Bollywood Articles Punjab

ਸਿੱਧੂ ਮੂਸੇਵਾਲਾ ਦੇ ਪਿਤਾ ਦੇ ਇਤਰਾਜ਼ ਦੇ ਬਾਜੂਦ ‘ਦੀ ਕਿਲਿੰਗ ਕਾਲ’ ਰਿਲੀਜ਼ !

ਸਿੱਧੂ ਮੂਸੇਵਾਲਾ ਦੇ 3 ਗੀਤਾਂ ਦੀ ਐਲਬਮ "ਮੂਸ ਪ੍ਰਿੰਟ" ਦੇ ਨਾਂਅ ਨਾਲ ਰਿਲੀਜ਼ ਹੋਣ ਜਾ ਰਹੀ ਹੈ।

ਪੰਜਾਬੀ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਬਣੀ ਹੋਈ ਇੱਕ ਡਾਕੂਮੈਂਟਰੀ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਡਾਕੂਮੈਂਟਰੀ ‘ਤੇ ਇਤਰਾਜ ਹੋਣ ਅਤੇ ਇਸਨੂੰ ਰਿਲੀਜ਼ ਨਾ ਕਰਨ ਲਈ ਕਹੇ ਜਾਣ ਦੇ ਦੇ ਬਾਵਜੂਦ ਰਿਲੀਜ਼ ਕਰ ਦਿੱਤਾ ਹੈ।

ਡਾਕੂਮੈਂਟਰੀ ਦੀ ਰਿਲੀਜ਼ ਨੂੰ ਰੁਕਵਾਉਣ ਲਈ ਬੀਤੇ ਦਿਨੀਂ ਉਨ੍ਹਾਂ ਨੇ ਮਾਨਸਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ ਪਰ ਬੀਬੀਸੀ ਨੇ ਪਰਿਵਾਰ ਦੇ ਸਖ਼ਤ ਇਤਰਾਜ਼ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਪਰ ਬੀਬੀਸੀ ਨੇ ਇਹ ਡਾਕੂਮੈਂਟਰੀ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤੀ ਹੈ।

ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਬਣੀ ਡਾਕੂਮੈਂਟਰੀ ‘ਦੀ ਕਿਲਿੰਗ ਕਾਲ’ ਨੂੰ ਵਿਵਾਦਾਂ ਦੇ ਵਿਚਕਾਰ ਬੀਬੀਸੀ ਨੇ ਰਿਲੀਜ਼ ਕਰ ਦਿੱਤਾ ਹੈ। ਬੀਬੀਸੀ ਨੇ ਇਹ ਡਾਕੂਮੈਂਟਰੀ ਯੂਟਿਊਬ ‘ਤੇ ਰਿਲੀਜ਼ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਡਾਕੂਮੈਂਟਰੀ ‘ਤੇ ਜਤਾਇਆ ਇਤਰਾਜ ਸੀ। ਡਾਕੂਮੈਂਟਰੀ ਦੀ ਰਿਲੀਜ਼ ਨੂੰ ਰੁਕਵਾਉਣ ਲਈ ਬੀਤੇ ਦਿਨੀਂ ਉਨ੍ਹਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ ਪਰ ਪਰਿਵਾਰ ਦੇ ਸਖ਼ਤ ਇਤਰਾਜ਼ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਗਿਆ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸ਼ੁਭਦੀਪ ਦੇ ਵਿਰੋਧੀਆਂ ਨੇ ਉਨ੍ਹਾਂ ਦੇ ਜਨਮਦਿਨ (11 ਜੂਨ) ‘ਤੇ ਉਨ੍ਹਾਂ ‘ਤੇ ਬਣੀ ਡਾਕੂਮੈਂਟਰੀ ਦੀ ਰਿਲੀਜ਼ ਵੀ ਰੱਖੀ ਹੋਈ ਹੈ। ਉਨ੍ਹਾਂ ਕਿਹਾ ਮਾਨਸਾ ਦੀ ਅਦਾਲਤ ਵਿੱਚ ਰਿਲੀਜ਼ ਨੂੰ ਰੁਕਵਾਉਣ ਲਈ ਅਰਜ਼ੀ ਵੀ ਦਾਇਰ ਕੀਤੀ ਸੀ।

