Punjab

ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀ ਯਾਦ ‘ਚ ਹੋਵੇਗਾ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ

ਲੋਕ ਚੇਤਨਾ ਮੰਚ ਦੇ ਆਗੂ 23 ਮਾਰਚ ਦੇ ਪ੍ਰੋਗਰਾਮ ਸਬੰਧੀ ਪੋਸਟਰ ਰਿਲੀਜ਼ ਕਰਦੇ ਹੋਏ। 
ਲਹਿਰਾਗਾਗਾ, (ਦਲਜੀਤ ਕੌਰ) – ਲੋਕ ਚੇਤਨਾ ਮੰਚ, ਲਹਿਰਾਗਾਗਾ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸਮਰਪਿਤ ਪ੍ਰੋਗਰਾਮ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇੱਥੇ ਮੀਟਿੰਗ ਦੌਰਾਨ ਆਗੂਆਂ ਵੱਲੋਂ ਪੋਸਟਰ ਰਿਲੀਜ਼ ਕੀਤਾ ਗਿਆ। ਵੱਖ-ਵੱਖ ਸਕੂਲਾਂ ਅਤੇ ਪਿੰਡਾਂ ‘ਚ ਜਾ ਕੇ ਜਾਗਰੂਕ ਕਰਨ ਦਾ ਫੈਸਲਾ ਕੀਤਾ ਗਿਆ। ਇਹ ਪ੍ਰੋਗਰਾਮ ਗ਼ਦਰੀ ਗੁਲਾਬ ਕੌਰ ਦੀ 100ਵੀਂ ਬਰਸੀ ਅਤੇ ਸਾਥੀ ਹਰੀ ਸਿੰਘ ਤਰਕ ਦੀ 18ਵੀਂ ਬਰਸੀ ਨੂੰ ਵੀ ਸਮਰਪਿਤ ਕੀਤਾ ਜਾਵੇਗਾ। ਸ਼ਹਿਰ ਦੀ ਪੁਰਾਣੀ ਅਨਾਜ ਮੰਡੀ ਵਿਖੇ ਹੋਣ ਵਾਲੇ ਵਿਸ਼ਾਲ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ ਕਰਵਾਉਣ ਲਈ ਡਿਊਟੀਆਂ ਲਾਈਆਂ ਗਈਆਂ।
ਮੰਚ ਦੇ ਆਗੂਆਂ ਨੇ ਦੱਸਿਆ ਕਿ ਇਸ ਵਾਰ ਸਾਥੀ ਹਰੀ ਸਿੰਘ ਤਰਕ ਯਾਦਗਾਰੀ ਸਨਮਾਨ ਇਨਕਲਾਬੀ ਗਾਇਕ ਅਜਮੇਰ ਸਿੰਘ ਅਕਲੀਆ ਨੂੰ ਦਿੱਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਲੋਕ ਕਲਾ ਮੰਚ, ਮੰਡੀ ਮੁੱਲਾਂਪੁਰ ਦੀ ਨਾਟਕ ਟੀਮ ਵੱਲੋਂ ਸੁਰਿੰਦਰ ਸ਼ਰਮਾ ਦੀ ਨਿਰਦੇਸ਼ਨਾ ਹੇਠ ਨਾਟਕ ਪੇਸ਼ ਕੀਤੇ ਜਾਣਗੇ। ਮਾਲਵਾ ਹੇਕ, ਲਹਿਰਾਗਾਗਾ ਅਤੇ ਇਨਕਲਾਬੀ ਗਾਇਕ ਅਜਮੇਰ ਅਕਲੀਆ ਵਲੋਂ ਗੀਤ ਸੰਗੀਤ ਦਾ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
ਇਸ ਮੀਟਿੰਗ ਨੂੰ ਹਰਭਗਵਾਨ ਗੁਰਨੇ, ਜਗਦੀਸ਼ ਪਾਪੜਾ, ਮਾਸਟਰ ਰਘਬੀਰ ਭੁਟਾਲ, ਗੁਰਚਰਨ ਸਿੰਘ, ਮਹਿੰਦਰ ਸਿੰਘ, ਸੁਖਜਿੰਦਰ ਲਾਲੀ, ਪੂਰਨ ਖਾਈ, ਜੋਰਾ ਸਿੰਘ ਗਾਗਾ, ਭੀਮ ਸਿੰਘ, ਲਛਮਣ ਸਿੰਘ ਅਲੀਸ਼ੇਰ, ਵਰਿੰਦਰ ਸਿੰਘ ਅਤੇ ਮਾਸਟਰ ਰਤਨਪਾਲ ਡੂਡੀਆਂ ਨੇ ਸੰਬੋਧਨ ਕੀਤਾ।

Related posts

ਮੁੱਖ-ਮੰਤਰੀ ਵਲੋਂ ਅਹਿਮਦਗੜ੍ਹ-ਅਮਰਗੜ੍ਹ ਦੇ ਲੋਕਾਂ ਨੂੰ ਤਹਿਸੀਲ ਕੰਪਲੈਕਸਾਂ ਦੀ ਸੌਗਾਤ !

admin

ਮੁਸਲਿਮ ਭਾਈਚਾਰੇ ਵੱਲੋਂ ਟਾਵਰ ਮੋਰਚਾ ਸਮਾਣਾ ‘ਚ ਮਿੱਠੇ ਚੌਲਾਂ ਦਾ ਲੰਗਰ !

admin

ਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੁੱਖ-ਮੰਤਰੀ ਨੂੰ ਮੰਗ ਪੱਤਰ ਭੇਜਿਆ !

admin