Punjab

ਮੁਸਲਿਮ ਭਾਈਚਾਰੇ ਵੱਲੋਂ ਜੱਥੇਦਾਰ ਹਵਾਰਾ ਦੇ ਜਨਮ ਦਿਨ ‘ਤੇ ਲੰਗਰ ਲਾਏ

ਕੌਮੀ ਇਨਸਾਫ ਮੋਰਚੇ ਵਿੱਚ ਜੱਥੇਦਾਰ ਜਗਤਾਰ ਸਿੰਘ ਹਵਾਰਾ ਦੇ ਜਨਮ ਦਿਨ ਮੌਕੇ ਬਾਪੂ ਗੁਰਚਰਨ ਸਿੰਘ ਦੀ ਸਰਪ੍ਰਸਤੀ ‘ਚ ਇਕੱਤਰ ਹੋਈ ਸੰਗਤ ।

ਮਲੇਰਕੋਟਲਾ – ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ਉੱਤੇ 7 ਜਨਵਰੀ 2023 ਤੋਂ ਕੌਮੀ ਇਨਸਾਫ ਮੋਰਚੇ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀਆਂ ਦੇ ਇਨਸਾਫ ਲਈ ਲਗਾਏ ਗਏ ਧਰਨੇ ਵਿੱਚ ਸਿੱਖ ਕੌਮ ਦੇ ਮਹਾਨ ਜੱਥੇਦਾਰ ਜਗਤਾਰ ਸਿੰਘ ਹਵਾਰਾ ਦਾ ਜਨਮ ਦਿਨ ਮਨਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ‘ਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਸ਼ਿਰਕਤ ਕੀਤੀ । ਇਸ ਸਬੰਧੀ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਮੁਹੰਮਦ ਜਮੀਲ ਐਡਵੋਕੇਟ, ਹਾਜੀ ਮੁਹੰਮਦ ਬਾਬੂ ਢੋਟ, ਅਬਦੁਲ ਰਸ਼ੀਦ ਨਾਭੇਵਾਲੇ ਨੇ ਦੱਸਿਆ ਮੌਕੇ ਮੁਸਲਿਮ ਭਾਈਚਾਰੇ ਵੱਲੋਂ ਮੋਰਚੇ ‘ਚ ਸਮੋਸੇ, ਮਿਠਾਈਆਂ ਅਤੇ ਫਲਾਂ ਦੇ ਲੰਗਰ ਲਗਾਕੇ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ । ਮਲੇਰਕੋਟਲਾ ਤੋਂ ਮੁਸਲਿਮ ਭਾਈਚਾਰੇ ਦੇ ਮੋਰਚਾ ਮੋਹਾਲੀ ਪੁੱਜਣ ‘ਤੇ ਬਲਜੀਤ ਸਿੰਘ ਭਾਊ, ਨਿਹੰਗ ਆਗੂ ਬਾਬਾ ਰਾਜਾ ਰਾਜ ਸਿੰਘ, ਬਲਵਿੰਦਰ ਸਿੰਘ ਕਾਲਾ, ਜੀਤ ਸਿੰਘ ਕੁੱਪਕਲਾਂ ਮੈਂਬਰ ਤਾਲਮੇਲ ਕਮੇਟੀ ਨੇ ਹਾਰਦਿਕ ਸਵਾਗਤ ਕੀਤਾ ।