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਸਾਨੂੰ ਇਸ ਡਾਕੂਮੈਂਟਰੀ ਬਾਰੇ ਪੁੱਛਿਆ ਨਹੀਂ ਗਿਆ। ਸਾਨੂੰ ਨਹੀਂ ਪਤਾ ਕਿ ਇਸ ਡਾਕੂਮੈਂਟਰੀ ਵਿੱਚ ਕੀ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਡਾਕੂਮੈਂਟਰੀ ਵਿੱਚ ਕੁਝ ਇਤਰਾਜ਼ਯੋਗ ਹੈ ਤਾਂ ਇਹ ਅਦਾਲਤੀ ਸੁਣਵਾਈ ਨੂੰ ਪ੍ਰਭਾਵਿਤ ਕਰ ਸਕਦਾ ਹੈ। ਹੁਣ ਤੱਕ ਦੋ ਗਵਾਹੀਆਂ ਹੋ ਚੁੱਕੀਆਂ ਹਨ ਅਤੇ ਮੇਰੀ ਗਵਾਹੀ ਹਾਲੇ ਵੀ ਬਾਕੀ ਹੈ।

ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ 32ਵਾਂ ਜਨਮ ਦਿਨ ਹੈ। ਇਸ ਮੌਕੇ ‘ਤੇ ਸਿੱਧੂ ਦੇ 3 ਗੀਤਾਂ ਦੀ ਐਲਬਮ “ਮੂਸ ਪ੍ਰਿੰਟ” ਦੇ ਨਾਂਅ ਨਾਲ ਰਿਲੀਜ਼ ਹੋਣ ਜਾ ਰਹੀ ਹੈ। ਪਿਤਾ ਨੇ ਕਿਹਾ ਕਿ ਹਰ ਜਨਮਦਿਨ ‘ਤੇ ਸਿੱਧੂ ਦੇ ਫੈਨਜ਼ ਨੂੰ ਕੁਝ ਨਵਾਂ ਮਿਲਦਾ ਰਹੇ, ਇਸ ਲਈ ਇਹ ਕੋਸ਼ਿਸ਼ ਜਾਰੀ ਰਹੇਗੀ। ਸਿੱਧੂ ਦੇ ਜਿੰਨੇ ਵੀ ਗੀਤ ਰਿਕਾਰਡ ਹਨ, ਉਹਨਾਂ ਨੂੰ ਹੌਲੀ-ਹੌਲੀ ਰਿਲੀਜ਼ ਕੀਤਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ 8 ਗੀਤ ਰਿਲੀਜ਼ ਹੋਏ ਹਨ। ਉਨ੍ਹਾਂ ਦੇ ਸਾਰੇ ਗੀਤਾਂ ਨੂੰ ਪਹਿਲਾਂ ਵਾਂਗ ਹੀ ਪ੍ਰਸਿੱਧੀ ਮਿਲੀ। ਇਹ ਸਾਰੇ ਗਾਣੇ ਉਸਦੇ ਅਧਿਕਾਰਤ ਅਕਾਊਂਟ ‘ਤੇ ਰਿਲੀਜ਼ ਕੀਤੇ ਗਏ ਸਨ।

Related posts

ਅੱਜ ਟਸਮਾਨੀਆ ਵਿੱਚ 16 ਮਹੀਨਿਆਂ ‘ਚ ਦੂਜੀ ਵਾਰ ਵੋਟਾਂ ਪੈ ਰਹੀਆਂ !

admin

ਮੁੱਖ-ਮੰਤਰੀ ਵਲੋਂ ਅਹਿਮਦਗੜ੍ਹ-ਅਮਰਗੜ੍ਹ ਦੇ ਲੋਕਾਂ ਨੂੰ ਤਹਿਸੀਲ ਕੰਪਲੈਕਸਾਂ ਦੀ ਸੌਗਾਤ !

admin

ਜਿਸੁ ਡਿਠੇ ਸਭਿ ਦੁਖਿ ਜਾਇ !

admin