Punjab

ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਬੀਬੀ ਜਗੀਰ ਕੌਰ ਸੋਹਨ ਸਿੰਘ ਠੰਡਲ ਨੇ ਸ੍ਰੀ ਅਕਾਲ ਤਖਤ ਸਾਹਿਬ ਤੇ ਦਿੱਤਾ ਸਪਸ਼ਟੀਕਰਨ

ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਹਿਬਾਨਾਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਅੱਜ ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ,ਪਰਮਿੰਦਰ ਸਿੰਘ ਢੀਂਡਸਾ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਵੀ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇ ਦਿੱਤਾ ਹੈ ।ਇਸ ਦੌਰਾਨ ਪਰਮਿੰਦਰ ਸਿੰਘ ਢਿੰਡਸਾ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅੱਜ ਸਪੱਸ਼ਟੀਕਰਨ ਦੇਣ ਲਈ ਪਹੁੰਚੇ ਹਾਂ। ਉਨ੍ਹਾਂ ਕਿਹਾ ਅਕਾਲ ਤਖ਼ਤ ਸਾਹਿਬ ਦੇ ਜੋ ਵੀ ਹੁਕਮ ਹੋਣਗੇ ਸਾਡੇ ਸਿਰ ਮੱਥੇ ਹਨ। ਜਦੋਂ ਉਨ੍ਹਾਂ ਨਾਲ ਪੱਤਰਕਾਰਾਂ ਨੇ ਸਿਆਸੀ ਮੁੱਦੇ ‘ਤੇ ਗੱਲ ਕਰਨੀ ਚਾਹੀ ਦਾ ਢਿੰਡਸਾ ਨੇ ਕੋਈ ਜਵਾਬ ਨਹੀਂ ਦਿੱਤਾ ਅਤੇ ਉੱਥੋਂ ਨਿਕਲ ਗਏ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ 2012 ਤੋਂ 2017 ਦੀ ਸਰਕਾਰ ‘ਚ ਮੈਂ 14 ਮਾਰਚ 2012 ਨੂੰ ਬਤੌਰ ਕੈਬਨਿਟ ਮੰਤਰੀ ਦੀ ਸਹੁੰ ਚੁੱਕੀ ਸੀ ਅਤੇ 30 ਮਾਰਚ 2012 ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੈਂ ਸਿਰਫ਼ 16 ਦਿਨ ਹੀ ਸਰਕਾਰ ‘ਚ ਕੈਬਨਿਟ ਮੰਤਰੀ ਰਹੀ। ਇਸ ਦੌਰਾਨ ਚਲਤ ਕੇਸਾਂ ਵਿੱਚ ਦਰਜ ਗੁਨਾਹਾਂ ਬਾਬਤ ਕੋਈ ਵੀ ਕਾਰਵਾਈ ਜਾਂ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਕੈਬਨਿਟ ‘ਚ ਨਹੀਂ ਲਿਆ ਗਿਆ, ਜਿਸ ਵਿੱਚ ਕਿਸੇ ਵੀ ਕਿਸਮ ਦੀ ਮੇਰੀ ਸ਼ਮੂਲੀਅਤ ਹੋਵੇ। ਉਨ੍ਹਾਂ ਕਿਹਾ ਕਿ ਬਤੌਰ ਪਾਰਟੀ ਦੀ ਜ਼ਿੰਮੇਵਾਰ ਸੇਵਾਦਾਰ ਅਤੇ ਸਿੱਖ ਸਿਧਾਂਤਾਂ ਤੇ ਸਮੇਂ-ਸਮੇਂ ਸਿਰ ਪਹਿਰਾ ਕਰਦਿਆਂ ਆਪਣੀ ਆਵਾਜ਼ ਬੁਲੰਦ ਕਰਦੀ ਰਹੀ ਹਾਂ। ਉਨ੍ਹਾਂ ਕਿਹਾ ਕਿ ਮੈਂ ਅਕਾਲੀ ਦਲ ਵਿੱਚ ਰਹਿ ਕੇ ਵੀ ਅਕਾਲੀ ਦਲ ਦੇ ਮਾੜੀਆਂ ਨੀਤੀਆਂ ਖ਼ਿਲਾਫ਼ ਵਾਰ-ਵਾਰ ਆਵਾਜ਼ ਬੁਲੰਦ ਕਰਦੀ ਰਹੀ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਜੋ ਤਤਕਾਲੀ ਮੰਤਰੀਆਂ ਨੂੰ ਤਲਬ ਕੀਤਾ ਗਿਆ ਜਿਸ ਵਿੱਚ ਮੇਰਾ ਵੀ ਨਾਮ ਹੈ ਤੇ ਮੈਂ ਨਿਮਾਣੇ ਭਾਵਨਾ ਨਾਲ ਗੁਰੂ ਪੰਥ ਨੂੰ ਪੂਰਨ ਸਮਰਪਿਤ ਹੋ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚੀ ਹਾਂ ਅਤੇ ਆਪਣਾ ਸਪਸ਼ਟੀਕਰਨ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਹੁਕਮ ਹੈ ਕਿ ਜਿੰਨੀ ਦੇਰ ਤੱਕ ਫੈਸਲਾ ਨਹੀਂ ਆ ਜਾਂਦਾ ਉਨੀਂ ਦੇਰ ਤੱਕ ਅਸੀਂ ਕੋਈ ਵੀ ਸਿਆਸੀ ਟਿੱਪਣੀ ਨਹੀਂ ਕਰਾਂਗੇ।

Related posts

ਛੀਨਾ ਨੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨਵੀਂ ਉਸਾਰੀ ਆਲੀਸ਼ਾਨ ਇਮਾਰਤ ਦਾ ਕੀਤਾ ਉਦਘਾਟਨ

admin

ਵਿੱਦਿਆ ਭਾਰਤੀ ਸਕੂਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

admin

ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਭਾਜਪਾ ਦੀ ਸੋਚੀ ਸਮਝੀ ਚਾਲ ਹੈ ਗੋਦਾਮਾਂ ਦਾ ਖਾਲੀ ਨਾ ਹੋਣਾ – ਟੀਨੂੰ

editor