹੈ। ਇਸਤਗਾਸਾ ਅਤੇ ਬਚਾਅ ਪੱਖ ਵਿਚਕਾਰ ਹੋਏ ਸਮਝੌਤੇ ਦੇ ਬਿਆਨ ਅਨੁਸਾਰ ਮਿਸੂਰੀ ਦੇ ਸੇਂਟ ਲੂਈਸ ਦਾ ਰਹਿਣ ਵਾਲਾ ਵਰਸ਼ਿਤ ਕੰਦੂਲਾ (20) ਨੇ ਕਿਰਾਏ ਟਰੱਕ ਨੂੰ ਵ੍ਹਾਈਟ ਹਾਊਸ ਕੰਪਲੈਕਸ ਵਿੱਚ ਦਾਖਲ ਕਰ ਦਿੱਤਾ। ਉਸ ਨੇ ਸਿਆਸੀ ਸੱਤਾ ਹਾਸਲ ਕਰਨ ਲਈ ਵ੍ਹਾਈਟ ਹਾਊਸ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਸੀ। ਅਮਰੀਕੀ ਜ਼ਿਲ੍ਹਾ ਅਦਾਲਤ ਦੇ ਜੱਜ ਡਾਬਨੀ ਐੱਲ. ਫਰੈਡਰਿਕ ਵੱਲੋਂ ਕੰਦੂਲਾ ਨੂੰ ਸਜ਼ਾ 23 ਅਗਸਤ ਨੂੰ ਸੁਣਾਈ ਜਾਵੇਗੀ।

Related posts

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅਮਰੀਕਾ ਦੀ ਕਿਹੜੀ ਦੁੱਖਦੀ ਰਗ ‘ਤੇ ਹੱਥ ਰੱਖਿਆ ?

admin

ਭਾਰਤ-ਅਫ਼ਰੀਕੀ ਦੇਸ਼ਾਂ ਵੱਲੋਂ ਸਮੁੰਦਰੀ ਡਾਕੂਆਂ ਵਿਰੁੱਧ ਸਾਂਝਾ ਅਭਿਆਸ ਸ਼ੁਰੂ !

admin

ਓਟਵਾ ‘ਚ ਫ਼ਲਸਤੀਨੀ ਲੋਕਾਂ ਦੀ ਨਸਲਕੁਸ਼ੀ ਖਿਲਾਫ਼ ਵਿਸ਼ਾਲ ਰੋਸ ਰੈਲੀ ਅਤੇ ਮਾਰਚ ਆਯੋਜਿਤ

admin