ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੀ ਬਰਸੀ ਤੋਂ ਦੋ ਦਿਨ ਪਹਿਲਾਂ 2027 ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਮਾਨਸਾ ਵਿੱਚ ਕਾਂਗਰਸ ਵੱਲੋਂ ਸੰਵਿਧਾਨ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਕਿਹਾ ਕਿ, ‘ਉਹ ਆਪਣੇ ਪੁੱਤਰ ਲਈ ਇਨਸਾਫ਼ ਲਈ ਚੋਣ ਲੜਨਗੇ ਕਿਉਂਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਆਪਣੇ ਪੁੱਤਰ ਲਈ ਇਨਸਾਫ਼ ਨਹੀਂ ਮਿਲਿਆ ਹੈ।’
ਮਾਨਸਾ ਵਿੱਚ ਅੱਜ ਪੰਜਾਬੀ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੰਵਿਧਾਨ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕਾਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ‘ਸੰਵਿਧਾਨ ਨੂੰ ਬਚਾਉਣ ਦੀ ਬਹੁਤ ਲੋੜ ਹੈ ਕਿਉਂਕਿ ਪੰਜਾਬ ਅਤੇ ਦੇਸ਼ ਭਰ ਵਿੱਚ ਦਿਨ-ਦਿਹਾੜੇ ਲੋਕਾਂ ਦਾ ਕਤਲ ਹੋ ਰਿਹਾ ਹੈ ਅਤੇ ਉਨ੍ਹਾਂ ਦੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦਾ ਵੀ ਮਾਨਸਾ ਵਿੱਚ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ ਪਰ ਕੁਝ ਲੋਕ ਜੋ ਸਾਜ਼ਿਸ਼ ਵਿੱਚ ਸ਼ਾਮਲ ਸਨ ਜੋ ਹਾਲੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ। ਉਹ ਲੰਬੇ ਸਮੇਂ ਤੋਂ ਸਰਕਾਰ ਤਾਈਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਗੱਲ ਪਹੁੰਚਾਉਂਦੇ ਰਹੇ ਹਨ। ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜ ਗਈ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਇਸ ਬਾਰੇ ਕੋਈ ਠੋਸ ਕਦਮ ਨਹੀਂ ਚੁੱਕ ਰਹੇ ਹਨ। ਮੁੱਖ-ਮੰਤਰੀ ਭਗਵੰਤ ਮਾਨ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਗੋਲਡੀ ਬਰਾੜ ਦਾ ਵੇਰਵਾ ਦਿੱਤਾ ਗਿਆ ਹੈ ਪਰ ਅੱਜ ਤੱਕ ਗੋਲਡੀ ਬਾਰੜ ਦਾ ਕਿਤੇ ਵੀ ਵੇਰਵਾ ਨਹੀਂ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਪੁੱਤਰ ਦੀ ਤੀਜੀ ਬਰਸੀ ਵੀ ਆ ਗਈ ਹੈ।’