India

ਭਾਰਤ ਵਿੱਚ ਹੁਨਰਮੰਦ ਲੋਕਾਂ ਨੂੰ ਲਾਂਭੇ ਕੀਤਾ ਜਾ ਰਿਹੈ: ਰਾਹੁਲ ਗਾਂਧੀ

ਵਾਸ਼ਿੰਗਟਨ – ਅਮਰੀਕਾ ਦੇ ਟੈਕਸਾਸ ਸੂਬੇ ਦੇ ਡੱਲਾਸ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਵਿੱਚ ਲੱਖਾਂ ਹੁਨਰਮੰਦ ਲੋਕਾਂ ਨੂੰ ਲਾਂਭੇ ਕੀਤਾ ਜਾ ਰਿਹਾ ਹੈ। ਉਨ੍ਹਾਂ ਮਹਾਭਾਰਤ ਦੇ ਏਕਲਵਿਆ ਦੀ ਪੁਰਾਣੀ ਕਥਾ ਦਾ ਜ਼ਿਕਰ ਵੀ ਕੀਤਾ ਜਿਸ ਨੇ ਆਪਣੇ ਗੁਰੂ ਦੇ ਕਹਿਣ ’ਤੇ ਆਪਣਾ ਅੰਗੂਠਾ ਕੱਟ ਕੇ ਉਨ੍ਹਾਂ ਨੂੰ ਦੇ ਦਿੱਤਾ ਸੀ। ਲੋਕ ਸਭਾ ਵਿੱਚ ਵਿਰੋਧ ਧਿਰ ਦੇ ਨੇਤਾ ਨੇ ਐਤਵਾਰ ਨੂੰ ਡੱਲਾਸ ਵਿੱਚ ਟੈਕਸਾਸ ਯੂਨੀਵਰਸਿਟੀ ’ਚ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਵਿੱਚ ਹੁਨਰ ਦੀ ਕੋਈ ਘਾਟ ਨਹੀਂ ਹੈ ਬਲਕਿ ਉੱਥੇ ਹੁਨਰਮੰਦ ਲੋਕਾਂ ਲਈ ਸਨਮਾਨ ਨਹੀਂ ਹੈ। ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਕਾਂਗਰਸ ਦੇ ਅਧਿਕਾਰਤ ਖਾਤੇ ’ਤੇ ਰਾਹੁਲ ਗਾਂਧੀ ਦੇ ਹਵਾਲੇ ਨਾਲ ਪੋਸਟ ਕੀਤਾ ਗਿਆ, ‘‘ਕੀ ਤੁਸੀਂ ਏਕਲਵਿਆ ਦੀ ਕਹਾਣੀ ਸੁਣੀ ਹੈ? ਭਾਰਤ ਵਿੱਚ ਜੋ ਕੁਝ ਹੋ ਰਿਹਾ ਹੈ, ਜੇਕਰ ਤੁਸੀਂ ਇਸ ਨੂੰ ਸਮਝਣਾ ਚਾਹੁੰਦੇ ਹੋ ਤਾਂ ਇੱਥੇ ਲੱਖਾਂ, ਕਰੋੜਾਂ ਏਕਲਵਿਆ ਦੀਆਂ ਕਹਾਣੀਆਂ ਹਰ ਰੋਜ਼ ਸਾਹਮਣੇ ਆਉਂਦੀਆਂ ਹਨ। ਹੁਨਰਮੰਦ ਲੋਕਾਂ ਨੂੰ ਲਾਂਭੇ ਕੀਤਾ ਜਾ ਰਿਹਾ ਹੈ, ਵੁਨ੍ਹਾਂ ਨੂੰ ਕੰਮ ਕਰਨ ਜਾਂ ਅੱਗੇ ਵਧਣ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਇਹ ਹਰ ਜਗ੍ਹਾ ਹੋ ਰਿਹਾ ਹੈ।’’ ਗਾਂਧੀ ਅਮਰੀਕਾ ਦੇ ਚਾਰ ਰੋਜ਼ਾ ਗੈਰ ਰਸਮੀ ਦੌਰੇ ’ਤੇ ਹਨ। ਇਸ ਦੌਰਾਨ ਉਹ ਭਾਰਤੀ ਮੂਲ ਦੇ ਲੋਕਾਂ ਤੇ ਨੌਜਵਾਨਾਂ ਨਾਲ ਗੱਲਬਾਤ ਕਰਨਗੇ।ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਟੈਕਸਾਸ ਵਿੱਚ ਭਾਰਤੀ-ਅਮਰੀਕੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਰਾਜਨੀਤੀ ਵਿੱਚ ਪਿਆਰ, ਸਨਮਾਨ ਅਤੇ ਨਿਮਰਤਾ ਦੀ ਘਾਟ ਹੈ ਅਤੇ ਉਨ੍ਹਾਂ ਨੇ ਇਹ ਮੰਨਣ ਲਈ ਆਰਐੱਸਐੱਸ ਦੀ ਵੀ ਆਲੋਚਨਾ ਕੀਤੀ ਕਿ ਭਾਰਤ ‘ਇਕ ਵਿਚਾਰ’ ਹੈ। ਉਨ੍ਹਾਂ ਕਿਹਾ, ‘‘ਆਰਐੱਸਐੱਸ ਮੰਨਦਾ ਹੈ ਕਿ ਭਾਰਤ ਇਕ ਵਿਚਾਰ ਹੈ। ਅਸੀਂ ਮੰਨਦੇ ਹਾਂ ਕਿ ਭਾਰਤ ਵਿਚਾਰਾਂ ਦੇ ਵਖਰੇਵਿਆਂ ਵਾਲਾ ਦੇਸ਼ ਹੈ।’’

Related posts

ਦਿੱਲੀ ਸਰਕਾਰ ਵੱਲੋਂ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਪਟਾਕਿਆਂ ’ਤੇ ਪਾਬੰਦੀ

editor

ਸੁਪਰੀਮ ਕੋਰਟ ’ਚ ਕੋਰੋਨਾ ਵੈਕਸੀਨ ਦੇ ਮਾੜੇ ਪ੍ਰਭਾਵਾਂ ਦਾ ਦੋਸ਼ ਲਗਾਉਣ ਵਾਲੀ ਪਟੀਸ਼ਨ ਹੋਈ ਖ਼ਾਰਜ

editor

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ.

editor