India

ਹਰਿਆਣਾ ’ਚ ਤੰਤਰ ਦੀ ਜਿੱਤ ਅਤੇ ਲੋਕਤੰਤਰ ਦੀ ਹੋਈ ਹਾਰ : ਕਾਂਗਰਸ

ਨਵੀਂ ਦਿੱਲੀ – ਕਾਂਗਰਸ ਨੇ ਮੰਗਲਵਾਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ‘ਅਣਕਿਆਸੇ’ ਅਤੇ ‘ਲੋਕਾਂ ਦੀ ਭਾਵਨਾ ਦੇ ਵਿਰੁਧ’ ਕਰਾਰ ਦਿਤਾ ਅਤੇ ਕਿਹਾ ਕਿ ਇਹ ਸੂਬੇ ’ਚ ‘ਤੰਤਰ ਦੀ ਜਿੱਤ ਅਤੇ ਲੋਕਤੰਤਰ ਦੀ ਹਾਰ’ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵੀ ਕਿਹਾ ਕਿ ਮੌਜੂਦਾ ਸਥਿਤੀ ’ਚ ਹਰਿਆਣਾ ਦੇ ਨਤੀਜਿਆਂ ਨੂੰ ਮਨਜ਼ੂਰ ਨਹੀਂ ਕੀਤਾ ਜਾ ਸਕਦਾ। ਰਮੇਸ਼ ਨੇ ਇਹ ਵੀ ਕਿਹਾ ਕਿ ਹਰਿਆਣਾ ਅਧਿਆਏ ਅਜੇ ਖਤਮ ਨਹੀਂ ਹੋਇਆ ਹੈ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਵੱਖ-ਵੱਖ ਥਾਵਾਂ ਤੋਂ ਸ਼ਿਕਾਇਤਾਂ ਮਿਲੀਆਂ ਹਨ ਅਤੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੇ ਧਿਆਨ ’ਚ ਲਿਆਂਦਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ,
‘‘ਸਾਡੇ ਤੋਂ ਜਿੱਤ ਖੋਹ ਲਈ ਗਈ ਹੈ। ਅੱਜ ਜੋ ਨਤੀਜੇ ਆਏ ਹਨ ਉਹ ਜ਼ਮੀਨੀ ਹਕੀਕਤ ਦੇ ਅਨੁਸਾਰ ਨਹੀਂ ਹਨ… ਇਹ ਨਤੀਜਾ ਲੋਕਾਂ ਦੀ ਭਾਵਨਾ ਦੇ ਵਿਰੁਧ ਹੈ।’’ ਕਾਂਗਰਸ ਦੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਦਾਅਵਾ ਕੀਤਾ ਕਿ ਹਰਿਆਣਾ ’ਚ ‘ਤੰਤਰ ਦੀ ਜਿੱਤ ਅਤੇ ਲੋਕਤੰਤਰ ਦੀ ਹਾਰ’ ਹੋਈ ਹੈ। ਉਨ੍ਹਾਂ ਕਿਹਾ ਕਿ ਨਤੀਜੇ ਅਣਕਿਆਸੇ ਹਨ ਅਤੇ ਜ਼ਮੀਨੀ ਹਕੀਕਤ ਤੋਂ ਬਹੁਤ ਦੂਰ ਹਨ। ਖੇੜਾ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕਾਂ ਨੇ ਸਪੱਸ਼ਟ ਫਤਵਾ ਦਿਤਾ ਹੈ।

Related posts

ਨੋ ਪਾਰਕਿੰਗ-ਨੋ ਕਾਰ: ਸਖ਼ਤ ਨਿਯਮ ਲਾਗੂ ਕਰਨ ਦੀ ਯੋਜਨਾ !

admin

ਭਾਰਤ ਸੜਕ ਹਾਦਸਿਆਂ ਦੀ ਗਿਣਤੀ ਨੂੰ ਲੈ ਕੇ ਦੁਨੀਆਂ ਵਿੱਚ ਪਹਿਲੇ ਨੰਬਰ ’ਤੇ

admin

ਭਾਰਤ ਸਰਕਾਰ ਵਲੋਂ 8ਵਾਂ ਤਨਖ਼ਾਹ ਕਮਿਸ਼ਨ ਬਣਾਉਣ ਦੀ ਪ੍ਰਵਾਨਗੀ

admin