ਇਸ ਮੌਕੇ ਜੱਥੇਦਾਰ ਜਗਤਾਰ ਸਿੰਘ ਹਵਾਰਾ ਦੇ ਬਾਪੂ ਗੁਰਚਰਨ ਸਿੰਘ ਨੇ ਜਨਮ ਦਿਨ ਦੀਆਂ ਮੁਬਾਰਕਾਂ ਕਬੂਲ ਕਰਦਿਆਂ ਮੁਸਲਿਮ ਭਾਈਚਾਰੇ ਦਾ ਧੰਨਵਾਦ ਕੀਤਾ । ਉਹਨਾਂ ਕਿਹਾ ਕਿ ਮੁਸਲਿਮ-ਸਿੱਖ ਸਾਂਝ ਸਦੀਆਂ ਤੋਂ ਚੱਲੀ ਆ ਰਹੀ ਹੈ । ਭਾਵੇਂਕਿ ਕੁਝ ਨਫਰਤੀ ਲੋਕ ਇਸ ਸਾਂਝ ਨੂੰ ਢਾਹ ਲਗਾਉਣ ਲਈ ਤਰਲੋ-ਮੱਛੀ ਹੋ ਰਹੇ ਹਨ ਪਰੰਤੂ ਸ੍ਰੀ ਗੁਰੁ ਨਾਨਕ ਦੇਵ ਜੀ ਅਤੇ ਭਾਈ ਮਰਦਾਨੇ ਦੀ ਸਾਂਝ, ਸ੍ਰੀ ਗੁਰੁ ਗੋਬਿੰਦ ਸਿੰਘ ਜੀ ਅਤੇ ਨਬੀ ਖਾਂ-ਗਨੀ ਖਾਂ ਦੀ ਸਾਂਝ, ਸਿੱਖਾਂ ਦੇ ਸਭ ਤੋਂ ਪਵਿੱਤਰ ਸਥਾਨ ਸ੍ਰੀ ਹਰਮਿੰਦਰ ਸਾਹਿਬ ਦਾ ਨੀਂਹ ਪੱਥਰ ਮੁਸਲਿਮ ਦਰਵੇਸ਼ ਸਾਈਂ ਮੀਆਂ ਮੀਰ ਤੋਂ ਰੱਖਵਾਉਣ ਦੀ ਸਾਂਝ ਨੂੰ ਕੋਈ ਨਹੀਂ ਤੋੜ ਸਕਦਾ । ਉਹਨਾਂ ਕਿਹਾ ਕਿ ਮੋਰਚੇ ਵੱਲੋਂ 29 ਮਈ ਸਮੁੱਚੇ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ‘ਚ ਐਸਡੀਐਮ ਰਾਹੀਂ ਰਾਸ਼ਟਰਪਤੀ ਦੇ ਨਾਮ ਚੇਤਾਵਨੀ ਪੱਤਰ ਦਿੱਤੇ ਜਾਣਗੇ । ਪ੍ਰੈਸ ਦੇ ਮਾਧਿਅਮ ਰਾਹੀਂ ਸੰਗਤ ਨੂੰ ਅਪੀਲ ਕੀਤੀ ਕਿ 29 ਮਈ ਦੇ ਪ੍ਰੋਗਰਾਮ ਵਿੱਚ ਆਪਣੇ ਇਲਾਕਿਆਂ ਵਿੱਚ ਵੱਡੀ ਗਿਣਤੀ ‘ਚ ਸ਼ਾਮਲ ਹੋਣ ਤਾਂ ਜੋ ਸਰਕਾਰਾਂ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ ਬੇਅਦਬੀਆਂ ਦੇ ਇਨਸਾਫ ਲਈ ਮਜ਼ਬੂਰ ਕੀਤਾ ਜਾ ਸਕੇ ।

Related posts

‘ਆਪ’ ਦੇ ਸੰਜੀਵ ਅਰੋੜਾ ਦੀ ‘ਜਿੱਤ’ ਅਤੇ ਬਾਕੀ 13 ਉਮੀਦਵਾਰ ਕਿਵੇਂ ਹੋਏ ‘ਚਿੱਤ’ ?

admin

ਹਾਰ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਦਾ ਅਸਤੀਫਾ, ਚੋਣ ਹਾਰਨ ਦਾ ਸਾਨੂੰ ਬੇਹੱਦ ਅਫ਼ਸੋਸ: ਰਾਜਾ ਵੜਿੰਗ

admin

ਕੋਰੀਅਰ ਰਾਹੀਂ ਮਿਥਾਈਲ ਅਲਕੋਹਲ (ਮਿਥੇਨੋਲ) ਦੀ ਵਿਕਰੀ ਅਤੇ ਡਲਿਵਰੀ ‘ਤੇ ਰੋਕ !

admin