Punjab

ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਘੁੰਮਣ ਨੂੰ ਉਮੀਦਵਾਰ ਐਲਾਨਿਆ !

ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਪੰਜਾਬ ਦੇ ਲੁਧਿਆਣਾ ਵਿੱਚ ਜਲਦੀ ਹੀ ਜਿ਼ਮਨੀ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਸ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਲੰਬੇ ਸਮੇਂ ਤੋਂ ਅਕਾਲੀ ਦਲ ਵਿੱਚ ਕੰਮ ਕਰ ਰਹੇ ਹਨ। ਇਸ ਤੋਂ ਪਹਿਲਾਂ ਉਹ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

ਲੁਧਿਆਣਾ ਦੀ ਜਿ਼ਮਨੀ ਚੋਣ ਲਈ ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਨਾਮਜ਼ਦ ਕੀਤਾ ਹੈ ਅਤੇ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਪਹਿਲਾਂ ਨਾਮਜ਼ਦ ਕੀਤਾ ਹੋਇਆ ਹੈ।

Related posts

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਮੁੱਖ-ਮੰਤਰੀ ਵਲੋਂ ਰਾਸ਼ਟਰਪਤੀ ਨੂੰ ਸੱਦਾ

admin

ਭਾਈ ਜਗਤਾਰ ਸਿੰਘ ਤਾਰਾ ਸਾਬਕਾ ਮੁੱਖ-ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ‘ਚੋਂ ਬਰੀ

admin

ਮਾਂ ਦੇ ਜਨਮਦਿਨ ਦੀ ਤਰੀਕ ਨੇ ਬੇਟੇ ਨੂੰ ਅਰਬਪਤੀ ਬਣਾ ਦਿੱਤਾ

admin