India

ਹਾਥਰਸ ਮਾਮਲਾ:ਐਸ.ਡੀ.ਓ. ਤੇ ਸਰਕਲ ਅਫ਼ਸਰ ਸਣੇ 6 ਮੁਅੱਤਲ

ਲਖਨਊ – ਹਾਥਰਸ ਮਾਮਲੇ ਦੀ ਜਾਂਚ ਲਈ ਬਣਾਈ ਸਿੱਟ ਨੇ ਅੱਜ ਆਪਣੀ ਰਿਪੋਰਟ ਉਤਰ ਪ੍ਰਦੇਸ਼ ਸਰਕਾਰ ਨੂੰ ਸੌਂਪ ਦਿੱਤੀ ਹੈ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਕਾਰਵਾਈ ਕਰਦਿਆਂ ਐਸਡੀਓ ਤੇ ਸਰਕਲ ਅਫਸਰ ਸਣੇ ਛੇ ਜਣਿਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ ’ਤੇ ਆਪਣੀ ਡਿਊਟੀ ’ਤੇ ਕੋਤਾਹੀ ਕਰਨ ਦੇ ਦੋਸ਼ਾਂ ਹੇਠ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਮਾਮਲੇ ਦੀ ਜਾਂਚ ਲਈ ਗਠਿਤ ਕੀਤੇ ਗਏ ਨਿਆਂਇਕ ਕਮਿਸ਼ਨ ਦੇ ਮੈਂਬਰਾਂ ਨੇ ਕਈ ਗਵਾਹਾਂ ਨਾਲ ਵੀ ਗੱਲਬਾਤ ਕੀਤੀ। ਟੀਮ ਨੇ 900 ਪੰਨਿਆਂ ਦੀ ਰਿਪੋਰਟ ਵਿਚ 150 ਦੇ ਕਰੀਬ ਲੋਕਾਂ ਦੇ ਬਿਆਨ ਦਰਜ ਕੀਤੇ ਹਨ। ਸੂਤਰਾਂ ਅਨੁਸਾਰ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਭਗਦੜ ਮਚਣ ਦਾ ਕਾਰਨ ਸਤਿਸੰਗ ਦੇ ਮੌਜੂਦਾ ਸਥਾਨ ’ਤੇ ਲੋੜ ਤੋਂ ਵੱਧ ਲੋਕਾਂ ਨੂੰ ਇਕੱਠਾ ਕੀਤਾ ਗਿਆ ਸੀ ਤੇ ਇਸ ਸਬੰਧੀ ਬਣਦੇ ਪ੍ਰਬੰਧ ਨਹੀਂ ਕੀਤੇ ਗਏ ਸਨ ਪਰ ਰਿਪੋਰਟ ਸੌਂਪਣ ਵਾਲੇ ਅਧਿਕਾਰੀ ਨੇ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਹਾਥਰਸ ਵਿਚ ਭਗਦੜ ਮਚਣ ਕਾਰਨ 121 ਲੋਕਾਂ ਦੀ ਮੌਤ ਹੋ ਗਈ ਸੀ। ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵਲੋਂ ਅੱਜ ਇਸ ਰਿਪੋਰਟ ’ਤੇ ਅਧਿਕਾਰੀਆਂ ਨਾਲ ਚਰਚਾ ਕਰਨ ਦੀ ਸੰਭਾਵਨਾ ਹੈ। ਇਹ ਜਾਣਕਾਰੀ ਸੂਬਾ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਨੇ ਏਜੰਸੀ ਨੂੰ ਦਿੱਤੀ। ਜ਼ਿਕਰਯੋਗ ਹੈ ਕਿ ਸੂਰਜਪਾਲ ਉਰਫ਼ ਨਰਾਇਣ ਹਰੀ ਉਰਫ਼ ਭੋਲੇ ਬਾਬਾ ਦੇ ਸਤਿਸੰਗ ਵਿੱਚ 2 ਜੁਲਾਈ ਨੂੰ ਭਗਦੜ ਮਚ ਗਈ ਸੀ ਜਿਸ ਕਾਰਨ 121 ਲੋਕਾਂ ਦੀ ਮੌਤ ਹੋ ਗਈ ਸੀ। ਸਿਟ ਵਿਚ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ (ਆਗਰਾ ਜ਼ੋਨ) ਅਨੁਪਮ ਕੁਲਸ਼੍ਰੇਸਥਾ ਅਤੇ ਅਲੀਗੜ੍ਹ ਡਿਵੀਜ਼ਨਲ ਕਮਿਸ਼ਨਰ ਸ਼ਾਮਲ ਸਨ।

Related posts

ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ 25 ਮਈ ਨੂੰ ਸ਼ਰਧਾਲੂਆਂ ਲਈ ਖੋਲ੍ਹੇ ਜਾਣਗੇ !

admin

ਕੀ ਦੇਸ਼ ਵਿੱਚ ਧਾਰਮਿਕ ਯੁੱਧ ਭੜਕਾਉਣ ਲਈ ਸੁਪਰੀਮ ਕੋਰਟ ਜ਼ਿੰਮੇਵਾਰ ਹੈ ?

admin

ਭਾਰਤੀ ਸੰਵਿਧਾਨ ਦੀ ਧਾਰਾ 142 ਕੀ ਹੈ ਜਿਸਨੂੰ ਉਪ-ਰਾਸ਼ਟਰਪਤੀ ਨੇ ‘ਪ੍ਰਮਾਣੂ ਮਿਜ਼ਾਈਲ’ ਕਿਹਾ ?

admin